ਚੰਡੀਗੜ੍ਹ– ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਵੱਲੋਂ ਸਾਡੇ ਖਿਡਾਰੀ ਸਾਡਾ ਮਾਣ ਸਮਾਰੋਹ ਕਰਵਾਇਆ ਗਿਆ। ਜਿਸ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ‘ਚ ਤਗਮਾ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਖਿਡਾਰੀਆਂ ਨੂੰ ਸੰਬੋਧਨ ਹੁੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵੀ ਖੇਡਾਂ ਦੀ ਗੱਲ ਚੱਲਦੀ ਤਾਂ ਮੋਹਰੀ ਸੂਬਿਆਂ ਵਿੱਚੋਂ ਪੰਜਾਬ ਦਾ ਨਾਮ ਅੱਗੇ ਆਉਂਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਬੀਤੇ ਕੁਝ ਸਾਲਾਂ ਤੋਂ ਸਹੂਲਤਾਂ ਦੀ ਘਾਟ ਹੋਣ ਕਾਰਨ ਹਰਿਆਣਾ ਜਾਂ ਫਿਰ ਹੋਰ ਸਟੇਟ ਵੱਲੋਂ ਖੇਡੇ ਹਨ। ਪਰ ਹੁਣ ਪੰਜਾਬ ਦਾ ਖਿਡਾਰੀ ਪੰਜਾਬ ਵੱਲੋਂ ਹੀ ਖੇਡੇਗਾ, ਖਿਡਾਰੀਆਂ ਨੂੰ ਪੰਜਾਬ ਵਿੱਚ ਹੀ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ‘ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੋਂ ਇਲਾਵਾ ਖੇਡ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਵੀ ਸਮਾਰੋਹ ‘ਚ ਸ਼ਾਮਲ ਹੋਏ।


COMMERCIAL BREAK
SCROLL TO CONTINUE READING