Punjab News: ਪੰਜਾਬ ਵਿੱਚ ਝੋਨੇ ਦੀ ਵਢਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਕਿਸਾਨ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਪੁੱਜ ਰਹੇ ਹਨ।
Trending Photos
Punjab News: ਪੰਜਾਬ ਵਿੱਚ ਝੋਨੇ ਦੀ ਵਢਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਕਿਸਾਨ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਪੁੱਜ ਰਹੇ ਹਨ। ਪੰਜਾਬ ਸਰਕਾਰ ਵੱਲੋਂ ਅਨਾਜ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਦਿੱਕਤ ਨਾ ਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ 1 ਅਕਤੂਬਰ ਤੋਂ ਸ਼ੁਰੂ ਹੋਏ ਕੇਸਰ ਮੰਡੀਕਰਨ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਉੱਥੇ ਹੀ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਰਾਜਪਾਲ ਪੁਰੋਹਿਤ ਨੂੰ 50 ਹਜ਼ਾਰ ਕਰੋੜ ਰੁਪਏ ਦੇ ਖਰਚੇ ਦਾ ਜਵਾਬ ਵੀ ਦਿੱਤਾ ਹੈ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ- ਅਸੀਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹਾਂ ਅਤੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਝੋਨੇ ਦੀ ਖਰੀਦ ਦੇ ਪਹਿਲੇ ਦਿਨ ਹੀ ਫਸਲ ਦੀ ਲਿਫਟਿੰਗ ਸ਼ੁਰੂ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਮੁਆਵਜ਼ੇ ਦੀ ਵੰਡ ਸ਼ੁਰੂ ਹੋ ਗਈ ਹੈ ਤੇ ਸੂਬਾ ਸਰਕਾਰ ਨੁਕਸਾਨ ਦਾ ਇੱਕ-ਇੱਕ ਪੈਸਾ ਸਹਿਣ ਕਰੇਗੀ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸੂਬਾ ਸਰਕਾਰ ਕੋਲ ਸਟੇਟ ਡਿਜ਼ਾਸਟਰ ਰਿਲੀਫ ਫੰਡ ਵਿੱਚ ਕਾਫੀ ਪੈਸਾ ਹੈ। ਭਗਵੰਤ ਸਿੰਘ ਮਾਨ ਨੇ ਝੋਨੇ ਦੀ ਖ਼ਰੀਦ ਕਾਰਜਾਂ ਲਈ ਨੋਡਲ ਏਜੰਸੀ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਝੋਨੇ ਦੀ ਤੁਰੰਤ ਅਤੇ ਨਿਰਵਿਘਨ ਖ਼ਰੀਦ ਤੇ ਸਟੋਰੇਜ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ। ਸੀਐਮ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੇ ਮੰਡੀਕਰਨ ਸੀਜ਼ਨ 2023-24 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ।
ਇਹ ਵੀ ਪੜ੍ਹੋ : Rahul Gandhi in Amritsar: ਅੱਜ ਮੁੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਲੰਗਰ ਹਾਲ 'ਚ ਕੀਤੀ ਸੇਵਾ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੀਜ਼ਨ ਦੌਰਾਨ 182.10 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 173 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਖ਼ਰੀਦੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਕੋਲ 4.86 ਲੱਖ ਗੰਢ ਜੂਟ ਹੈ ਤੇ ਬਾਕੀ ਦਾ ਪ੍ਰਬੰਧ ਮਿੱਲ ਮਾਲਕਾਂ ਵੱਲੋਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Punjab News: CM ਭਗਵੰਤ ਮਾਨ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਭੇਜਿਆ 50,000 ਕਰੋੜ ਰੁਪਏ ਦੇ ਕਰਜੇ ਦਾ ਵੇਰਵਾ