KAP Sinha: ਮੁੱਖ ਸਕੱਤਰ ਕੇਏਪੀ ਸਿਨਹਾ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਹੋਏ ਨਤਮਸਤਕ
KAP Sinha: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ।
KAP Sinha: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੇ ਦੁਆਲੇ ਪਰੰਪਰਾਗਤ 'ਪਰਿਕਰਮਾ' ਕੀਤੀ।
ਉਨ੍ਹਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸ ਉਪਰੰਤ ਸੂਚਨਾ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸ੍ਰੀ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਸ੍ਰੀ ਸਿਨਹਾ ਨੂੰ ਮੰਦਰ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਮੁੱਖ ਸਕੱਤਰ ਸਿਨਹਾ ਨੇ ਦੱਸਿਆ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ 'ਗੁਰੂ ਘਰ' ਤੋਂ ਅਸ਼ੀਰਵਾਦ ਲੈਣ ਆਏ ਹਨ।
ਇਹ ਵੀ ਪੜ੍ਹੋ : Phagwara Blast: ਦੁਸਹਿਰੇ ਵਾਲੇ ਦਿਨ ਫਗਵਾੜਾ ਦੇ ਸ਼ਾਮ ਨਗਰ ਸ਼ਿਵਪੁਰੀ 'ਚ ਵੱਡਾ ਧਮਾਕਾ, ਦੋ ਬੱਚੇ ਗੰਭੀਰ ਜ਼ਖ਼ਮੀ
ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਅਤੇ ਲਗਨ ਨਾਲ ਸੇਵਾ ਕਰਨ ਦਾ ਬਲ ਬਖਸ਼ਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐਸਡੀਐਮ ਮਨਕੰਵਲ ਸਿੰਘ ਚਾਹਲ ਅਤੇ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਵੀ ਹਾਜ਼ਰ ਸਨ।
ਕਾਬਿਲੇਗੌਰ ਹੈ ਕਿ ਕੇਏਪੀ ਸਿਨਹਾ ਨੂੰ ਪੰਜਾਬ ਦਾ 43ਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਦੁਪਹਿਰ ਨੂੰ ਅਨੁਰਾਗ ਵਰਮਾ ਨੂੰ ਅਚਾਨਕ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ ਅਤੇ ਭੂਮੀ ਅਤੇ ਜਲ ਸੰਭਾਲ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ।
ਪੰਜਾਬ ਸਰਕਾਰ ਨੂੰ ਸੱਤਾ ਵਿੱਚ ਆਏ ਕਰੀਬ 30 ਮਹੀਨੇ ਹੋ ਗਏ ਹਨ। ਇਸ ਤੋਂ ਪਹਿਲਾਂ ਸੀਨੀਅਰ ਆਈਏਐਸ ਅਨਿਰੁਧ ਤਿਵਾਰੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਕਰੀਬ 2 ਸਾਲ ਪਹਿਲਾਂ 1989 ਬੈਚ ਦੇ ਐਲਏਐਸ ਵੀਕੇ ਜੰਜੂਆ ਇਸ ਅਹੁਦੇ 'ਤੇ ਤਾਇਨਾਤ ਸਨ। ਇਸ ਤੋਂ ਬਾਅਦ ਜਦੋਂ ਉਹ ਸੇਵਾਮੁਕਤ ਹੋਏ ਤਾਂ ਇਸ ਅਹੁਦੇ ਦੀ ਜ਼ਿੰਮੇਵਾਰੀ ਅਨੁਰਾਗ ਵਰਮਾ ਨੂੰ ਸੌਂਪ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਅਨੁਰਾਗ ਵਰਮਾ ਨੇ 1 ਜੁਲਾਈ 2023 ਨੂੰ ਮੁੱਖ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੀ ਸੀ। ਕੇਏਪੀ ਸਿਨਹਾ ਪੰਜਾਬ ਦੇ 43ਵੇਂ ਮੁੱਖ ਸਕੱਤਰ ਬਣ ਗਏ ਹਨ।
ਇਹ ਵੀ ਪੜ੍ਹੋ : Baba Siddiqui Murder: NCP ਨੇਤਾ ਬਾਬਾ ਸਿੱਦੀਕੀ 'ਤੇ ਬਦਮਾਸ਼ਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ, ਇਲਾਜ ਦੌਰਾਨ ਮੌਤ