Movie Mastaney: ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਫਿਲਮ ਮਸਤਾਨੇ ਦੇਖਣ ਪੁੱਜੇ
Advertisement
Article Detail0/zeephh/zeephh1842792

Movie Mastaney: ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਫਿਲਮ ਮਸਤਾਨੇ ਦੇਖਣ ਪੁੱਜੇ

Movie Mastaney: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਹਾਲੀ ਦੇ ਵੀ ਆਰ ਪੰਜਾਬ ਮਾਲ ਵਿੱਚ ਮਸਤਾਨੇ ਫਿਲਮ ਦੇਖੀ ਤੇ ਪੂਰੀ ਟੀਮ ਨੂੰ ਵਧਾਈ ਦਿੱਤੀ।

Movie Mastaney: ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਫਿਲਮ ਮਸਤਾਨੇ ਦੇਖਣ ਪੁੱਜੇ

Movie Mastaney:  ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਅੱਜ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਹਾਲੀ ਦੇ ਵੀ ਆਰ ਪੰਜਾਬ ਮਾਲ ਵਿੱਚ ਮਸਤਾਨੇ ਫਿਲਮ ਦੀ ਸਟਾਰ ਕਾਸਟ ਨਾਲ ਫਿਲਮ ਵੇਖਣ ਪਹੁੰਚੇ। ਫਿਲਮ ਦੇਖਣ ਤੋਂ ਬਾਅਦ ਸੀਐਮ ਮਾਨ ਮੀਡੀਆ ਦੇ ਰੂਬਰੂ ਵੀ ਹੋਏ ਪੂਰੀ ਟੀਮ ਨੂੰ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਫਿਲਮ ਦੀ ਸਟਾਰ ਕਾਸਟ ਗੁਰਪ੍ਰੀਤ ਘੁੱਗੀ, ਤਰਸੇਮ ਜੱਸੜ ਤੇ ਹੋਰ ਵੀ ਮੌਜੂਦ ਸਨ।

ਉਨ੍ਹਾਂ ਫ਼ਿਲਮ ਦੀ ਪੂਰੀ ਟੀਮ ਨੂੰ ਮੁਬਾਰਕਬਾਦ ਦਿੰਦੇ ਹੋਏ  ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਪੰਜਾਬੀ ਫ਼ਿਲਮਾਂ 'ਚ ਹੁਣ ਨਵੇਂ ਤਜਰਬੇ ਹੋਣ ਲੱਗੇ ਹਨ। ਪਿਛਲੇ ਲੰਮੇ ਸਮੇਂ ਤੋਂ ਅਣਗੌਲ਼ੇ ਵਿਸ਼ਿਆਂ 'ਤੇ ਫ਼ਿਲਮਾਂ ਬਣ ਰਹੀਆਂ ਹਨ। 'ਮਸਤਾਨੇ' ਇੱਕ ਇਤਿਹਾਸਕ ਫ਼ਿਲਮ ਹੈ, ਜਿਸ ਵਿੱਚ ਦੱਸਿਆ ਹੈ ਕਿ ਸਾਡਾ ਇਤਿਹਾਸ ਕੀ ਹੈ। ਪਿਛੋਕੜ ਉਤੇ ਨਜ਼ਰ ਮਾਰੀ ਗਈ ਹੈ। ਨੌਜਵਾਨ ਪੀੜ੍ਹੀ ਨੂੰ ਇਹ ਫ਼ਿਲਮ ਦੇਖ ਕੇ ਆਪਣੇ ਇਤਿਹਾਸ ਪ੍ਰਤੀ ਜਾਗਰੂਕ ਹੋਵੇਗੀ। ਅਜਿਹੀਆਂ ਫ਼ਿਲਮਾਂ ਵਿਰਸੇ ਦੀ ਝਲਕ ਦਿਖਾਉਂਦੀਆਂ ਹਨ।

ਇਹ ਵੀ ਪੜ੍ਹੋ : Punjab News: ਰਾਜਪਾਲ ਦੀ 'ਧਮਕੀ' 'ਤੇ CM ਭਗਵੰਤ ਮਾਨ ਦਾ ਜਵਾਬ, ਕਿਹਾ "ਸਾਰੇ ਸਵਾਲਾਂ ਦਾ ਦੇਵਾਂਗਾ ਜਵਾਬ"

ਉਨ੍ਹਾਂ ਕਿਹਾ ਕਿ ਛੇਤੀ ਹੀ ਪੰਜਾਬ ਵਿੱਚ ਇੱਕ ਵੱਡੀ ਫ਼ਿਲਮ ਸਿਟੀ ਤਿਆਰ ਕੀਤੀ ਜਾਵੇਗੀ, ਜਿਸ 'ਚ ਉਹ ਚਾਹੁੰਦੇ ਹਨ ਬਾਲੀਵੁੱਡ ਤੇ ਹਾਲੀਵੁੱਡ ਦੇ ਫ਼ਿਲਮ ਨਿਰਮਾਤਾ ਆ ਕੇ ਫ਼ਿਲਮਾਂ ਬਣਾਉਣ, ਉਨ੍ਹਾਂ ਦਾ ਪ੍ਰੋਡਕਸ਼ਨ ਕਰਨ ਅਤੇ ਇੱਥੋਂ ਹੀ ਫ਼ਿਲਮਾਂ ਰਿਲੀਜ਼ ਹੋਣ। ਪੰਜਾਬੀ ਸਿਨੇਮਾ ਪ੍ਰਯੋਗ ਤੋਂ ਬਾਹਰ ਆ ਗਿਆ ਹੈ। ਪੰਜਾਬੀ ਸਿਨੇਮਾ ਤੇ ਪੰਜਾਬੀ ਬੋਲੀ ਖੇਤਰੀ ਨਹੀਂ ਰਹੀ ਹੈ। ਜੇ ਕਿਸੇ ਬਾਲੀਵੁੱਡ ਫ਼ਿਲਮ ਵਿੱਚ ਇੱਕ ਜਾਂ 2 ਪੰਜਾਬੀ ਗੀਤ ਨਾ ਹੋਣ ਤਾਂ ਉੱਥੋਂ ਦੇ ਬ੍ਰਾਂਡ ਆਪਣੇ ਸੰਗੀਤ ਨੂੰ ਸੁਰੱਖਿਅਤ ਨਹੀਂ ਸਮਝਦੇ।

ਫ਼ਿਲਮ 'ਚ ਤਰਸੇਮ ਜੱਸੜ, ਗੁਰਪ੍ਰੀਤ ਘੁੱਗੀ, , ਸਿੰਮੀ ਚਾਹਲ, ਰਾਹੁਤ ਦੇਵ, ਕਰਮਜੀਤ ਅਨਮੋਲ, ਹੰਨੀ ਮੱਟੂ, ਬਨਿੰਦਰ ਬੰਨੀ, ਅਵਤਾਰ ਗਿੱਲ ਤੇ ਆਰਿਫ ਜ਼ਕਾਰੀਆ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਸ਼ਰਨ ਆਰਟ ਵੱਲੋਂ ਲਿਖਿਆ ਤੇ ਡਾਇਰੈਕਟ ਕੀਤਾ ਹੈ। ਫ਼ਿਲਮ ਦੇ ਪ੍ਰੋਡਿਊਸਰ ਮਨਪ੍ਰੀਤ ਜੌਹਲ, ਆਸ਼ੂ ਮੁਨੀਸ਼ ਸਾਹਨੀ, ਕਰਮਜੀਤ ਸਿੰਘ ਜੌਹਲ ਤੇ ਰਾਜਵਿੰਦਰ ਸਿੰਘ ਢਿੱਲੋਂ ਹਨ।

ਇਹ ਵੀ ਪੜ੍ਹੋ : National Space Day: PM ਨਰਿੰਦਰ ਮੋਦੀ ਦਾ ਐਲਾਨ- ਹੁਣ ਹਰ ਸਾਲ 23 ਅਗਸਤ ਨੂੰ ਮਨਾਇਆ ਜਾਵੇਗਾ 'ਰਾਸ਼ਟਰੀ ਪੁਲਾੜ ਦਿਵਸ'

Trending news