Punjab News: ਹੜ੍ਹ ਪ੍ਰਭਾਵਿਤ ਇਲਾਕਿਆਂ `ਚ ਰਾਹਤ ਕਾਰਜਾਂ ਨੂੰ ਲੈ ਕੇ ਮੁੱਖ ਸਕੱਤਰ ਕਰਨਗੇ ਸਮੀਖਿਆ
Punjab News: ਪੰਜਾਬ ਵਿੱਚ ਕੁਝ ਜ਼ਿਲ੍ਹਿਆਂ ਵਿੱਚ ਹੜ੍ਹ ਕਾਰਨ ਹਾਲਾਤ ਕਾਫੀ ਖ਼ਰਾਬ ਹੋਏ ਪਏ ਹਨ। ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜ ਵੱਡੇ ਪੱਧਰ ਉਤੇ ਜਾਰੀ ਹਨ। ਇਨ੍ਹਾਂ ਰਾਹਤ ਕਾਰਜਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਉਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਨੂੰ ਲੈ ਕੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈ ਕੇ ਪੰਜਾਬ ਦੇ ਸਕੱਤਰ ਵਿੱਚ ਅਹਿਮ ਮੀਟਿੰਗ ਹੋਵੇਗੀ।
ਵੀਡੀਓ ਕਾਨਫਰੰਸਿੰਗ ਜ਼ਰੀਏ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਨਾਲ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕੀਤੇ ਗਏ ਇੰਤਜ਼ਾਮਾਂ ਦੀ ਸਮੀਖਿਆ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਬੰਨ੍ਹਾਂ ਦੇ ਪਾੜ ਦੀ ਮੁਰੰਮਤ, ਪ੍ਰਭਾਵਿਤ ਇਲਾਕਿਆਂ ਵਿਚੋਂ ਪਾਣੀ ਕੱਢਣਾ, ਇਲਾਕਿਆਂ ਵਿੱਚ ਲਗਾਏ ਰਾਹਤ ਕੈਂਪ, ਗ਼ਰੀਬ ਪਰਿਵਾਰਾਂ ਵਿੱਚ ਰਾਸ਼ਨ ਵੰਡਣ, ਪੀਣ ਲਾਇਕ ਪਾਣੀ ਦੀ ਸਪਲਾਈ ਤੋਂ ਇਲਾਵਾ ਹੋਰ ਕਈ ਮਸਲਿਆਂ ਨੂੰ ਲੈ ਕੇ ਸਮੀਖਿਆ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲਕਾਂਡ 'ਚ NIA ਦਾ ਵੱਡਾ ਖੁਲਾਸਾ, ਪਾਕਿਸਤਾਨ ਨਾਲ ਜੁੜੇ ਤਾਰ
ਐਫਸੀਆਰ, ਐਫਸੀਡੀ ਤੋਂ ਇਲਾਵਾ ਸਿੰਚਾਈ, ਜਲ ਸਪਲਾਈ ਤੇ ਸੈਨੀਟੇਸ਼ਨ, ਬਿਜਲੀ, ਸਿਹਤ, ਐਨੀਮਲ ਹਿਸਬੈਂਡਰੀ, ਸਥਾਨਕ ਸਰਕਾਰਾਂ, ਪੀਡਬਲਯੂ ਵਿਭਾਗਾਂ ਦੇ ਉੱਚ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : Punjab News: ਅੱਜ ਤੋਂ ਮੁੜ ਬਦਲਿਆ ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ