Shaheed Udham Singh News: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਰ `ਤੇ ਕੀਤਾ ਸਿਜਦਾ
Shaheed Udham Singh News: ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ ਪੁੱਜ ਕੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਜਲੀ ਭੇਟ ਕੀਤੀ ਤੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਮਾਰਗ ਉਤੇ ਚੱਲਣ ਲਈ ਪ੍ਰੇਰਿਆ।
Shaheed Udham Singh News: ਅੱਜ ਮਹਾਨ ਕ੍ਰਾਂਤੀਕਾਰੀ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੈ। ਊਧਮ ਸਿੰਘ ਦੀ ਯਾਦ ਵਿੱਚ ਪੰਜਾਬ ਭਰ ਵਿੱਚ ਵੱਖ-ਵੱਖ ਥਾਈਂ ਸਮਾਗਮ ਕਰਵਾਏ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਪੁੱਜ ਕੇ ਮਹਾਨ ਕ੍ਰਾਂਤੀਕਾਰੀ ਦੀ ਯਾਦਗਰ ਉਤੇ ਸਿਜਦਾ ਕੀਤਾ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ਉਤੇ ਚੱਲਣ ਲਈ ਪ੍ਰੇਰਿਆ। ਇਸ ਤੋਂ ਬਾਅਦ ਦੱਸਿਆ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਦੀ ਧਰਤੀ 'ਤੇ ਜਾ ਕੇ ਆਪਣਾ ਬਦਲਾ ਲੰਡਨ 'ਚ ਲਿਆ ਸੀ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਕਿਹਾ ਕਿ ਜੇਕਰ ਭਾਰਤ ਰਤਨ ਸ਼ਹੀਦਾਂ ਨੂੰ ਦਿੱਤੇ ਜਾਣ ਤਾਂ ਇਸ ਨਾਲ ਰਤਨ ਦਾ ਮਾਣ ਹੋਰ ਵਧੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਮੈਨੂੰ ਮੌਕਾ ਮਿਲੇ ਤਾਂ ਮੈਂ ਪਾਕਿਸਤਾਨ ਵਿਚੋਂ ਸ਼ਹੀਦਾਂ ਦੀਆਂ ਸਾਰੀਆਂ ਨਿਸ਼ਾਨੀਆਂ ਲਿਆਂਦੀਆਂ ਜਾਣ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵਿੱਚ ਸ਼ਹੀਦ ਊਧਮ ਸਿੰਘ ਦੀ ਫਾਂਸੀ ਵਾਲੀ ਰੱਸੀ ਤੇ ਹੋਰ ਨਿਸ਼ਾਨੀਆਂ ਪਈਆਂ ਹਨ, ਉਹ ਭਾਰਤ ਲਿਆਂਦੀਆਂ ਜਾਣੀਆਂ ਚਾਹੀਦੀਆਂ ਹਨ। ਸ਼ਹੀਦ ਊਧਮ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਕੌਮੀ ਸ਼ਹੀਦ ਦਾ ਦਰਜਾ ਦੇਣ ਦੇ ਸਵਾਲ 'ਤੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ : Shaheed Udham Singh news: ਬਦਲਾ 21 ਸਾਲ ਬਾਅਦ! ਮਹਾਨ ਯੋਧੇ ਸ਼ਹੀਦ ਊਧਮ ਸਿੰਘ ਨੂੰ ਨਿੱਘੀ ਸ਼ਰਧਾਜ਼ਲੀ
ਉਨ੍ਹਾਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਕਾਬਿਲੇਗੌਰ ਹੈ ਕਿ ਊਧਮ ਸਿੰਘ ਦੀ ਮਹਾਨ ਕੁਰਬਾਨੀ ਨੂੰ ਸਮਰਿਪਤ ਸੁਨਾਮ ਦਾ ਨਾਮ ‘ਸੁਨਾਮ ਊਧਮ ਸਿੰਘ ਵਾਲਾ’ ਰੱਖਿਆ ਗਿਆ। ਹੁਣ ਪੰਜਾਬ ਅਤੇ ਭਾਰਤ ਹੀ ਨਹੀਂ, ਪੂਰੇ ਵਿਸ਼ਵ ਵਿਚ ਸ਼ਹੀਦ ਊਧਮ ਸਿੰਘ ਦੀਆਂ ਯਾਦਗਾਰਾਂ ਸਥਾਪਤ ਕੀਤੀਆਂ ਗਈਆਂ ਹਨ। ਨੌਜਵਾਨ ਜਥੇਬੰਦੀਆਂ, ਲਾਇਬ੍ਰੇਰੀਆਂ, ਸੜਕਾਂ, ਸਕੂਲਾਂ/ਕਾਲਜਾਂ ਦੇ ਨਾਮ- ਊਧਮ ਸਿੰਘ ਦੇ ਨਾਮ ਨਾਲ ਰੱਖੇ ਜਾ ਰਹੇ ਹਨ ਤੇ ਅਨੇਕਾਂ ਸ਼ਹਿਰਾਂ ਦੇ ਚੌਰਾਹਿਆਂ 'ਚ ਸ਼ਹੀਦ ਊਧਮ ਸਿੰਘ ਦੇ ਬੁੱਤ ਸਥਾਪਤ ਕੀਤੇ ਗਏ ਹਨ।
ਇਹ ਵੀ ਪੜ੍ਹੋ : Shaheed Udham Singh news: 'ਪੰਜਾਬ ਦੀ ਅਣਖ ਦਾ ਦੂਜਾ ਨਾਮ ਸ਼ਹੀਦ ਊਧਮ ਸਿੰਘ'! ਅੱਜ ਸ਼ਹੀਦੀ ਦਿਹਾੜੇ ਮੌਕੇ ਦੇਸ਼ ਕਰ ਰਿਹਾ ਸਿਜਦਾ