CM Bhagwant Mann Threat News: ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। SFJ ਅੱਤਵਾਦੀ ਪੰਨੂ ਨੇ ਜਾਨ ਮਾਰਨ ਦੀ ਧਮਕੀ ਦਿੱਤੀ ਹੈ। ਉਸ ਨੇ ਗੈਂਗਸਟਰਾਂ ਨੂੰ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਕਰਨ ਲਈ ਇਕੱਠੇ ਹੋਣ ਲਈ ਕਿਹਾ ਹੈ। ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਨੇ ਗੈਂਗਸਟਰਾਂ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਪੰਜਾਬ ਸਰਕਾਰ ਗੈਂਗਸਟਰਾਂ ਉਪਰ ਸਖ਼ਤ ਕਾਰਵਾਈ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਜਾਨ ਮਾਰਨ ਦੀ ਧਮਕੀ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਇੰਨਾ ਹੀ ਨਹੀਂ ਪੰਨੂੰ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਹਿ ਰਹੇ ਹਨ, ਤਾਂ ਜੋ ਉਹ ਪੰਜਾਬ ਨੂੰ ਇੱਕ ਵਾਰ ਫਿਰ ਅੱਤਵਾਦ ਦੇ ਦੌਰ ਵਿੱਚ ਧੱਕ ਸਕਣ। ਪੰਨੂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖਰਾਬ ਕਰਨ ਦੀ ਧਮਕੀ ਦਿੱਤੀ ਹੈ।


ਆਪਣੀ ਵੀਡੀਓ ਵਿੱਚ ਪੰਨੂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ। ਵੀਡੀਓ ਵਿੱਚ ਪੰਨੂ ਪਿਛਲੇ ਦਿਨੀਂ ਹੋਏ ਮੁਕਾਬਲਿਆਂ ਬਾਰੇ ਗੱਲ ਕਰ ਰਿਹਾ ਹੈ ਅਤੇ ਪੰਜਾਬ ਅਤੇ ਵਿਦੇਸ਼ ਦੀਆਂ ਜੇਲ੍ਹਾਂ ਵਿੱਚ ਬੈਠੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ। ਇੰਨਾ ਹੀ ਨਹੀਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਚੁੱਕੇ ਗਏ ਕਦਮਾਂ ਨੂੰ ਗਲਤ ਕਰਾਰ ਦਿੱਤਾ।


ਇਹ ਵੀ ਪੜ੍ਹੋ : Punjab Vigilance Bureau: ਵਿਜੀਲੈਂਸ ਜਾਂਚ ਤੋਂ ਪਹਿਲਾਂ ਪਾਵਰਕਾਮ ਦੀ ਫਾਈਲ ਗੁੰਮ, ਥਰਮਲ ਪਲਾਂਟ ਦੀ ਪਹਿਲੀ ਬੋਲੀ ਦਸਤਾਵੇਜ਼ ਗਾਇਬ


ਪੰਨੂ ਨੇ ਮੁੱਖ ਮੰਤਰੀ ਮਾਨ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੱਸਿਆ ਹੈ ਅਤੇ ਡੀਜੀਪੀ ਗੌਰਵ ਯਾਦਵ ਨੂੰ ਸਾਬਕਾ ਡੀਜੀਪੀ ਗੋਬਿੰਦ ਰਾਮ ਵੀ ਦੱਸਿਆ ਹੈ। ਪੰਨੂ ਨੇ ਸੀਐਮ ਮਾਨ ਨੂੰ ਵੀ ਧਮਕੀ ਦਿੱਤੀ ਹੈ। ਜਿੱਥੇ ਵੀ ਸੀਐਮ ਭਗਵੰਤ ਮਾਨ ਤਿਰੰਗਾ ਲਹਿਰਾਉਂਦੇ ਹਨ, ਪੰਨੂ ਉੱਥੇ ਮਾਹੌਲ ਖਰਾਬ ਕਰਨ ਦੀ ਤਿਆਰੀ ਕਰ ਰਹੇ ਹਨ। ਪੰਨੂ ਨੇ ਆਪਣੇ ਸ਼ਬਦਾਂ ਵਿਚ ਕਿਹਾ ਹੈ ਕਿ ਸੀ.ਐਮ.ਨੂੰ ਅਜਿਹਾ ਕਰਨ ਦੀ ਸਜ਼ਾ ਮਿਲੇਗੀ। ਇਸ ਦੇ ਨਾਲ ਹੀ ਇਹ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਐਨਕਾਊਂਟਰ ਦੀ ਆੜ ਵਿੱਚ ਪੰਜਾਬ ਦੇ ਨੌਜਵਾਨਾਂ ਦਾ ਕਤਲੇਆਮ ਨਾ ਕੀਤਾ ਜਾਵੇ।


ਇਹ ਵੀ ਪੜ੍ਹੋ : Patiala News: ਦੁਖਦਾਈ ਖਬਰ; ਪਟਿਆਲਾ 'ਚ ਭੇਦਭਰੇ ਹਾਲਾਤ 'ਚ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ