Bikram Majithia News: ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਨੇ ਬਿਕਰਮ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ
Bikram Majithia News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ ਹੈ।
Bikram Majithia News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉਤੇ ਰਾਜਵੀਰ ਸਿੰਘ ਖਿਲਾਫ਼ ਜੋ ਬਿਆਨ ਦਿੱਤਾ ਹੈ ਉਹ ਪੂਰੀ ਤਰ੍ਹਾਂ ਗਲਤ ਹੈ।
ਬਿਕਰਮ ਸਿੰਘ ਮਜੀਠੀਆ ਇਸ ਨੂੰ ਲੈ ਕੇ ਰਾਜਬੀਰ ਸਿੰਘ ਤੋਂ ਲਿਖਤੀ ਮੁਆਫੀ ਮੰਗਣ ਅਤੇ 48 ਘੰਟੇ ਵਿੱਚ ਜਵਾਬ ਦੇਣ ਲਈ ਕਿਹਾ। ਦੋਸ਼ ਲਗਾਏ ਹਨ ਕਿ ਬਿਕਰਮ ਸਿੰਘ ਮਜੀਠੀਆ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ 'ਤੇ ਝੂਠੇ ਦੋਸ਼ ਲਾਏ ਸਨ। ਜਿਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਉਸ ਨੂੰ 48 ਘੰਟਿਆਂ ਦੇ ਅੰਦਰ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਜੋ ਬਿਆਨ ਉਨ੍ਹਾਂ ਨੇ ਦਿੱਤਾ ਹੈ, ਉਸ ਨੂੰ ਵੀ ਸੋਸ਼ਲ ਮੀਡੀਆ ਤੋਂ ਹਟਾਉਣ ਲਈ ਕਿਹਾ ਗਿਆ ਹੈ।
ਦਰਅਸਲ, ਇਹ ਵਿਵਾਦ ਉਦੋਂ ਸ਼ੁਰੂ ਹੋਇਆ ਸੀ ਜਦੋਂ 6 ਅਕਤੂਬਰ ਨੂੰ ਪੱਤਰਕਾਰਾਂ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਮਜੀਠੀਆ ਤੋਂ ਸਵਾਲ ਕੀਤਾ ਸੀ ਕਿ ਸੀਐਮ ਦੇ ਕਰੀਬੀ ਲੋਕਾਂ ਨੂੰ ਸੀਐਮਓ ਤੋਂ ਹਟਾਇਆ ਜਾ ਰਿਹਾ ਹੈ। ਇਸ ਸਵਾਲ ਦਾ ਜਵਾਬ ਦਿੰਦੇ ਹੋਏ ਮਜੀਠੀਆ ਨੇ ਮੁੱਖ ਮੰਤਰੀ ਦੇ ਓਐਸਡੀ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਕੈਨੇਡਾ ਦਾ ਨਾਗਰਿਕ ਹੈ।
ਇਹ ਵੀ ਪੜ੍ਹੋ : Bathinda News: ਨਰਮੇ ਦੀ ਮੰਡੀਆਂ ਵਿਚ ਆਮਦ ਸ਼ੁਰੂ, ਫਸਲ ਦਾ ਚੰਗਾ ਰੇਟ ਮਿਲਣ ਤੇ ਕਿਸਾਨ ਹੋਏ ਖੁਸ਼
ਹਵਾਲਾ ਰਾਹੀਂ ਕਰੋੜਾਂ ਰੁਪਏ ਕੈਨੇਡਾ ਅਤੇ ਆਸਟ੍ਰੇਲੀਆ ਭੇਜੇ ਗਏ ਹਨ। ਉਨ੍ਹਾਂ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਐਲ.ਓ.ਸੀ. ਕਿਉਂਕਿ ਇਹ ਲੋਕ ਆਪ ਹੀ ਵਿਦੇਸ਼ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਖੁਦ ਇਹ ਬਿਆਨ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ।
ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਆਪਣੇ ਬਿਆਨ ਉਤੇ ਅੜੇ ਹੋਏ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਰਾਜਬੀਰ ਸਿੰਘ ਤੇ ਦੂਜਿਆਂ ਦੀ ਛੁੱਟੀ ਤੈਅ ਹੈ।
ਇਹ ਵੀ ਪੜ੍ਹੋ : Gidderbaha News: ਸੰਸਦ ਮੈਂਬਰ ਰਾਜਾ ਵੜਿੰਗ ਨੇ ਸੜਕ 'ਤੇ ਬੈਠੇ ਕੱਟੀ ਰਾਤ, ਸਰਕਾਰ ਖਿਲਾਫ ਖੋਲ੍ਹਿਆ ਮੋਰਚਾ