Agniveer Amritpal Singh: ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਘਰ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਹੁੰਚੇ। ਉਨ੍ਹਾਂ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅੰਮ੍ਰਿਤਪਾਲ ਨੂੰ ਸ਼ਹੀਦ ਮੰਨਦੀ ਹੈ ਤੇ ਸ਼ਹੀਦ ਦੇ ਪਰਿਵਾਰ ਨੂੰ ਅੱਜ ਉਨ੍ਹਾਂ ਵੱਲੋਂ ਸਨਮਾਨ ਰਾਸ਼ੀ ਦਾ ਇੱਕ ਕਰੋੜ ਰੁਪਏ ਚੈੱਕ ਵੀ ਭੇਟ ਕੀਤਾ ਗਿਆ।


COMMERCIAL BREAK
SCROLL TO CONTINUE READING

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਨਾਲ ਉਨ੍ਹਾਂ ਵੱਲੋਂ ਦੁੱਖ ਸਾਂਝਾ ਕੀਤਾ ਗਿਆ ਹੈ ਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਸਨਮਾਨ ਰਾਸ਼ੀ ਵਜੋਂ ਚੈੱਕ ਦਿੱਤਾ ਗਿਆ ਹੈ ਤੇ ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੀ ਯਾਦ ਵਿੱਚ ਖੇਡ ਸਟੇਡੀਅਮ ਬਣਾਉਣ ਬੁੱਤ ਲਗਾਉਣਾ ਤੇ ਪਰਿਵਾਰ ਨੂੰ ਇੱਕ ਯੋਗ ਨੌਕਰੀ ਵੀ ਦਿੱਤੀ ਜਾਵੇਗੀ।


ਉਨ੍ਹਾਂ ਨੇ ਭਾਰਤੀ ਫੌਜ ਵੱਲੋਂ ਸਲਾਮੀ ਨਾ ਦਿੱਤੇ ਜਾਣ ਤੇ ਕਿਹਾ ਕਿ ਕਿ ਸ਼ਹੀਦ ਅੰਮ੍ਰਿਤਪਾਲ ਸਿੰਘ ਲਈ ਚਾਰ ਸਲਿਊਟ ਵੀ ਨਹੀਂ ਦਿੱਤੇ ਗਏ ਅਤੇ ਉਸ ਦੀ ਲਾਸ਼ ਨੂੰ ਇੱਕ ਪ੍ਰਾਈਵੇਟ ਐਂਬੂਲੈਂਸ ਵਿੱਚ ਹਸਪਤਾਲ ਛੱਡ ਕੇ ਚਲੇ ਗਏ। ਇਨ੍ਹਾਂ ਤਮਾਮ ਗੱਲਾਂ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਉਹ ਡਿਫੈਂਸ ਮਨਿਸਟਰ ਦੇ ਨਾਲ ਵੀ ਗੱਲ ਕਰਨਗੇ।


ਉਨ੍ਹਾਂ ਨੇ ਕਿਹਾ ਕਿ ਪਰਿਵਾਰ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਅੰਮ੍ਰਿਤਪਾਲ ਨੂੰ ਆਪਣਾ ਸ਼ਹੀਦ ਮੰਨ ਚੁੱਕੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਅਗਨੀਵੀਰ ਸਕੀਮ ਲਿਆਂਦੀ ਗਈ ਸੀ ਤਾਂ ਉਨ੍ਹਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ।


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਡਿਫੈਂਸ ਮਨਿਸਟਰ ਨੂੰ ਮਿਲ ਕੇ ਅਗਨੀਵੀਰ ਸਕੀਮ ਵਿੱਚ ਤਬਦੀਲੀ ਕਰਨ ਲਈ ਵੀ ਮੰਗ ਉਠਾਉਣਗੇ। ਉਨ੍ਹਾਂ ਨੇ ਕੇਂਦਰ ਸਰਕਾਰ ਉਤੇ ਵ੍ਹਰਦੇ ਹੋਏ ਕਿਹਾ ਕਿ ਕੱਚੇ ਅਧਿਆਪਕ ਜਾਂ ਕੱਚੇ ਹੋਰ ਮੁਲਾਜ਼ਮ ਤਾਂ ਸੁਣੇ ਸਨ ਕਿ ਹੁਣ ਫ਼ੌਜ ਵੀ ਨੌਜਵਾਨਾਂ ਨੂੰ ਕੱਚੇ ਮੁਲਾਜ਼ਮਾਂ ਵਜੋਂ ਭਰਤੀ ਕਰੇਗੀ।


ਇਹ ਵੀ ਪੜ੍ਹੋ : Sukhpal khaira News: ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ


ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਦੇਸ਼ ਦੀ ਰਾਖੀ ਕਰਦੇ ਹੋਏ ਹੀ ਸ਼ਹੀਦ ਹੋਇਆ ਹੈ ਤੇ ਇਸ ਨੂੰ ਕੇਂਦਰ ਸਰਕਾਰ ਸ਼ਹੀਦ ਮੰਨੇ। ਇਸ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਬਰਫ ਦੀਆਂ ਪਹਾੜੀਆਂ ਉਤੇ ਗਸਤ ਕਰਦੇ ਹੋਏ ਸੱਤ ਜਵਾਨ ਬਰਫ਼ ਦੀਆਂ ਚੱਟਾਨਾਂ ਹੇਠ ਆ ਗਏ ਸਨ ਉਹ ਵੀ ਸਾਡੇ ਸ਼ਹੀਦ ਹਨ ਤੇ ਅੰਮ੍ਰਿਤਪਾਲ ਸਿੰਘ ਵੀ ਸਾਡਾ ਸ਼ਹੀਦ ਹੈ।


ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਬਦਲਿਆ ਮੌਸਮ! ਅੱਜ ਸਵੇਰੇ ਹੀ ਛਾਏ ਕਾਲੇ ਬੱਦਲ, ਮੀਂਹ ਦਾ ਅਲਰਟ