CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬੁਢਲਾਡਾ ਦੇ ਹਸਪਤਾਲ ਅਤੇ ਆਈਟੀਆਈ ਦਾ ਅਚਨਚੇਤ ਦੌਰਾ ਕੀਤਾ ਗਿਆ।
Trending Photos
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬੁਢਲਾਡਾ ਦੇ ਹਸਪਤਾਲ ਅਤੇ ਆਈਟੀਆਈ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਈਟੀਆਈ ਖੰਡਰ ਬਣ ਚੁੱਕੀ ਹੈ ਜਿਸ ਨੂੰ ਇੱਕ ਹਫਤੇ ਵਿੱਚ ਠੀਕ ਕਰਨ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਜਾਰੀ ਕੀਤੇ।
ਬੁਢਲਾਡਾ ਦੇ ਜੱਚਾ ਬੱਚਾ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਸਮੇਂ ਦੌਰਾਨ ਉਦਘਾਟਨ ਕੀਤਾ ਗਿਆ ਸੀ ਜਿਸ ਦਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਆਪਣੇ ਹੈਲੀਕਾਪਟਰ ਦੇ ਹੈਲੀਪੈਡ ਦੇ ਨਜ਼ਦੀਕ ਹੀ ਬਣੀ ਸਰਕਾਰੀ ਆਈਟੀਆਈ ਵਿੱਚ ਅਚਨਚੇਤ ਦੌਰਾ ਕੀਤਾ।
ਉਨ੍ਹਾਂ ਨੇ ਕਿਹਾ ਕਿ ਸਰਕਾਰੀ ਆਈਟੀਆਈ ਦੀ ਬਹੁਤ ਹੀ ਮਾੜੀ ਹਾਲਤ ਹੈ ਅਤੇ ਖੰਡਰ ਬਣ ਚੁੱਕੀ ਹੈ ਜਿਸ ਵਿੱਚ 600 ਵਿਦਿਆਰਥੀ ਵੱਖ-ਵੱਖ ਤਰ੍ਹਾਂ ਦੀ ਸਿਖਲਾਈ ਲੈਂਦੇ ਹਨ ਪਰ ਇਸ ਦੀ ਹਾਲਤ ਬਹੁਤ ਹੀ ਮਾੜੀ ਹੋ ਚੁੱਕੀ ਹੈ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਜਲਦ ਹੀ ਇਸ ਦਾ ਸੁਧਾਰ ਕੀਤਾ ਜਾਵੇ ਅਤੇ ਇਸ ਤੇ ਕਿੰਨਾ ਖਰਚਾ ਆਵੇਗਾ ਉਸ ਦੀ ਰਿਪੋਰਟ ਬਣਾ ਕੇ ਸਰਕਾਰ ਨੂੰ ਭੇਜੀ ਜਾਵੇ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਬੁਢਲਾਡਾ ਦੇ ਹਸਪਤਾਲ ਦਾ ਉਨ੍ਹਾਂ ਵੱਲੋਂ ਉਦਘਾਟਨ ਕੀਤਾ ਗਿਆ ਸੀ। ਅੱਜ ਹਸਪਤਾਲ ਵਿੱਚ ਨਵਜੰਮੇ ਬੱਚਿਆਂ ਨੂੰ ਵੀ ਮਿਲੇ ਹਨ ਤੇ ਹਸਪਤਾਲ ਵਿੱਚ ਕਿਸ ਤਰ੍ਹਾਂ ਦੀਆਂ ਸੁਵਿਧਾਵਾਂ ਹਨ ਇਸ ਨੂੰ ਲੈ ਕੇ ਉਨ੍ਹਾਂ ਵੱਲੋਂ ਦੌਰਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਹਸਪਤਾਲ ਵਿੱਚ ਦਵਾਈਆਂ ਫਰੀ ਮਿਲ ਰਹੀਆਂ ਹਨ ਅਤੇ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮਿਲ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਸਟਾਫ ਨਰਸ ਤੇ ਸਫਾਈ ਸੇਵਕਾਂ ਦੀ ਘਾਟ ਹੈ ਜਿਸ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੁਢਲਾਡਾ ਦੀ ਅਨਾਜ ਮੰਡੀ ਨੂੰ ਵੀ ਜਲਦ ਹੀ ਬਾਹਰ ਲਿਜਾਇਆ ਜਾਵੇਗਾ ਅਤੇ ਸਰਕਾਰ ਇਸ ਮੰਡੀ ਨੂੰ ਬਾਹਰ ਲਿਜਾਣ ਲਈ ਦੇਖ ਰਹੀ ਹੈ ਕਿ ਕਿੱਥੇ ਸਰਕਾਰੀ ਜ਼ਮੀਨ ਹੈ ਜਾਂ ਫਿਰ ਸਰਕਾਰ ਨੂੰ ਜ਼ਮੀਨ ਲੈਣੀ ਪਵੇਗੀ। ਉਨ੍ਹਾਂ ਨੇ ਇਸ ਦੌਰਾਨ ਇਹ ਵੀ ਕਿਹਾ ਕਿ ਸੰਗਰੂਰ ਅਤੇ ਸੁਨਾਮ ਦੀਆਂ ਅਨਾਜ ਮੰਡੀਆਂ ਨੂੰ ਵੀ ਬਾਹਰ ਲਿਜਾਣ ਲਈ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ।
ਸੀਐਮ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ 16 ਨਵੇਂ ਡਾਕਟਰਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਜੋ ਕਿ ਹਸਪਤਾਲਾਂ ਵਿੱਚ ਲੋਕਾਂ ਨੂੰ ਸਿਹਤ ਸੁਵਿਧਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੰਗਰੂਰ ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਮੈਡੀਕਲ ਕਾਲਜ ਵੀ ਬਣਾਏ ਜਾ ਰਹੇ ਹਨ ਜਿੱਥੇ ਉਨ੍ਹਾਂ ਦੇ ਬੱਚੇ ਮੈਡੀਕਲ ਦੀ ਪੜ੍ਹਾਈ ਕਰ ਸਕਦੇ ਹਨ।