Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਪੀਏਪੀ ਵਿੱਚ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਨਵਨਿਯੁਕਤ 560 ਸਬ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਸੀਐਮ ਮਾਨ ਨੇ ਨਵਨਿਯੁਕਤ ਮੁਲਾਜ਼ਮਾਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ ਤੇ ਉਨ੍ਹਾਂ ਨੂੰ ਮੁਬਾਰਕਬਾਦ ਵੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਭਰਤੀ ਬਿਲਕੁਲ ਹੀ ਪਾਰਦਰਸ਼ੀ ਢੰਗ ਨਾਲ ਹੋਈ ਹੈ।


COMMERCIAL BREAK
SCROLL TO CONTINUE READING

ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ 'ਚ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰ ਸਰਕਾਰੀ ਨੌਕਰੀਆਂ ਦੇ ਰਹੀ ਹੈ ਤੇ 1 ਸਾਲ ਅੰਦਰ 29 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਯੋਗ ਉਮੀਦਵਾਰ ਹਾਸਿਲ ਕਰ ਚੁੱਕੇ ਹਨ। ਉਨ੍ਹਾਂ ਬੀਤੇ ਦਿਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿੱਚ ਵੀ ਨਵੇਂ ਭਰਤੀ ਹੋਏ 710 ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਹ ਨੌਕਰੀਆਂ ਯੋਗਤਾ ਦੇ ਆਧਾਰ 'ਤੇ ਹੀ ਦਿੱਤੀਆਂ ਗਈਆਂ ਹਨ। ਪਿਛਲੀਆਂ ਸਰਕਾਰਾਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ। ਜਦਕਿ ਹੁਣ ਇਮਾਨਦਾਰੀ ਤੇ ਯੋਗਤਾ ਦੇ ਅਧਾਰ 'ਤੇ ਨੌਕਰੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸਿਫਾਰਿਸ਼ ਨਾਲ ਕੋਈ ਨੌਕਰੀ ਨਹੀਂ ਦਿੱਤੀ ਗਈ ਹੈ। 


ਇਹ ਵੀ ਪੜ੍ਹੋ : Khalistan News: ਖਾਲਿਸਤਾਨ ਸਮਰਥਕਾਂ ਨੇ ਕੈਨੇਡਾ ਦੇ ਇੱਕ ਹੋਰ ਹਿੰਦੂ ਮੰਦਿਰ ਨੂੰ ਬਣਾਇਆ ਨਿਸ਼ਾਨਾ!


ਸੀਐਮ ਨੇ ਕਿਹਾ ਕਿ ਇਸ ਦਾ ਇੱਕੋ ਇੱਕ ਮਕਸਦ ਸੂਬੇ ਦੇ ਯੋਗ ਤੇ ਕੁਸ਼ਲ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ।ਇਨ੍ਹਾਂ 560 ਅਸਾਮੀਆਂ 'ਤੇ ਚੁਣੇ ਗਏ ਨੌਜਵਾਨਾਂ 'ਚੋਂ 95 ਫੀਸਦੀ ਨੌਜਵਾਨ ਸੂਬੇ ਦੇ ਹਨ ਅਤੇ ਬਾਕੀ ਵੀ ਸੂਬੇ ਵਿੱਚ ਹੀ ਰਹਿ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਨੇ ਮੈਰਿਟ 'ਚ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕੀਤਾ ਹੈ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ 'ਚ ਮੋਹਰੀ ਸਥਾਨ ਹਾਸਲ ਕੀਤੇ ਹਨ।


ਸੀਐਮ ਨੇ ਕਿਹਾ ਕਿ ਪੰਜਾਬ 'ਚ ਸੜਕ ਹਾਦਸਿਆਂ ਵਿੱਚ ਮੌਤ ਦਰ ਨੂੰ ਘਟਾਉਣ ਤੇ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਤਿਆਰ ਕੀਤੀ ਹੈ। ਇਹ ਆਪਣੀ ਕਿਸਮ ਦੀ ਪਹਿਲੀ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ। 


ਇਹ ਵੀ ਪੜ੍ਹੋ : G20 Summit 2023 Day 1: ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ G20 ਸਿਖਰ ਸੰਮੇਲਨ, ਜਾਣੋ ਅੱਜ ਦੇ ਦਿਨ ਦਾ ਕਾਰਜਕ੍ਰਮ