CM Bhagwant Mann: ਨਿਤਿਨ ਗਡਕਰੀ ਦੀ ਚਿੱਠੀ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਜਵਾਬ
CM Bhagwant Mann: ਪੰਜਾਬ ਦੇ ਮੁੱਖ ਮੰਤਰੀ ਨੂੰ ਨੈਸ਼ਨਲ ਪ੍ਰੋਜੈਕਟਾਂ ਸਬੰਧੀ ਲਿਖੀ ਚਿੱਠੀ ਦੇ ਜਵਾਬ ਵਿੱਚ ਸੀਐਮ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਚਿੱਠੀ ਲਿਖੀ।
CM Bhagwant Mann: ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਨੈਸ਼ਨਲ ਪ੍ਰੋਜੈਕਟਾਂ ਸਬੰਧੀ ਲਿਖੀ ਚਿੱਠੀ ਦੇ ਜਵਾਬ ਵਿੱਚ ਸੀਐਮ ਭਗਵੰਤ ਮਾਨ ਨੇ ਚਿੱਠੀ ਲਿਖੀ। ਉਨ੍ਹਾਂ ਨੇ ਨਿਤਿਨ ਗਡਕਰੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਵਾਜਿਬ ਭਾਅ ਦੇਣ ਦੀ ਗੱਲ ਕਹੀ। ਉਨ੍ਹਾਂ ਨੇ ਚਿੱਠੀ ਵਿੱਚ ਲਿਖਿਆ ਕਿ ਖੇਤੀ ਹੀ ਪੰਜਾਬੀਆਂ ਦਾ ਮੁੱਖ ਕਿੱਤਾ ਹੈ। ਪੰਜਾਬ ਵਿੱਚ ਜ਼ਮੀਨ ਕਿਸਾਨਾਂ ਦੀ ਮਾਂ ਦੇ ਬਰਾਬਰ ਹੈ। ਉਨ੍ਹਾਂ ਨੇ ਅੱਗੇ ਲਿਖਿਆ ਕਿ ਪੰਜਾਬ ਸਰਕਾਰ ਦੇ ਅਫਸਰ NHAI ਦੇ ਪ੍ਰੋਜੈਕਟ ਪੂਰੇ ਕਰਵਾਉਣ ਲਈ ਕਿਸਾਨਾਂ ਨਾਲ ਮੀਟਿੰਗ ਕਰ ਰਹੇ ਹਨ।
ਇਹ ਵੀ ਪੜ੍ਹੋ : SGPC News: ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫਦ ਨੇ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਕਾਬਿਲੇਗੌਰ ਹੈ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਲਿਖੀ ਸੀ, ਜਿਸ ਵਿੱਚ ਪੰਜਾਬ ਵਿੱਚ ਕੇਂਦਰੀ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਕਰਨ 'ਤੇ ਆ ਰਹੀਆਂ ਮੁਸ਼ਕਲਾਂ ਬਾਰੇ ਇਤਰਾਜ਼ ਪ੍ਰਗਟਾਇਆ ਸੀ। ਅੱਜ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਉਸ ਚਿੱਠੀ ਦਾ ਜਵਾਬ ਦਿੰਦਿਆਂ ਇੱਕ ਚਿੱਠੀ ਲਿਖੀ ਹੈ।
ਇਹ ਵੀ ਪੜ੍ਹੋ : Moga News: ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਪਟਵਾਰੀ ਸਮੇਤ ਤਿੰਨ ਖਿਲਾਫ਼ ਕੇਸ ਦਰਜ