ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫ਼ੈਸਲਾ, ਲਾਅ ਅਫ਼ਸਰਾਂ ਦੀ ਨਿਯੁਕਤੀ ‘ਚ ਲਾਗੂ ਕੀਤਾ ਰਾਖਵਾਂਕਰਨ

ਮੁੱਖ ਮੰਤਚੀ ਭਗਵੰਤ ਮਾਨ ਵੱਲੋਂ ਐਸ. ਸੀ. ਭਾਈਚਾਰੇ ਲਈ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਲਾਇਵ ਹੋ ਕੇ AG . (ਐਡਵੋਕੇਟ ਜਨਰਲ) ਦਫ਼ਤਰ ‘ਚ ਐੱਸ. ਸੀ. ਭਾਈਚਾਰੇ ਲਈ ਰਾਖਵਾਂਕਰਨ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 58 ਲਾਅ ਅਫਸਰਾਂ ਦੀਆਂ ਨਿਯੁਕਤੀਆਂ ਐਸ. ਸੀ. ਭਾਈਚਾਰੇ ‘ਚੋਂ ਕੀਤੀਆਂ ਜਾਣਗੀਆਂ।
ਚੰਡੀਗੜ੍ਹ- ਪੰਜਾਬ ਵਿੱਚ ਐਸ. ਸੀ. ਭਾਈਚਾਰੇ ਨੂੰ ਲੈ ਕੇ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਵ ਹੋ ਕੇ AG . (ਐਡਵੋਕੇਟ ਜਨਰਲ) ਦਫ਼ਤਰ ‘ਚ ਐੱਸ. ਸੀ. ਭਾਈਚਾਰੇ ਲਈ ਰਾਖਵਾਂਕਰਨ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲੀ ਸਟੇਟ ਹੈ ਜਿਹੜੀ ਐਸ. ਸੀ. ਭਾਈਚਾਰੇ ਲਈ ਇਹ ਸਹੂਲਤ ਲਾਗੂ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਏ. ਜੀ. (ਐਡਵੋਕੇਟ ਜਨਰਲ) ਦਫਤਰ ਵਿਚ ਐੱਸ. ਸੀ. ਭਾਈਚਾਰੇ ਦੇ 58 ਲਾਅ ਅਫਸਰਾਂ ਦੀਆਂ ਨਿਯਕਤੀ ਕੀਤੀਆਂ ਜਾਣਗੀਆਂ।