Mann meet Kejriwal: ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ
Mann meet Kejriwal: ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ
Mann meet Kejriwal: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਮਿਲ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ 10 ਅਪ੍ਰੈਲ ਨੂੰ ਭਗਵੰਤ ਮਾਨ ਅਤੇ ਸੰਜੇ ਸਿੰਘ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨੀ ਸੀ।
ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨੇ ਮੁਲਾਕਾਤ ਦੀ ਇਜਾਜ਼ਤ ਨਹੀਂ ਦਿੱਤੀ। ਹੁਣ ਵੀਰਵਾਰ ਨੂੰ ਮੀਟਿੰਗ ਲਈ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜੇਲ੍ਹ ਅਧਿਕਾਰੀਆਂ, ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿਚਕਾਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਏਡੀਜੀ ਸੁਰੱਖਿਆ ਏਕੇ ਪਾਂਡੇ, ਸੰਜੇ ਬੈਨੀਵਾਲ ਡੀਜੀ ਜੇਲ੍ਹ, ਰਾਜੀਵ ਸਿੰਘ ਪਰਿਹਾਰ ਡੀਆਈਜੀ ਜੇਲ੍ਹ ਅਤੇ ਦਿੱਲੀ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ।
ਭਗਵੰਤ ਮਾਨ 15 ਅਪ੍ਰੈਲ ਨੂੰ ਦੁਪਹਿਰ 12 ਵਜੇ ਜੇਲ੍ਹ ਨੰਬਰ 2 'ਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ 10 ਅਪ੍ਰੈਲ ਨੂੰ ਭਗਵੰਤ ਮਾਨ ਅਤੇ ਸੰਜੇ ਸਿੰਘ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨੀ ਸੀ। ਹਾਲਾਂਕਿ, ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੁਲਾਕਾਤ ਦੀ ਇਜਾਜ਼ਤ ਨਹੀਂ ਦਿੱਤੀ।
ਇਹ ਵੀ ਪੜ੍ਹੋ: Prabhpreet Singh Arrested: ਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ
ਦਿੱਲੀ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਵਿੱਚ ਹਨ। ਤਿਹਾੜ ਜਾ ਕੇ ਅਰਵਿੰਦ ਕੇਜਰੀਵਾਲ ਨੇ ਜੇਲ 'ਚ ਮੁਲਾਕਾਤ ਕਰਨ ਵਾਲਿਆਂ 'ਚ ਆਪਣੀ ਪਤਨੀ ਸੁਨੀਤਾ ਕੇਜਰੀਵਾਲ, ਆਪਣੇ ਦੋਵੇਂ ਬੱਚਿਆਂ, 'ਆਪ' ਨੇਤਾ ਸੰਦੀਪ ਪਾਠਕ ਅਤੇ ਨਿੱਜੀ ਸਕੱਤਰ ਦੇ ਨਾਂ ਲਿਖੇ ਸਨ। ਹੁਣ ਇਸ ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ।
ਇਹ ਵੀ ਪੜ੍ਹੋ: Student Rape Case Update: ਨਾਭਾ ਦੇ ਸਰਕਾਰੀ ਕਾਲਜ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਮੁੱਖ ਮੁਲਜ਼ਮ ਕਾਬੂ