CM Mann Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ 'ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੈਦਾ ਹੋਏ ਹਾਲਾਤ 'ਤੇ ਚਰਚਾ ਕੀਤੀ ਗਈ। ਇਸ ਮੌਕੇ ਫੈਸਲਾ ਕੀਤਾ ਗਿਆ ਕਿ ਪਾਰਟੀ ਚਟਾਨ ਵਾਂਗ ਕੇਜਰੀਵਾਲ ਨਾਲ ਖੜੀ ਹੈ। ਕੇਂਦਰ ਦੀ ਤਾਨਾਸ਼ਾਹੀ ਨੂੰ ਲੋਕ ਸਭਾ ਚੋਣਾਂ ਵਿੱਚ ਮੂੰਹ ਤੋੜਵਾਂ ਜਵਾਬ ਮਿਲੇਗਾ। ਇਸ ਦੇ ਨਾਲ ਹੀ 31 ਮਾਰਚ ਨੂੰ ਦਿੱਲੀ ਵਿੱਚ ਹੋਣ ਵਾਲੀ ਮਹਾਂਰੈਲੀ ਨੂੰ ਲੈ ਕੇ ਵੀ ਰਣਨੀਤੀ ਬਣਾਈ ਗਈ।


COMMERCIAL BREAK
SCROLL TO CONTINUE READING

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪਹਿਲੀ ਵਾਰ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਅਤੇ ਵਿਧਾਨ ਸਭਾ ਦੇ ਡਿਪਟੀ ਕਮਿਸ਼ਨਰ ਜੈ ਕਿਸ਼ਨ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਪਾਰਟੀ ਵਿਧਾਇਕਾਂ ਨੇ ਕਿਹਾ ਕਿ ਉਹ ਪਾਰਟੀ ਦੇ ਨਾਲ ਖੜ੍ਹੇ ਹਨ।


ਅਸੀਂ ਇਸ ਮਾਮਲੇ ਨੂੰ ਲੋਕਾਂ ਦੇ ਸਾਹਮਣੇ ਲੈ ਕੇ ਕੇਂਦਰ ਸਰਕਾਰ ਦਾ ਵੀ ਪਰਦਾਫਾਸ਼ ਕਰਾਂਗੇ। ਇਸ ਤੋਂ ਇਲਾਵਾ ਚੋਣਾਂ ਸਮੇਤ ਹੋਰ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਨਾਲ ਹੀ ਭਰੋਸਾ ਦਿਵਾਇਆ ਕਿ ਇਸ ਮਾਮਲੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ 'ਚ 31 ਮਾਰਚ ਨੂੰ ਦਿੱਲੀ 'ਚ ਮੈਗਾ ਰੈਲੀ, 'ਆਪ'-ਕਾਂਗਰਸ ਦਾ ਐਲਾਨ


ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਦੀ ਗੱਲ ਕਰੀਏ ਤਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਤੋਂ ਬਾਅਦ ਭਗਵੰਤ ਮਾਨ ਦਾ ਨਾਂਅ ਆਉਂਦਾ ਹੈ। ਇਨ੍ਹਾਂ ਤਿੰਨਾਂ ਆਗੂਆਂ ਦੇ ਜੇਲ੍ਹ ਜਾਣ ਤੋਂ ਬਾਅਦ ਭਗਵੰਤ ਮਾਨ ਦੀ ਜ਼ਿੰਮੇਵਾਰੀ ਵਧ ਗਈ ਹੈ।


ਇਹ ਵੀ ਪੜ੍ਹੋ: Lok Sabha Elections 2024: ਚੋਣ ਕਮਿਸ਼ਨ ਨੇ SDM ਅਮਲੋਹ ਖਿਲਾਫ ਕੀਤੀ ਅਨੁਸ਼ਾਸਨੀ ਕਾਰਵਾਈ