New Year Wishes: ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਵਰ੍ਹੇ ਦੀ ਦਿੱਤੀ ਮੁਬਾਰਕਾਬਦ
New Year Wishes: ਅੱਜ ਦੇਸ਼ ਭਰ ਵਿੱਚ ਨਵੇਂ ਸਾਲ 2025 ਦੇ ਸਵਾਗਤ ਵਿੱਚ ਭਾਰੀ ਉਤਸ਼ਾਹ ਨਾਲ ਜਸ਼ਨ ਮਨਾਏ ਜਾ ਰਹੇ ਹਨ।
New Year Wishes: ਅੱਜ ਦੇਸ਼ ਭਰ ਵਿੱਚ ਨਵੇਂ ਸਾਲ 2025 ਦੇ ਸਵਾਗਤ ਵਿੱਚ ਭਾਰੀ ਉਤਸ਼ਾਹ ਨਾਲ ਜਸ਼ਨ ਮਨਾਏ ਜਾ ਰਹੇ ਹਨ। ਹੱਡ ਠਾਰ੍ਹਦੀ ਠੰਢ ਵਿੱਚ ਪੰਜਾਬ ਵਿੱਚ ਨਵੇਂ ਵਰ੍ਹੇ ਦੀ ਆਮਦ ਉਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਿਆਸੀ ਸ਼ਖ਼ਸੀਅਤਾਂ ਵੱਲੋਂ ਨਵੇਂ ਵਰ੍ਹੇ ਦੀ ਵਧਾਈ ਦਿੱਤੀ ਜਾ ਰਹੀ ਹੈ।
ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਵਰ੍ਹੇ 2025 ਦੀ ਆਮਦ 'ਤੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਸ ਜਤਾਈ ਹੈ ਕਿ ਇਸ ਸਾਲ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿਚ ਪ੍ਰਵੇਸ਼ ਕਰੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ, "ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ-ਬਹੁਤ ਮੁਬਾਰਕਾਂ।
ਉਮੀਦ ਕਰਦੇ ਹਾਂ ਕਿ ਇਸ ਸਾਲ ਵਿਚ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿਚ ਪ੍ਰਵੇਸ਼ ਕਰੇਗਾ।
ਇਹ ਵੀ ਪੜ੍ਹੋ : New Year 2025 Celebrations Live: ਦੇਸ਼ ਭਰ ਵਿੱਚ ਨਵੇਂ ਵਰ੍ਹੇ ਦੇ ਸਵਾਗਤ ਦੇ ਜਸ਼ਨ; ਪੜ੍ਹੋ ਹੋਰ ਵੱਡੀਆਂ ਖ਼ਬਰਾਂ
ਪਰਮਾਤਮਾ ਅੱਗੇ ਅਰਦਾਸ, ਇਹ ਸਾਲ ਸਾਰਿਆਂ ਲਈ ਖੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ।"
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਨਵਾਂ ਸਾਲ ਹਰ ਕਿਸੇ ਲਈ ਸੁਨਹਿਰੀ ਤੇ ਉਤਸ਼ਾਹ ਭਰਿਆ ਹੋਵੇ।
ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੱਤੀ।
ਇਹ ਵੀ ਪੜ੍ਹੋ : Amritsar News: ਸ੍ਰੀ ਹਰਿਮੰਦਰ ਸਾਹਿਬ ਵਿਖੇ ਉਮੜਿਆ ਸ਼ਰਧਾ ਦਾ ਸੈਲਾਬ; 2 ਘੰਟਿਆਂ 'ਚ ਤਿੰਨ ਲੱਖ ਸ਼ਰਧਾਲੂ ਹੋਏ ਨਤਮਸਤਕ