ਪੰਜਾਬ ਦੇ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਲਈ ਮੁੱਖ ਮੰਤਰੀ ਦੀ ਮਿਲਕਫੈੱਡ ਅਧਿਕਾਰੀਆਂ ਨਾਲ ਮੀਟਿੰਗ
Advertisement
Article Detail0/zeephh/zeephh1330430

ਪੰਜਾਬ ਦੇ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਲਈ ਮੁੱਖ ਮੰਤਰੀ ਦੀ ਮਿਲਕਫੈੱਡ ਅਧਿਕਾਰੀਆਂ ਨਾਲ ਮੀਟਿੰਗ

 ‘ਦਾ ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਜਿਸ ਨੂੰ ਮਿਲਕਫੈੱਡ ਦੇ ਤੌਰ ਉਤੇ ਜਾਣਿਆ ਜਾਂਦਾ ਹੈ, ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਪੰਜਾਬ ਦੇ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਲਈ ਮੁੱਖ ਮੰਤਰੀ ਦੀ ਮਿਲਕਫੈੱਡ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ- ਪੰਜਾਬ ਵਿਚ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਵੱਲੋਂ ਮਿਲਕਫੈੱਡ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਪਿੰਡਾਂ ਵਿਚ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਹੁਕਮ ਦਿੱਤੇ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਮਿਲਕਫੈੱਡ ਆਪਣੇ ਪ੍ਰਸਿੱਧ ਬਰਾਂਡ ‘ਵੇਰਕਾ’ ਲਈ ਨਵੇਂ ਮੌਕੇ ਸਿਰਜੇਗਾ ਜਿਸ ਦਾ ਇਕੋ-ਇਕ ਉਦੇਸ਼ ਸਾਰਿਆਂ ਦੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕਮਾਤਰ ਉਦੇਸ਼ ਸਹਿਕਾਰਤਾ ਦੀ ਅਸਲ ਭਾਵਨਾ ਨੂੰ ਅਪਣਾਉਂਦੇ ਹੋਏ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਤੇ ਦੁੱਧ ਦੀ ਚੰਗੀ ਕੀਮਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਇਆ ਜਾ ਸਕੇ।

WATCH LIVE TV

Trending news