CM Bhagwant Mann:  ਕਲਮ ਛੱਡ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਨਿੱਜੀ ਮੰਗਾਂ ਜਾਂ ਰਿਸ਼ਵਤ ਮਾਮਲੇ ਵਿੱਚ ਫਸੇ ਲੋਕਾਂ ਲਈ ਨਾ ਕਰੋ ਕਲਮ ਛੋੜ ਹੜਤਾਲ। ਉਨ੍ਹਾਂ ਨੇ ਕਿਹਾ ਕਿ ਕਲਮ ਛੋੜ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ 'ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ।


COMMERCIAL BREAK
SCROLL TO CONTINUE READING

ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਫਸਰਾਂ ਦੀਆਂ ਮਨਮਾਨੀਆਂ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


ਉਨ੍ਹਾਂ ਕਿਹਾ ਕਿ ਡੀ.ਸੀ. ਦਫ਼ਤਰਾਂ ਵਿੱਚ ਮਾਲ ਅਫ਼ਸਰਾਂ ਸਮੇਤ ਸਟਾਫ਼ ਹੜਤਾਲ ’ਤੇ ਜਾਣ ਲਈ ਆਜ਼ਾਦ ਹੈ ਪਰ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਕਾਰੀ ਕਲਮਛੋੜ ਹੜਤਾਲ 'ਤੇ ਜਾਣ ਲਈ ਆਜ਼ਾਦ ਹਨ ਪਰ ਫਿਰ ਸੂਬਾ ਸਰਕਾਰ ਫੈਸਲਾ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ।


ਮੁੱਖ ਮੰਤਰੀ ਨੇ ਇਸ ਕੁਤਾਹੀ ਲਈ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਨੌਜਵਾਨ ਹਨ, ਜੋ ਕਲਮ ਹੱਥ ਵਿੱਚ ਲੈ ਕੇ ਸੂਬੇ ਦੀ ਸੇਵਾ ਕਰਨ ਲਈ ਤਿਆਰ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਵਾਰਥਾਂ ਲਈ ਜਾਂ ਉਨ੍ਹਾਂ ਲੋਕਾਂ ਦੀ ਹਮਾਇਤ ਲਈ ਕਲਮਛੋੜ ਹੜਤਾਲ ਨਾ ਕਰਨ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦੇ ਹੋਏ ਹੁਕਮ ਜਾਰੀ ਕੀਤੇ ਕਿ ਹੜਤਾਲ ਉਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਜਾਵੇ। ਇਸ ਤੋਂ ਇਲਾਵਾ ਹੜਤਾਲ ਉਤੇ ਜਾਣ ਵਾਲੇ ਮੁਲਾਜ਼ਮਾਂ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।


ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦੇ ਹੋਏ ਹੁਕਮ ਜਾਰੀ ਕੀਤੇ ਕਿ ਹੜਤਾਲ ਉਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਜਾਵੇ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ।


ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਵਡੇਰੇ ਲੋਕ ਹਿੱਤ ਵਿੱਚ ਸਿਸਟਮ ਨੂੰ ਪਾਰਦਰਸ਼ੀ, ਸਾਫ਼-ਸੁਥਰਾ ਅਤੇ ਪ੍ਰਭਾਵਸ਼ਾਲੀ ਬਣਾਉਣ ਦੀ ਮੁਹਿੰਮ ਵਿੱਚ ਨਾ ਤਾਂ ਕਿਸੇ ਭ੍ਰਿਸ਼ਟ ਤੱਤ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਵੀ ਹਮਦਰਦ ਨੂੰ ਬਖ਼ਸ਼ਿਆ ਜਾਵੇਗਾ।


ਇਹ ਵੀ ਪੜ੍ਹੋ : Raksha Bandhan 2023: ਅੱਜ ਪੂਰੇ ਦੇਸ਼ 'ਚ ਮਨਾਇਆ ਜਾ ਰਿਹਾ ਭੈਣ-ਭਰਾ ਦੇ ਪਿਆਰ ਦਾ ਤਿਉਹਾਰ ਰੱਖੜੀ, PM ਨਰਿੰਦਰ ਮੋਦੀ ਨੇ ਦਿੱਤੀ ਵਧਾਈ