CM Bhagwant Mann Challenge: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ਨੂੰ ਦਿੱਤੀ ਖੁੱਲ੍ਹੀ ਚੁਣੌਤੀ; ਵੱਖ-ਵੱਖ ਮੁੱਦਿਆਂ `ਤੇ ਬਹਿਸ ਲਈ ਦਿੱਤਾ ਸੱਦਾ
CM Bhagwant Mann Challenge: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਖੁੱਲ੍ਹੀ ਲਾਈਵ ਬਹਿਸ ਦੀ ਚੁਣੌਤੀ ਦਿੱਤੀ ਹੈ।
CM Bhagwant Mann Challenge: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਖੁੱਲ੍ਹੀ ਲਾਈਵ ਬਹਿਸ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ-ਪ੍ਰਤਾਪ ਬਾਜਵਾ ਨੂੰ ਮੇਰਾ ਖੁੱਲ੍ਹਾ ਸੱਦਾ ਹੈ ਕਿ ਉਹ ਰੋਜ਼ਾਨਾ ਝਗੜਾ ਕਰਨ ਦੀ ਬਜਾਏ ਪੰਜਾਬੀਆਂ ਤੇ ਮੀਡੀਆ ਦੇ ਸਾਹਮਣੇ ਆ ਕੇ ਬੈਠਣ।
ਇਹ ਵੀ ਪੜ੍ਹੋ : ludhiana news: ਲੁਧਿਆਣਾ ਦੇ ਲਾਡੋਵਾਲ ਨੇੜੇ ਇੱਕ ਨਿੱਜੀ ਬੱਸ ਨੂੰ ਲੱਗੀ ਭਿਆਨਕ ਅੱਗ
CM ਨੇ ਅੱਗੇ ਕਿਹਾ ਪੰਜਾਬ ਨੂੰ ਕਿਸਨੇ ਲੁੱਟਿਆ? ਹੁਣ ਤੱਕ ਸਾਲੇ-ਜੀਜੇ, ਭਾਈ-ਭਤੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜ਼ਾ, ਜਵਾਨੀ ਕਿਸਾਨੀ, ਵਪਾਰ-ਦੁਕਾਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਵਰਗੇ ਸਾਰੇ ਮੁੱਦਿਆਂ ’ਤੇ ਲਾਈਵ ਬਹਿਸ ਕਰੀਏ। ... ਤੁਸੀਂ ਚਾਹੁੰਦੇ ਹੋ। ਕਾਗਜ਼ ਲੈ ਕੇ ਆਓ ਪਰ ਮੈਂ ਜ਼ੁਬਾਨੀ ਹੀ ਬੋਲਾਂਗਾ.. 1 ਨਵੰਬਰ 'ਪੰਜਾਬ ਦਿਵਸ' ਠੀਕ ਰਹੇਗਾ.. ਤੁਹਾਨੂੰ ਤਿਆਰੀ ਲਈ ਵੀ ਸਮਾਂ ਮਿਲੇਗਾ।
ਮੁੱਖ ਮੰਤਰੀ ਦੇ ਟਵੀਟ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਦੀ ਚੁਣੌਤੀ ਕਬੂਲ ਕਰ ਲਈ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਤੂੰ ਇਧਰ ਉਧਰ ਕੀ ਬਾਤ ਨਾ ਕਰ ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ ! ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਮੁੱਦੇ ਉਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਉਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ। ਪੰਜਾਬ ਮੰਗਦਾ ਜਵਾਬ।
ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਰਤ ਰੱਖ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਚੈਲੰਜ ਕਬੂਲ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਚੈਲੇਂਜ ਮੈਨੂੰ ਮਨਜ਼ੂਰ ਹੈ। ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿੱਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ 'ਤੇ ਹੋਣੀ ਚਾਹੀਦੀ ਹੈ। ਬਹਿਸ ਦੀ ਅਗਵਾਈ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ 'ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਦੇ ਦੁਆਰਾ ਹੋਣੀ ਚਾਹੀਦੀ ਹੈ।
ਹ ਵੀ ਪੜ੍ਹੋ : Israel-Palestine War: ਹਮਾਸ ਹਮਲੇ ਚ 300 ਦੇ ਕਰੀਬ ਇਜ਼ਰਾਈਲੀਆਂ ਦੀ ਮੌਤ, 1600 ਤੋਂ ਵੱਧ ਜ਼ਖਮੀ