Mann On Rinku and Sheetal: ਰਿੰਕੂ ਅਤੇ ਸ਼ੀਤਲ ਦੇ ਭਾਜਪਾ ’ਚ ਜਾਣ ਮਗਰੋਂ ਮੁੱਖ ਮੰਤਰੀ ਮਾਨ ਦਾ ਤੰਜ
Aap on BJP: ਦੂਜੇ ਪਾਸੇ ਜਲਾਲਾਬਾਦ ਤੋਂ `ਆਪ` ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਭਾਜਪਾ ਪੰਜਾਬ `ਚ `ਆਪ` ਵਿਧਾਇਕਾਂ ਨੂੰ ਡਰਾ ਧਮਕਾ ਕੇ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ।
Mann On Rinku and Sheetal: ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ ਵਿੱਚ ਜਾਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਸਹਾਮਣੇ ਆਈ ਹੈ। ਉਨ੍ਹਾਂ ’ਤੇ ਦੋਵਾਂ 'ਤੇ ਸ਼ਾਇਰਾਨਾ ਅੰਦਾਜ਼ ਵਿੱਚ ਨਿਸ਼ਾਨਾ ਸਾਧਿਆ ਹੈ।
ਮੁੱਖ ਮੰਤਰੀ ਨੇ ਐਕਸ ਉਤੇ ਲਿਖਿਆ “ਅਪਣੇ ਵਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ...ਪਰ ਵਿਚ ਸਮੁੰਦਰ ਜਾ ਕੇ ਉਹ ਮਰ ਜਾਂਦਾ ਹੈ...ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ...ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ। ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ”।
ਦੂਜੇ ਪਾਸੇ ਜਲਾਲਾਬਾਦ ਤੋਂ 'ਆਪ' ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਭਾਜਪਾ ਪੰਜਾਬ 'ਚ 'ਆਪ' ਵਿਧਾਇਕਾਂ ਨੂੰ ਡਰਾ ਧਮਕਾ ਕੇ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਇਕ ਵਿਅਕਤੀ ਨੇ ਉਸ ਨੂੰ ਫੋਨ ਕਰਕੇ ਭਾਜਪਾ ਵਿਚ ਸ਼ਾਮਲ ਹੋਣ ਲਈ 20 ਤੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ, ਪਰ ਉਸ ਨੇ ਇਨਕਾਰ ਕਰ ਦਿੱਤਾ।
ਉਧਰ ਜਲੰਧਰ ਵਿੱਚ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਰਕਰ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਵਰਕਰਾਂ ਦੀ ਭੀੜ ਨੂੰ ਦੇਖਦਿਆਂ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ। ਕੈਬਨਿਟ ਮੰਤਰੀ ਬਲਕਾਰ ਸਿੰਘ ਦਾ ਕਹਿਣ ਹੈ ਕਿ ਰਿੰਕੂ ਅਤੇ ਸੀਤਲ ਨੂੰ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਬਣਦਾ ਮਾਨ ਤਾਨ ਦਿੱਤਾ ਪਰ ਉਹ ਆਪਣੇ ਨਿੱਜੀ ਹਿੱਤਾਂ ਦੇ ਲਈ ਪਾਰਟੀ ਨੂੰ ਛੱਡਕੇ ਬੀਜੇਪੀ ਵੀ ਸ਼ਾਮਲ ਹੋ ਗਏ। ਜੋ ਕਿ ਬਹੁਤ ਹੀ ਦੁਖਦਾਈ ਹੈ।