CM Bhagwant Mann: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਉਤੇ ਸਵਾਲ ਖੜ੍ਹੇ ਕੀਤੇ ਗਏ। ਉਨ੍ਹਾਂ ਨੇ ਟਵੀਟ ਕਰਦੇ ਹੋਏ ਸਵਾਲ ਕੀਤਾ ਕਿ ਇੱਕ ਅਜਿਹੀ ਸਿਆਸੀ ਪਾਰਟੀ ਜਿਸ ਉਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਹਨ... ਉਸ ਪਾਰਟੀ ਦੇ ਹੱਕ ਵਿੱਚ ਐਸਜੀਪੀਸੀ ਦੇ ਪ੍ਰਧਾਨ ਵੱਲੋਂ ਵੋਟਾਂ ਲਈ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ? ਉਨ੍ਹਾਂ ਨੇ ਕਿਹਾ ਕਿ ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ?। ਕਾਬਿਲੇਗੌਰ ਹੈ ਕਿ ਬੇਅਦਬੀ ਮਾਮਲੇ ਵਿੱਚ ਘਿਰੇ ਮਰਹੂਮ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ ਤੇ ਹੋਰਾਂ ਦਾ ਮਾਮਲਾ ਵਿਚਾਰ ਅਧੀਨ ਹੈ।


COMMERCIAL BREAK
SCROLL TO CONTINUE READING

ਗੌਰਤਲਬ ਹੈ ਕਿ 2015 ਦੇ ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਐਸਆਈਟੀ ਨੇ 24 ਫਰਵਰੀ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ, ਐਸਐਸਪੀ ਫਰੀਦਕੋਟ ਸੁਖਮੰਦਰ ਸਿੰਘ ਮਾਨ, ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ, ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਖਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਸੀ।


 



ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹੇਠਲੀ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈ ਕੋਰਟ ਨੇ ਸੁਖਬੀਰ ਬਾਦਲ ਨੂੰ ਅੰਤਰਿਮ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਜ਼ਿਲ੍ਹਾ ਅਦਾਲਤ ਨੇ ਮਨਜ਼ੂਰ ਕਰ ਲਈ ਸੀ।


ਇਹ ਵੀ ਪੜ੍ਹੋ : Ludhiana Gas Leak: ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ; ਗੈਸ ਲੀਕ ਹੋਣ ਕਰਕੇ ਕਈ ਲੋਕਾਂ ਦੀ ਮੌਤ, ਕਈ ਜ਼ਖ਼ਮੀ


ਇਸ ਦਰਮਿਆਨ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਜ਼ੋਰਾਂ ਉਤੇ ਹੈ। ਹਰੇਕ ਸਿਆਸੀ ਪਾਰਟੀ ਦੇ ਨੇਤਾ ਪ੍ਰਚਾਰ ਵਿੱਚ ਲੱਗੇ ਹੋਏ ਹਨ। ਇਸ ਦਰਮਿਆਨ ਸੀਐਮ ਭਗਵੰਤ ਮਾਨ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉਤੇ ਸਵਾਲ ਖੜ੍ਹੇ ਹਨ ਕਿ ਉਹ ਬੇਅਦਬੀ ਮਾਮਲੇ ਵਿੱਚ ਘਿਰੀ ਸ਼੍ਰੋਮਣੀ ਅਕਾਲੀ ਦਲ ਲਈ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਨੇ ਲਿਖਿਆ ਕਿ ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ਹੈ।


 



 


ਇਹ ਵੀ ਪੜ੍ਹੋ : CRPF Recruitment 2023: CRPF 'ਚ ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇਸ ਤਰੀਕ ਤੋਂ ਸ਼ੁਰੂ ਹੋਵੇਗੀ ਅਰਜ਼ੀ ਦੀ ਪ੍ਰਕਿਰਿਆ