ਚੰਡੀਗੜ੍ਹ- ਪੰਜਾਬ ਵਿਚ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਵੱਲੋਂ ਮਿਲਕਫੈੱਡ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਪਿੰਡਾਂ ਵਿਚ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਹੁਕਮ ਦਿੱਤੇ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਮਿਲਕਫੈੱਡ ਆਪਣੇ ਪ੍ਰਸਿੱਧ ਬਰਾਂਡ ‘ਵੇਰਕਾ’ ਲਈ ਨਵੇਂ ਮੌਕੇ ਸਿਰਜੇਗਾ ਜਿਸ ਦਾ ਇਕੋ-ਇਕ ਉਦੇਸ਼ ਸਾਰਿਆਂ ਦੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ।



COMMERCIAL BREAK
SCROLL TO CONTINUE READING

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕਮਾਤਰ ਉਦੇਸ਼ ਸਹਿਕਾਰਤਾ ਦੀ ਅਸਲ ਭਾਵਨਾ ਨੂੰ ਅਪਣਾਉਂਦੇ ਹੋਏ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਤੇ ਦੁੱਧ ਦੀ ਚੰਗੀ ਕੀਮਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਇਆ ਜਾ ਸਕੇ।


WATCH LIVE TV