ਚੰਡੀਗੜ੍ਹ ਵਿੱਚ ਇੱਕ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਸ਼ਟਰ ਮੰਡਲ ਖੇਡਾਂ ਵਿੱਚ ਤਗਮਾ ਜੇਤੂ 23 ਖਿਡਾਰੀਆਂ ਨੂੰ ਤਕਰੀਬਨ 9 ਕਰੋੜ ਦੀ ਰਾਸ਼ੀ ਵੰਡ ਕੇ ਸਨਮਾਨਿਤ ਕੀਤਾ ਗਿਆ।
Trending Photos
ਚੰਡੀਗੜ੍ਹ– ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਵੱਲੋਂ ਸਾਡੇ ਖਿਡਾਰੀ ਸਾਡਾ ਮਾਣ ਸਮਾਰੋਹ ਕਰਵਾਇਆ ਗਿਆ। ਜਿਸ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ‘ਚ ਤਗਮਾ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਖਿਡਾਰੀਆਂ ਨੂੰ ਸੰਬੋਧਨ ਹੁੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵੀ ਖੇਡਾਂ ਦੀ ਗੱਲ ਚੱਲਦੀ ਤਾਂ ਮੋਹਰੀ ਸੂਬਿਆਂ ਵਿੱਚੋਂ ਪੰਜਾਬ ਦਾ ਨਾਮ ਅੱਗੇ ਆਉਂਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਬੀਤੇ ਕੁਝ ਸਾਲਾਂ ਤੋਂ ਸਹੂਲਤਾਂ ਦੀ ਘਾਟ ਹੋਣ ਕਾਰਨ ਹਰਿਆਣਾ ਜਾਂ ਫਿਰ ਹੋਰ ਸਟੇਟ ਵੱਲੋਂ ਖੇਡੇ ਹਨ। ਪਰ ਹੁਣ ਪੰਜਾਬ ਦਾ ਖਿਡਾਰੀ ਪੰਜਾਬ ਵੱਲੋਂ ਹੀ ਖੇਡੇਗਾ, ਖਿਡਾਰੀਆਂ ਨੂੰ ਪੰਜਾਬ ਵਿੱਚ ਹੀ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ‘ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੋਂ ਇਲਾਵਾ ਖੇਡ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਵੀ ਸਮਾਰੋਹ ‘ਚ ਸ਼ਾਮਲ ਹੋਏ।
23 ਖਿਡਾਰੀਆਂ ਨੂੰ ਵੰਡੀ 9.30 ਕਰੋੜ ਰੁਪਏ ਦੀ ਰਾਸ਼ੀ
ਮੁੱਖ ਮੰਤਰੀ ਭਗਵੰਤ ਮਾਨ ਤੇ ਖੇਡ ਮੰਤਰੀ ਮੀਤ ਹੇਅਰ ਵੱਲੋਂ ਰਾਸ਼ਟਰ ਮੰਡਲ ਖੇਡਾਂ 2022 ‘ਚ ਤਗਮਾ ਜੇਤੂ 23 ਖਿਡਾਰੀਆਂ ਨੂੰ 9.30 ਕਰੋੜ ਦੀ ਰਾਸੀ ਵੰਡੀ ਗਈ। ਇਸ ਸਮਾਰੋਹ ਚਾਂਦੀ ਤਗਮਾ ਜੇਤੂ ਖਿਡਾਰੀਆਂ ਨੂੰ 50 ਲੱਖ ਰੁਪਏ, ਕਾਂਸੀ ਤਗਮਾ ਜੇਤੂ ਖਿਡਾਰੀਆਂ ਨੂੰ 40 ਲੱਖ ਰੁਪਏ ਅਤੇ ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 5-5 ਲੱਖ ਰੁਪਏ ਦੇ ਕੇ ਨਿਵਾਜਿਆ ਗਿਆ।
WATCH LIVE TV