Sadak Suraksha Force: ਪੰਜਾਬ ਸੜਕ ਸੁਰੱਖਿਆ ਫੋਰਸ ਸ਼ੁਰੂ ਕਰਨ ਵਾਲਾ ਪਹਿਲਾਂ ਸੂਬਾ ਬਣਿਆ; ਸੀਐਮ ਮਾਨ ਨੇ ਕੀਤੀ ਸ਼ੁਰੂਆਤ
Sadak Suraksha Force: ਪੰਜਾਬ ਸੜਕ ਸੁਰੱਖਿਆ ਫੋਰਸ ਸ਼ੁਰੂ ਕਰਨ ਵਾਲਾ ਪਹਿਲਾਂ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਪੀਏਪੀ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
Sadak Suraksha Force: ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਕਾਰਨ ਰੋਜ਼ਾਨਾ ਕਈ ਘਰਾਂ ਦੇ ਚਿਰਾਗ ਬੁੱਝ ਜਾਂਦੇ ਹਨ। ਇਨ੍ਹਾਂ ਹਾਦਸਿਆਂ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਨੇ ਨਵਾਂ ਉਪਰਾਲਾ ਸ਼ੁਰੂ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਪੀਏਪੀ ਤੋਂ ਰੋਡ ਸੇਫਟੀ ਫੋਰਸ (Punjab Sadak Suraksha Force) ਦੀ ਸ਼ੁਰੂਆਤ ਕੀਤੀ।
ਇਹ ਵੀ ਪੜ੍ਹੋ : Muktsar Accident News: ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸਾ ਗ੍ਰਸਤ, 11 ਪੁਲਿਸ ਮੁਲਾਜ਼ਮ ਜ਼ਖਮੀ
ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਅਤੇ ਲੋਕਾਂ ਦੀ ਜਾਨ ਬਚਾਉਣ ਲਈ ਸੂਬੇ ਵਿੱਚ ਹੁਣ ਸੜਕ ਸੁਰੱਖਿਆ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਸੁਰੱਖਿਆ ਫੋਰਸ ਦੇ ਜਵਾਨ ਹਰ ਵਕਤ ਸੜਕਾਂ ਉਪਰ ਮੌਜੂਦ ਰਹਿਣਗੇ।
ਪੀਏਪੀ ਜਲੰਧਰ ਵਿੱਚ ਪ੍ਰੋਗਰਾਮ ਕਰਵਾਇਆ ਗਿਆ। ਜਿਸ ਤੋਂ ਬਾਅਦ 1239 ਸੈਨਿਕ 144 ਵਾਹਨਾਂ ਨਾਲ ਸੜਕਾਂ 'ਤੇ ਰਵਾਨਾ ਹੋਏ। ਸੀਐਮ ਮਾਨ ਨੇ ਕਿਹਾ ਕਿ ਇਹ ਫੋਰਸ 1 ਫਰਵਰੀ ਤੋਂ ਪੂਰੀ ਤਰ੍ਹਾਂ ਸਰਗਰਮ ਹੋ ਜਾਵੇਗੀ। ਪਹਿਲੇ ਸਾਲ ਹੀ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਅੱਧਾ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੋਈ ਹਾਦਸਾ ਵਾਪਰਦਾ ਹੈ ਤਾਂ ਤੁਰੰਤ 112 'ਤੇ ਕਾਲ ਕਰੋ। 30 ਕਿਲੋਮੀਟਰ ਦੇ ਅੰਦਰ ਘੁੰਮ ਰਹੀ ਐਸਐਸਐਫ ਦੀ ਗੱਡੀ 10 ਮਿੰਟਾਂ ਵਿੱਚ ਮੌਕੇ ਉਤੇ ਪਹੁੰਚ ਜਾਵੇਗੀ। ਜ਼ਖਮੀਆਂ ਦੀ ਮਦਦ ਕਰਨਗੇ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਣ ਤੱਕ ਸਾਰੇ ਪ੍ਰਬੰਧ ਵੀ ਕਰਨਗੇ। ਮੁੱਖ ਮੰਤਰੀ ਨੇ ਦੱਸਿਆ ਕਿ ਜਦ ਉਹ ਸੰਸਦ ਮੈਂਬਰ ਸਨ ਤਾਂ ਉਨ੍ਹਾਂ ਨੇ ਸੜਕ ਹਾਦਸਿਆਂ ਵਿੱਚ ਹੋਈਆਂ ਮੌਤਾਂ ਦੇ ਅੰਕੜੇ ਮੰਗੇ ਹਨ।
ਹੈਰਾਨੀ ਦੀ ਗੱਲ ਇਹ ਸੀ ਕਿ ਹਰ ਸਾਲ ਸੜਕ ਹਾਦਸਿਆਂ ਵਿੱਚ 5000 ਦੇ ਕਰੀਬ ਲੋਕਾਂ ਦੀ ਜਾਨ ਜਾਂਦੀ ਹੈ। ਉਦੋਂ ਹੀ ਉਸ ਨੇ ਸੋਚਿਆ ਕਿ ਉਹ ਅਜਿਹਾ ਬਲ ਲਿਆਵੇਗਾ ਜਿਸ ਨਾਲ ਹਾਦਸਿਆਂ ਤੋਂ ਬਚਿਆ ਜਾ ਸਕੇ।
ਦੁਬਈ 'ਚ ਟੋਇਟਾ ਹੈਲੈਕਸ ਗੱਡੀਆਂ ਦੇਖੀ, ਉਥੋਂ ਦੀ ਪੁਲਿਸ ਇਨ੍ਹਾਂ ਦੀ ਹੀ ਵਰਤੋਂ ਕਰਦੀ ਹੈ।
ਫਿਰ ਫੈਸਲਾ ਕੀਤਾ ਗਿਆ ਕਿ ਉਹ ਇਨ੍ਹਾਂ ਵਾਹਨਾਂ ਨੂੰ ਸੜਕ ਸੁਰੱਖਿਆ ਬਲ ਵਿੱਚ ਵਰਤਣਗੇ। ਇਹ ਵਾਹਨ ਇੰਨੇ ਸ਼ਕਤੀਸ਼ਾਲੀ ਹਨ ਕਿ ਇਹ ਸੜਕ ਕਿਨਾਰੇ ਖੜ੍ਹੇ ਟਰੱਕ ਨੂੰ ਵੀ ਟੋਅ ਕਰ ਸਕਦੇ ਹਨ। ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਸੜਕ 'ਤੇ ਸਟੰਟ ਨਾ ਕਰਨ ਅਤੇ ਮੌਤ ਨਾਲ ਨਾ ਖੇਡਣ ਦੀ ਚੇਤਾਵਨੀ ਵੀ ਦਿੱਤੀ। ਇਨ੍ਹਾਂ ਵਾਹਨਾਂ 'ਤੇ ਨਜ਼ਰ ਰੱਖੀ ਜਾਵੇਗੀ। ਇਸ ਦੇ ਨਾਲ ਹੀ ਹੁਣ ਹਾਈਵੇਅ 'ਤੇ ਇਨ੍ਹਾਂ ਵਾਹਨਾਂ ਦੇ ਨਾਲ ਸਪੀਡ ਗੰਨ ਕੈਮਰੇ ਵੀ ਲਗਾਏ ਜਾਣਗੇ ਤਾਂ ਜੋ ਤੇਜ਼ ਰਫ਼ਤਾਰ ਵਾਹਨਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਕਾਰਵਾਈ ਵੀ ਕੀਤੀ ਜਾ ਸਕੇ।
ਇਹ ਵੀ ਪੜ੍ਹੋ : Sadak Suraksha Force: ਪੰਜਾਬ ਨੂੰ ਅੱਜ ਮਿਲੇਗੀ ਨਵੀਂ ਪੁਲਿਸ ਫੋਰਸ, ਗੱਡੀ ਦੇ ਸਟੇਰਿੰਗ ਨੂੰ ਹੱਥ ਪਾਉਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ