Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਰੁਜ਼ਗਾਰ ਅੱਜ 518 ਨੌਜਵਾਨਾਂ ਨਿਯੁਕਤੀ ਪੱਤਰ ਦੇਣਗੇ।
Punjab News : ਮਾਨ ਸਰਕਾਰ ਦਾ ਮਿਸ਼ਨ ਰੁਜ਼ਗਾਰ ਅੱਜ 518 ਨੌਜਵਾਨਾਂ ਨੂੰ ਮੁੱਖ ਮੰਤਰੀ ਨਿਯੁਕਤੀ ਪੱਤਰ ਦੇਣਗੇ। ਵੱਖ ਵੱਖ ਵਿਭਾਗਾਂ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਮਿਲਣਗੇ। ਚੰਡੀਗੜ੍ਹ ਦੇ ਮਿਊੁਂਸਪਲ ਭਵਨ ਵਿਖੇ ਦੁਪਹਿਰ 3 ਵਜੇ ਨਿਯੁਕਤੀ ਪੱਤਰ ਵੰਡ ਸਮਾਗਮ ਹੋਵੇਗਾ। ਮੁੱਖ ਮੰਤਰੀ ਨੇ ਇਸ ਖੁਸ਼ੀ ਦੇ ਪਲ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਮੈਂ ਦੁਬਾਰਾ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇ ਕੇ ਆਪਣਾ ਫਰਜ਼ ਨਿਭਾਵਾਂਗਾ।
ਇਸ ਸਬੰਧੀ ਮੀਟਿੰਗ ਚੰਡੀਗੜ੍ਹ ਸੈਕਟਰ-35 ਮਿਉਂਸਪਲ ਭਵਨ ਵਿੱਚ ਹੋਵੇਗੀ। ਇਸ ਦੌਰਾਨ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਪ੍ਰਦਾਨ ਕੀਤੀਆਂ ਜਾਣੀਆਂ ਹਨ। ਇਸ ਵਿੱਚ ਸਕੂਲੀ ਸਿੱਖਿਆ ਵਿੱਚ 330, ਉੱਚ ਸਿੱਖਿਆ ਵਿੱਚ 51, ਵਿੱਤ ਵਿੱਚ 75, ਜੀਏਡੀ ਵਿੱਚ 38, ਕਾਰਪੋਰੇਸ਼ਨ ਵਿੱਚ 18 ਤੇ ਬਿਜਲੀ ਵਿਭਾਗ ਵਿੱਚ ਛੇ ਵਿਅਕਤੀਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਯਾਦ ਰਹੇ ਕਿ ਹੁਣ ਤੱਕ ਸਰਕਾਰ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ। ਇਹ ਇਸ ਸਾਲ ਦਾ ਦੂਜਾ ਸੰਮੇਲਨ ਹੈ।
ਇਹ ਵੀ ਪੜ੍ਹੋ : Budget 2024: ਇਨਕਮ ਟੈਕਸ ਸਲੈਬ ਵਿੱਚ ਕੋਈ ਬਦਲਾਅ ਦਾ ਐਲਾਨ ਨਹੀਂ, ਜਾਣੋਂ ਨਵੇਂ ਅਤੇ ਪੁਰਾਣੇ ਟੈਕਸ ਸਲੈਬਾਂ
ਇਹ ਵੀ ਪੜ੍ਹੋ : Live Budget 2024 in Punjabi: ਨਿਰਮਲਾ ਸੀਤਾਰਮਨ ਵਿੱਤ ਮੰਤਰਾਲੇ ਪੁੱਜੀ; ਵਿੱਤ ਮੰਤਰੀ ਦੇ 'ਪਿਟਾਰੇ' ਤੋਂ ਦੇਸ਼ ਵਾਸੀਆਂ ਨੂੰ ਅਥਾਹ ਉਮੀਦਾਂ