Ferozepur News: ਗੁਰਦੁਆਰਾ ਜਾਮਨੀ ਸਾਹਿਬ `ਚ ਵਾਪਰੀ ਅੱਗ ਦੀ ਘਟਨਾ `ਚ ਝੁਲਸੇ ਬੱਚੇ ਦੀ ਹੋਈ ਮੌਤ
Ferozepur News: ਗੁਰਦੁਆਰਾ ਜਾਮਨੀ ਸਾਹਿਬ ਵਿੱਚ ਪਿਛਲੇ ਮਹੀਨੇ ਗੈਸ ਲੀਕ ਹੋਣ ਉਤੇ ਅੱਗ ਲੱਗਣ ਦੀ ਘਟਨਾ ਵਾਪਰੀ ਗਈ ਸੀ।
Ferozepur News: ਫਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਵਿੱਚ ਪਿਛਲੇ ਮਹੀਨੇ ਗੈਸ ਲੀਕ ਹੋਣ ਉਤੇ ਅੱਗ ਲੱਗਣ ਦੀ ਘਟਨਾ ਵਾਪਰੀ ਗਈ ਸੀ। ਜਿਸ ਵਿੱਚ ਪੰਜ ਸਕੂਲੀ ਬੱਚੇ ਤੇ ਦੋ ਸੇਵਾਦਾਰ ਅੱਗ ਦੀ ਲਪੇਟ ਵਿੱਚ ਆ ਗਏ ਸਨ। ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵਿਚੋਂ ਇੱਕ ਬੱਚੇ ਦੀ ਮੌਤ ਹੋ ਗਈ ਹੈ।
ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਉਥੇ ਹੀ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਮਾਲੀ ਸਹਾਇਤਾ ਅਤੇ ਨੌਕਰੀ ਦੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕ ਬੱਚੇ ਦੇ ਪਛਾਣ ਰਾਜਪਾਲ ਉਮਰ ਕਰੀਬ 17 ਸਾਲ ਵਾਸੀ ਪਿਆਰੇਆਣਾ ਵਜੋਂ ਹੋਈ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਇਸ ਦੌਰਾਨ ਗੱਲਬਾਤ ਕਰਦਿਆਂ ਮ੍ਰਿਤਕ ਰਾਜਪਾਲ ਦੇ ਦਾਦਾ ਬਖਸੀਸ ਸਿੰਘ ਨੇ ਮੰਗ ਕੀਤੀ ਕਿ ਸ਼੍ਰੋਮਣੀ ਪ੍ਰਬੰਧਕ ਕਮੇਟੀ ਉਨ੍ਹਾਂ ਨੂੰ ਪੰਜ ਲੱਖ ਰੁਪਏ ਮਾਲੀ ਸਹਾਇਤਾ ਅਤੇ ਇੱਕ ਜੀਅ ਨੂੰ ਨੌਕਰੀ ਦੇਵੇ।
ਉਥੇ ਹੀ ਇਸ ਦੌਰਾਨ ਜਦੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਕੁਲਵੰਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਨਾਲ ਖੜ੍ਹੇ ਹਨ। ਹਰ ਤਰ੍ਹਾਂ ਦੀ ਪਰਿਵਾਰ ਦੀ ਮਦਦ ਕੀਤੀ ਜਾਵੇਗੀ।
ਕਾਬਿਲੇਗੌਰ ਹੈ ਕਿ 2 ਅਗਸਤ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਦੇ ਲੰਗਰ ਹਾਲ ਵਿੱਚ ਗੈਸ ਲੀਕ ਹੋ ਜਾਣ ਕਾਰਨ ਸਿਲੰਡਰ ਫਟ ਗਿਆ ਸੀ। ਇਸ ਘਟਨਾ ਵਿੱਚ 7 ਦੇ ਕਰੀਬ ਸੇਵਾ ਕਰ ਰਹੇ ਸੇਵਾਦਾਰ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀਆਂ ਵਿਚ ਕੁਝ ਇਕ ਸਕੂਲ ਦੇ ਵਿਦਿਆਰਥੀ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਸੀ।
ਸਕੂਲ ਦੇ ਬੱਚੇ ਲੰਗਰ ਛੱਕਣ ਲਈ ਗੁਰਦੁਆਰਾ ਸਾਹਿਬ ਆਏ ਸਨ ਅਤੇ ਲੰਗਰ ਛੱਕਣ ਤੋਂ ਬਾਅਦ ਉਹ ਸੇਵਾ ਕਰਨ ਲੱਗ ਪਏ। ਜਿੱਥੇ ਲੰਗਰ ਤਿਆਰ ਹੋ ਰਿਹਾ ਸੀ, ਤਾਂ ਉਥੇ ਅਚਾਨਕ ਗੈਸ ਸਿਲੰਡਰ ਫਟ ਗਿਆ ਜਿਸ ਦੌਰਾਨ ਪੰਜ ਬੱਚੇ ਅਤੇ ਦੋ ਸੇਵਾਦਾਰ ਗੰਭੀਰ ਜ਼ਖ਼ਮੀ ਹੋ ਗਏ ਸਨ। ਦੱਸ ਦਈਏ ਕਿ ਪੰਜ ਬੱਚੇ ਬੁਰੀ ਤਰ੍ਹਾਂ ਅੱਗ ਵਿੱਚ ਝੁਲਸ ਗਏ ਸਨ। ਜਿਨ੍ਹਾਂ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : Darbara Singh Guru: ਦਰਬਾਰਾ ਸਿੰਘ ਗੁਰੂ ਭੂੰਦੜ ਦੇ ਸਲਾਹਕਾਰ ਨਿਯੁਕਤ; ਸ਼ਹੀਦ ਦੇ ਪਰਿਵਾਰ ਨੇ ਜਥੇਦਾਰ ਨੂੰ ਲਿਖਿਆ ਪੱਤਰ