Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ ਉਤੇ ਫਰੀਦਕੋਟ ਪਹੁੰਚੇ। ਇੱਥੇ ਉਨ੍ਹਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ 50 ਸਾਲ ਪੂਰੇ ਹੋਣ 'ਤੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਨੇ ਕਰੋੜਾਂ ਰੁਪਏ ਦੇ ਨਵੇਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ 250 ਨਰਸਿੰਗ ਸਟਾਫ਼ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ। ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ਵਿੱਚ ਸ਼ਿਰਕਤ ਕੀਤੀ ਤੇ ਅਤਿ ਆਧੁਨਿਕ ਜੱਚਾ-ਬੱਚਾ ਬਲਾਕ ਦਾ ਉਦਘਾਟਨ ਕੀਤਾ। 


COMMERCIAL BREAK
SCROLL TO CONTINUE READING

ਪ੍ਰੋਗਰਾਮ ਵਿੱਚ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਘਰ ਵਿੱਚ ਡਾਕਟਰਾਂ ਦੇ ਪ੍ਰੋਗਰਾਮਾਂ ਨੂੰ ਧਿਆਨ ਨਾਲ ਦੇਖਿਆ ਜਾਂਦਾ ਹੈ। ਡਾਕਟਰਾਂ ਨੂੰ ਰੱਬ ਦਾ ਦੂਜਾ ਰੂਪ ਕਿਹਾ ਜਾਂਦਾ ਹੈ। ਸੀਐਮ ਮਾਨ ਨੇ ਭਰੋਸਾ ਦਿੱਤਾ ਕਿ ਡਾਕਟਰਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ 250 ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੱਤੀ।


ਅੱਜ ਭਾਰਤੀ ਹਾਕੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਇਸ ਵਾਰ ਏਸ਼ੀਅਨ ਖੇਡਾਂ ਵਿੱਚ 20 ਸੋਨ ਤਗਮੇ ਪੰਜਾਬੀਆਂ ਦੇ ਹਨ। ਪੰਜਾਬੀਆਂ ਨੂੰ ਥੋੜ੍ਹੀ ਜਿਹੀ ਵੀ ਤਕਲੀਫ਼ ਦੇ ਦਿਓ ਤਾਂ ਕੋਈ ਫੜ ਨਹੀਂ ਸਕਦਾ। ਸੀਐਮ ਮਾਨ ਨੇ ਕਿਹਾ ਕਿ ਸ਼ੁੱਕਰਵਾਰ ਸਵੇਰੇ ਹੀ ਇੱਕ ਸਖ਼ਸ਼ ਉਨ੍ਹਾਂ ਨੂੰ ਮਿਲਣ ਆਇਆ ਸੀ।


ਇਹ ਵੀ ਪੜ੍ਹੋ : Modi Cabinet Reshuffle: ਮੋਦੀ ਕੈਬਨਿਟ 'ਚ ਵੱਡਾ ਫੇਰਬਦਲ; ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਤਾ ਅਸਤੀਫ਼ਾ


ਉਸ ਨੇ ਦੱਸਿਆ ਕਿ ਇੱਥੇ ਮਰੀਜ਼ ਤਾਂ ਠਹਿਰ ਸਕਦਾ ਹੈ ਪਰ ਉਸ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਨਾਲ ਰੁਕਣ ਲਈ ਕੋਈ ਢੁੱਕਵੀਂ ਥਾਂ ਨਹੀਂ ਹੈ। ਸੀਐਮ ਮਾਨ ਨੇ ਵੀਸੀ ਯੂਨੀਵਰਸਿਟੀ ਨੂੰ ਇਸ ਬਾਰੇ ਪ੍ਰਸਤਾਵ ਬਣਾਉਣ ਲਈ ਕਿਹਾ ਹੈ ਤਾਂ ਜੋ ਮਰੀਜ਼ਾਂ ਦੇ ਨਾਲ ਰਹਿਣ ਵਾਲੇ ਲੋਕਾਂ ਲਈ ਵੀ ਪ੍ਰਬੰਧ ਕੀਤਾ ਜਾ ਸਕੇ।


ਇਹ ਵੀ ਪੜ੍ਹੋ : RBI MPC Policy News: ਆਰਬੀਆਈ ਨੇ ਵਿਆਜ ਦਰਾਂ 'ਚ ਨਹੀਂ ਕੀਤੀ ਕੋਈ ਤਬਦੀਲੀ, ਯੂਪੀਆਈ ਭੁਗਤਾਨ 'ਚ ਵੱਡਾ ਬਦਲਾਅ