ਪੰਜਾਬ ਪਹੁੰਚੇ ਪ੍ਰਧਾਨ ਮੰਤਰੀ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਧੰਨਵਾਦ, ਰੱਖੀਆਂ ਇਹ ਮੰਗਾਂ
ਪੰਜਾਬ ਦੇ ਮੋਹਾਲੀ ਵਿੱਚ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਭਗਵੰਤ ਮਾਨ ਵੱਲੋਂ ਸੂਬੇ ਦੀਆਂ ਸਰਹੱਦਾ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਸਰਕਾਰ ਦੇ ਸਹਿਯੋਗ ਦੀ ਮੰਗ ਕੀਤੀ ਗਈ।
ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਮੋਹਾਲੀ ਵਿੱਚ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਭਾਜਪਾ ਦੀ ਲੀਡਰਸ਼ਿਪ ਮੌਜੂਦ ਸੀ। ਉਦਘਾਟਨ ਸਮਾਰੋਹ ਵਿੱਚ ਸੰਬੋਧਨ ਹੁੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਆਉਣ ਤੇ ਸਵਾਗਤ ਕੀਤਾ ਤੇ ਕਿਹਾ ਕਿ ਕੈਂਸਰ ਦਾ ਇਲਾਜ ਕੇਂਦਰ ਖਿੱਤੇ ਲਈ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਯਕੀਨੀ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਮੁਰਾਦ ਬਿਮਾਰੀ ਵਿਰੁੱਧ ਕਾਰਗਰ ਢੰਗ ਨਾਲ ਲੜਨ ਵਿੱਚ ਇਹ ਹਸਪਤਾਲ ਮਦਦਗਾਰ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਪੰਜਾਬ ਲਈ ਕੀ ਮੰਗਿਆ?
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਭਾਸ਼ਨ ਦੌਰਾਨ ਪੰਜਾਬ ਨੂੰ ਦੇਸ਼ ਦੀ ਮੁੰਦਰੀ ਦਾ ਨਗ ਦੱਸਿਆ। ਉਨ੍ਹਾਂ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਵੱਡਮੁੱਲਾ ਯੋਗਦਾਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ। ਸਰਹੱਦ ਤੋਂ ਪਾਰ ਨਸ਼ਾ, ਹਥਿਆਰਾ, ਤੇ ਅੱਤਵਾਦੀ ਹਮਲੇ ਪੰਜਾਬ ਨੂੰ ਝਲਣੇ ਪੈਂਦੈ ਹਨ। ਉਨ੍ਹਾਂ ਕੇਂਦਰ ਪ੍ਰਧਾਨ ਮੰਤਰੀ ਮੋਦੀ ਨੂੰ ਤੋਂ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਪੂਰਨ ਤਾਲਮੇਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਦੇਸ਼ ਦੀ ਲੜਾਈ ਲੜ ਰਿਹਾ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਪੁਲਿਸ ਕੇਂਦਰੀ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਠੇਸ ਪਹੁੰਚਾਉਣ ਵਾਲੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਕਰੜੀ ਚੌਕਸੀ ਰੱਖ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਪੰਜਾਬ ਨੇ ਅਹਿਮ ਭੂਮਿਕਾ ਨਿਭਾਈ ਹੈ ਪਰ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦੀ ਵੱਧ ਵਰਤੋਂ ਕਾਰਨ ਪੰਜਾਬ ਦੇ ਲੋਕ ਕੈਂਸਰ ਦੀ ਬਿਮਾਰੀ ਦੀ ਲਪੇਟ ਵਿਚ ਆ ਗਏ। ਮੁੱਖ ਮੰਤਰੀ ਨੇ ਤਸੱਲੀ ਪ੍ਰਗਟਾਈ ਕਿ ਇਹ ਹਸਪਤਾਲ ਨਾ ਸਿਰਫ਼ ਕੈਂਸਰ ਪੀੜਤ ਮਰੀਜ਼ਾਂ ਦਾ ਇਲਾਜ ਕਰੇਗਾ, ਸਗੋਂ ਖੋਜ ਕਾਰਜਾਂ ਰਾਹੀਂ ਇਸ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਵੇਗਾ।
WATCH LIVE TV