New Ambulances: ਮੁੱਖ ਮੰਤਰੀ ਭਗਵੰਤ ਮਾਨ ਨੇ 58 ਐਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ
Advertisement
Article Detail0/zeephh/zeephh2356861

New Ambulances: ਮੁੱਖ ਮੰਤਰੀ ਭਗਵੰਤ ਮਾਨ ਨੇ 58 ਐਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ

New Ambulances: ਪੰਜਾਬ ਦੇ ਸਿਹਤ ਖੇਤਰ ਵਿੱਚ ਪੰਜਾਬ ਸਰਕਾਰ ਨੇ ਅੱਜ ਵੱਡਾ ਕਦਮ ਪੁੱਟਿਆ ਹੈ।

New Ambulances: ਮੁੱਖ ਮੰਤਰੀ ਭਗਵੰਤ ਮਾਨ ਨੇ 58 ਐਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ

New Ambulances: ਪੰਜਾਬ ਦੇ ਸਿਹਤ ਵਿਭਾਗ ਨੂੰ 58 ਐਬੂਲੈਂਸਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਨੂੰ ਆਮ ਆਦਮੀ ਪਾਰਟੀ ਨੇ ਸ਼ੁਰੂ ਤੋਂ ਹੀ ਪਹਿਲ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ 325 ਐਬੂਲੈਂਸਾਂ ਮੁਫ਼ਤ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਕਲੀਨਿਕ ਵਿੱਚ ਪੌਣੇ ਦੋ ਕਰੋੜ ਲੋਕ ਇਲਾਜ ਕਰਵਾ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ 31 ਜੁਲਾਈ ਨੂੰ ਨਵੇਂ ਰਾਜਪਾਲ ਸਹੁੰ ਚੁੱਕਣਗੇ ਅਤੇ ਅਸੀਂ ਮਿਲ ਕੇ ਕੰਮ ਕਰਾਂਗਾ। ਪੰਜਾਬ ਦੇ ਨਵੇਂ ਰਾਜਪਾਲ ਦੇ ਮੁੱਦੇ ਉਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਨਵੇਂ ਰਾਜਪਾਲ ਦਾ ਸਵਾਗਤ ਹੈ ਅਤੇ ਅਸੀਂ ਰਲ਼ ਕੇ ਕੰਮ ਕਰਾਂਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਮੈਂ ਰਾਜਪਾਲ ਨੂੰ ਅਸਤੀਫਾ ਦੇਣ ਲਈ ਮਜਬੂਰ ਕਰ ਸਕਦਾ ਹਾਂ।

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ 58 ਨਵੀਆਂ ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਹ ਵੀ ਪੜ੍ਹੋ : New Governor of Punjab: ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਮਨਜ਼ੂਰ; ਗੁਲਾਬ ਚੰਦ ਕਟਾਰੀਆ ਹੋਣਗੇ ਪੰਜਾਬ ਦੇ ਨਵੇਂ ਗਵਰਨਰ!

ਮੁੱਖ ਮੰਤਰੀ, ਜਿਨ੍ਹਾਂ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ, ਨੇ ਸੂਬੇ ਦੇ ਲੋਕਾਂ ਨੂੰ ਐਂਬੂਲੈਂਸਾਂ ਸਮਰਪਿਤ ਕਰਦਿਆਂ ਕਿਹਾ ਕਿ ਇਹ ਐਂਬੂਲੈਂਸਾਂ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਸੇਵਾ ‘ਚ ਹਮੇਸ਼ਾ ਮੌਜੂਦ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਨੂੰ ਸ਼ਾਮਲ ਕਰਨ ਨਾਲ ਹੁਣ ਕੁੱਲ 325 ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਉਪਲੱਬਧ ਰਹਿਣਗੀਆਂ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮਿਲਣਾ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਅਤਿ-ਆਧੁਨਿਕ ਐਂਬੂਲੈਂਸਾਂ ਲਈ ਲੋੜਵੰਦ ਮਰੀਜ਼ਾਂ ਤੱਕ ਪਹੁੰਚਣ ਵਾਸਤੇ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ।

ਇਹ ਐਂਬੂਲੈਂਸਾਂ ਸੜਕ ਸੁਰੱਖਿਆ ਫੋਰਸ ਨਾਲ ਤਾਲਮੇਲ ਜ਼ਰੀਏ ਕੰਮ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਕੀਮਤੀ ਜਾਨਾਂ ਬਚਾਈਆਂ ਜਾਣ। ਜ਼ਿਕਰਯੋਗ ਹੈ ਕਿ 14 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਇਨ੍ਹਾਂ 58 ਹਾਈਟੈੱਕ ਐਂਬੂਲੈਂਸਾਂ ਵਿੱਚ ਸਿਹਤ ਸੰਭਾਲ ਲਈ ਜ਼ਰੂਰੀ ਦਵਾਈਆਂ ਅਤੇ ਅਤਿ ਆਧੁਨਿਕ ਉਪਕਰਨਾਂ ਦੀ ਸਹੂਲਤ ਉਪਲੱਬਧ ਹੋਵੇਗੀ। ਇਹ ਐਂਬੂਲੈਂਸਾਂ ਮਰੀਜ਼ਾਂ ਨੂੰ ਮੁੱਢਲੀਆਂ ਇਲਾਜ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਉਣਗੀਆਂ ਤਾਂ ਜੋ ਸਮੇਂ ਸਿਰ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

ਦੱਸਣਯੋਗ ਹੈ ਕਿ ਇਹ ਐਂਬੂਲੈਂਸਾਂ ਸੂਬੇ ਵਿੱਚ ਮਾਨਵਤਾ ਦੀ ਸੇਵਾ ਲਈ ਵੱਡੀ ਭੂਮਿਕਾ ਨਿਭਾ ਰਹੀਆਂ ਹਨ ਅਤੇ ਮੌਜੂਦਾ ਵਰ੍ਹੇ ਵਿੱਚ ਇਨ੍ਹਾਂ ਐਂਬੂਲੈਂਸਾਂ ਰਾਹੀਂ ਇੱਕ ਲੱਖ ਤੋਂ ਵੱਧ ਮਰੀਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਹੈ, ਜਿਨ੍ਹਾਂ ਵਿੱਚ 10,737 ਦਿਲ ਦੇ ਮਰੀਜ਼, 28,540 ਗਰਭਵਤੀ ਔਰਤਾਂ ਅਤੇ ਹੋਰ ਮਰੀਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਐਂਬੂਲੈਸਾਂ ਵਿੱਚ 80 ਬੱਚਿਆਂ ਦੇ ਸੁਰੱਖਿਅਤ ਜਣੇਪੇ ਵੀ ਹੋਏ। ਇਸ ਦੇ ਨਾਲ ਹੀ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਪੀੜਤਾਂ ਵਾਸਤੇ ਐਂਬੂਲੈਂਸ ਸੇਵਾਵਾਂ ਯਕੀਨੀ ਬਣਾਉਣ ਲਈ 108 ਹੈਲਪਲਾਈਨ ਨਾਲ ਲਗਾਤਾਰ ਤਾਲਮੇਲ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ : Mohali News: 35-36 ਅਣਪਛਾਤੇ ਹਮਲਾਵਰਾਂ ਨੇ ਦੋ ਹੋਟਲਾਂ ਤੇ ਪਾਰਕਿੰਗ 'ਚ ਖੜ੍ਹੇ ਵਾਹਨਾਂ ਦੀ ਕੀਤੀ ਭੰਨਤੋੜ!

 

Trending news