Fatehgarh Sahib News: (ਜਗਮੀਤ ਸਿੰਘ): ਫਤਿਹਗੜ੍ਹ ਸਾਹਿਬ ਵਿੱਚ ਇੱਕ ਸਕੂਲ ਵੈਨ ਹੇਠ ਆ ਕੇ 8 ਸਾਲ ਦੇ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਦੇ ਪ੍ਰਬੰਧਕਾਂ ਵਿਰੁੱਧ ਪੁਲਿਸ ਕੇਸ ਦਰਜ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸਕੂਲ ਅੱਗੇ ਨਾਅਰੇਬਾਜ਼ੀ ਕੀਤੀ।


COMMERCIAL BREAK
SCROLL TO CONTINUE READING

ਉਥੇ ਹੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫਤਿਹਗੜ੍ਹ ਸਾਹਿਬ ਵਿਖੇ ਅੱਠ ਸਾਲਾ ਬੱਚੇ ਦੇ ਸਕੂਲ ਬੈਨ ਦੀ ਲਪੇਟ ਵਿੱਚ ਆ ਜਾਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਕੀਰਤ ਸਿੰਘ ਵਾਸੀ ਬਲਾੜੀ ਖੁਰਦ ਦੱਸੀ ਜਾ ਰਹੀ ਹੈ ਜੋ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਿੱਚ ਪਹਿਲੀ ਕਲਾਸ ਵਿੱਚ ਪੜ੍ਹਾਈ ਕਰਦਾ ਸੀ।


ਇਸ ਮੌਕੇ ਮ੍ਰਿਤਕ ਬੱਚੇ ਦੇ ਦਾਦਾ ਨਛੱਤਰ ਸਿੰਘ ਤੇ ਚਾਚਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਵੈਨ ਦੇ ਡਰਾਈਵਰ ਤੇ ਕੰਡਕਟਰ ਨੇ ਜਸਕੀਰਤ ਸਿੰਘ ਨੂੰ ਵੈਨ ਤੋਂ ਥੱਲੇ ਉਤਾਰ ਕੇ ਵੈਨ ਤੋਰ ਵੀ ਲਈ ਜਿਸ ਕਾਰਨ ਜਸਕੀਰਤ ਸਿੰਘ ਉਕਤ ਸਕੂਲ ਵੈਨ ਦੇ ਟਾਇਰਾਂ ਹੇਠ ਆ ਕੇ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਮ੍ਰਿਤਕ ਬੱਚੇ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਨੂੰ ਅਜੇ ਵੀ ਇਸ ਗੱਲ ਦਾ ਯਕੀਨ ਨਹੀਂ ਹੋ ਰਿਹਾ ਹੈ।


ਜਿੱਥੇ ਡਾਕਟਰਾਂ ਵੱਲੋਂ ਜਸਕੀਰਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮ੍ਰਿਤਕ ਬੱਚੇ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਉਨ੍ਹਾਂ ਦੇ ਬੱਚੇ ਦੀ ਜਾਨ ਗਈ ਹੈ। ਇਸ ਮੌਕੇ ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Kisan Andolan Live: ਸ਼ੰਭੂ ਬਾਰਡਰ 'ਤੇ ਮੱਚੀ ਹਾਹਾਕਾਰ, ਮਾਹੌਲ ਤਣਾਅਪੂਰਨ, ਵਰਾਏ ਜਾ ਰਹੇ ਨੇ ਹੰਝੂ ਗੈਸ ਦੇ ਗੋਲੇ


ਗਾਰਡਨ ਵੈਲੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਦੇਵ ਸਿੰਘ ਨਾਮਧਾਰੀ ਨੇ ਕਿਹਾ ਕਿ ਉਨ੍ਹਾਂ ਦੀ ਹਮਦਰਦੀ ਬੱਚੇ ਦੇ ਪਰਿਵਾਰ ਨਾਲ ਹੈ ਤੇ ਉਨ੍ਹਾਂ ਦੀਆਂ ਸਾਰੀਆਂ ਗੱਡੀਆਂ ਦੇ ਕਾਗਜ਼ਾਤ ਪੂਰੇ ਹਨ।


ਇਹ ਵੀ ਪੜ੍ਹੋ : Kisan Andolan 2.0: ਹਰਿਆਣਾ ਦੇ AIG ਨੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦੀ ਕੀਤੀ ਅਪੀਲ