Punjab News: ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਨੂੰ ਲੈਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ
Punjab News:ਬੀਤੇ ਦਿਨ ਸੀਐਮ ਭਗਵੰਤ ਮਾਨ ਨੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ `ਤੇ ਐਲਾਨ ਕੀਤਾ ਸੀ ਕਿ ਉਹ ਸੂਬੇ ਦੀਆਂ ਸਾਰੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਨੂੰ ਖਤਮ ਕਰਨ ਜਾ ਰਹੇ ਹਨ।
Punjab News: ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਨੂੰ ਖ਼ਤਮ ਕਰਨ ਦਾ ਫੈਸਲਾ ਲਿਆ ਹੈ। ਇਸ ਫੈਸਲੇ ਨੂੰ ਲਾਗੂ ਕਰਵਾਉਣ ਸਬੰਧੀ ਅੱਜ ਸੀ.ਐਮ.ਭਗਵੰਤ ਮਾਨ ਨੇ ਆਪਣੇ ਦਫਤਰ ਵਿੱਚ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮਾਲ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਸਾਰੇ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਕਾਨੂੰਨੀ ਮਾਹਿਰ ਹਾਜ਼ਰ ਸਨ। ਮੀਟਿੰਗ ਵਿੱਚ ਇਸ ਫੈਸਲੇ ਦੇ ਸਾਰੇ ਪਹਿਲੂਆਂ 'ਤੇ ਵਿਚਾਰ ਚਰਚਾ ਕੀਤੀ ਗਈ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਐਕਸ ਅਕਾਊਟ ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ..ਅੱਜ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਲੋਕਾਂ ਨੂੰ NOC ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ...ਅਸੀਂ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ ਤੇ ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ 'ਤੇ ਹੋਰ ਸਖ਼ਤੀ ਕੀਤੀ ਜਾਵੇਗੀ...ਕਨੂੰਨੀ ਅੜਚਨਾਂ ਦੂਰ ਕਰਕੇ ਜਲਦ ਫੈਸਲਾ ਲਿਆ ਜਾਵੇਗਾ...
ਇਸ ਦੇ ਨਾਲ ਹੀ ਸਰਕਾਰ ਵਿਧਾਨ ਸਭਾ ਸੈਸ਼ਨ 'ਚ NOC ਸੋਧ ਕਾਨੂੰਨ ਦਾ ਪ੍ਰਸਤਾਵ ਵੀ ਲਿਆ ਸਕਦੀ ਹੈ।
ਬੀਤੇ ਕੱਲ੍ਹ ਭਗਵੰਤ ਮਾਨ ਨੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਐਲਾਨ ਕੀਤਾ ਸੀ ਕਿ ਉਹ ਸੂਬੇ ਦੀਆਂ ਸਾਰੀਆਂ ਕਿਸਮਾਂ ਦੀਆਂ ਰਜਿਸਟਰੀਆਂ ਤੋਂ ਐਨਓਸੀ ਦੀ ਸ਼ਰਤ ਨੂੰ ਖਤਮ ਕਰਨ ਜਾ ਰਹੇ ਹਨ। ਨਾਲ ਹੀ ਇਸ ਸਬੰਧੀ ਪੂਰੀ ਜਾਣਕਾਰੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਫਿਰ ਡੇਰਾਬੱਸੀ ਵਿੱਚ ਇੱਕ ਪ੍ਰੋਗਰਾਮ ਵਿੱਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਲਾਗੂ ਕਰ ਦਿੱਤਾ ਗਿਆ ਹੈ।
ਕਲੋਨੀ ਕੱਟਣ ਲਈ ਕਾਲੋਨਾਈਜ਼ਰ ਨੂੰ ਲਾਲ ਰੰਗ ਦਾ ਸਟੈਂਪ ਪੇਪਰ ਲੈਣਾ ਪਵੇਗਾ। ਬਿਨੈਕਾਰ ਨੂੰ ਸਟੈਂਪ ਪੇਪਰ ਉਦੋਂ ਹੀ ਜਾਰੀ ਕੀਤਾ ਜਾਵੇਗਾ ਜਦੋਂ ਉਹ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਮਿਲੇਗੀ।