ਚੰਡੀਗੜ੍ਹ- 15 ਅਗਸਤ ਨੂੰ ਦੇਸ਼ ਭਰ ‘ਚ ਆਜ਼ਾਦੀ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ 15 ਅਗਸਤ ਦੀ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਵਾਸੀਆਂ ਦੇ ਰੂ-ਬ-ਰੂ ਹੋਏ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆ ਹਨ ਅਤੇ ਅੱਜ ਵੀ ਸਰਹੱਦਾਂ ‘ਤੇ ਪੰਜਾਬੀ ਸੀਨਾ ਤਾਣ ਕੇ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਗਰੀਬੀ, ਅਨਪੜ੍ਹਤਾ ਅਤੇ ਕਈ ਹੋਰ ਆਲਮਤਾਂ ਹਨ ਜਿੰਨ੍ਹਾਂ ਨੂੰ ਦੂਰ ਕਰਨ ਲਈ ਇੱਕਠੇ ਹੋ ਕੇ ਕੰਮ ਕਰਨ ਦੀ ਲੋੜ ਹੈ।


COMMERCIAL BREAK
SCROLL TO CONTINUE READING

ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ


ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਵ ਹੋ ਕੇ ਕਿਹਾ ਕਿ ਪੰਜਾਬ ‘ਚੋ ਉੱਠੀ ਹਰੀ ਕ੍ਰਾਂਤੀ ਦਾ ਦੇਸ਼ ‘ਚ ਵੱਡਾ ਯੋਗਦਾਨ ਹੈ। ਕਿਸਾਨਾਂ ਨੇ ਦੇਸ਼ ਦੇ ਅੰਨ ਭੰਡਾਰ ਭਰੇ ਹਨ। ਉਨ੍ਹਾਂ ਕਿਹਾ ਹੈ ਕਿ ਬੱਚਿਆਂ ਦਾ ਖੇਤੀ ਵੱਲ ਧਿਆਨ ਘੱਟ ਰਿਹਾ ਹੈ ਅੱਜ ਕੱਲ ਦੇ ਬੱਚੇ ਖੇਤੀ ਛੱਡ ਨੌਕਰੀ ਕਰਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਬੱਚਿਆਂ ਨੂੰ ਖੇਤੀ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਪੂਰੀ ਮਿਹਨਤ ਕਰ ਰਹੇ ਹਾਂ।


ਸਕੂਲੀ ਸਿੱਖਿਆ ਵਿੱਚ ਸੁਧਾਰ


ਆਜ਼ਾਦੀ ਦੇ ਦਿਨ ਪੰਜਾਬ ਸਰਾਕਰ ਵੱਲੋਂ ਪੰਜਾਬੀਆਂ ਨੂੰ 75 ਮੁਹੱਲਾ ਕਲੀਨਿਕ ਸਮਰਪਿਤ ਕੀਤੇ ਗਏ। ਜਿੱਥੇ ਲੋਕ ਆਪਣਾ ਫਰੀ ਇਲਾਜ਼ ਕਰਵਾ ਸਕਣਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਵਿੱਖ ‘ਚ ਹਜ਼ਾਰਾਂ ਕਲੀਨਿਕ ਹੋਰ ਖੋਲ੍ਹੇ ਜਾਣਗੇ। ਸਿੱਖਿਆ ਖੇਤਰ ਬਾਰੇ ਬੋਲਦੇ ਹੋਏ ਸੀਐਮ ਮਾਨ ਨੇ ਕਿਹਾ ਕਿ ਵਿਸ਼ਵ ਪੱਧਰੀ ਸਿੱਖਿਆ ’ਤੇ ਕੰਮ ਕੀਤਾ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਵਿਦੇਸ਼ ’ਚ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਡਿਗਰੀਆਂ ਦੇ ਹਿਸਾਬ ਨਾਲ ਇਥੇ ਨੌਕਰੀਆਂ ਮਿਲਣ ਤਾਂ ਕਿ ਸ਼ਹੀਦਾਂ ਤੋਂ ਮਿਲਿਆ ਹੋਇਆ ਆਜ਼ਾਦ ਦੇਸ਼ ਛੱਡ ਕੇ ਵਿਦੇਸ਼ ਨਾ ਜਾਣਾ ਪਵੇ ਤੇ ਨੌਜਵਾਨਾਂ ਨੂੰ ਇਥੇ ਚੰਗੀ ਸਿੱਖਿਆ ਪ੍ਰਾਪਤ ਹੋਵੇ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਧੀਆ ਬਣਾਉਣ ਲਈ ਵੱਖਰੇ ਢੰਗ ਨਾਲ ਡਿਵੈਲਪ ਕਰਾਂਗੇ ਅਤੇ ਸਕੂਲੀ ਸਿੱਖਿਆ ਵਿੱਚ ਸੁਧਾਰ ਕਰਾਂਗੇ।