TarnTaran molestation case: ਗੁਰਚੇਤ ਹਰਕਤਾਂ ਤੋਂ ਬਾਜ਼ ਨਹੀਂ ਆਇਆ। ਉਸਨੂੰ ਅਤੇ ਉਸਦੇ ਪਰਿਵਾਰ ਨੂੰ ਕਈ ਵਾਰ ਸਮਝਾਇਆ ਗਿਆ। ਇਸ ਦੁਸ਼ਮਣੀ ਵਿੱਚ ਗੁਰਚੇਤ ਦੇ ਵੱਡੇ ਭਰਾ ਚੰਨਣ ਸਿੰਘ ਨੇ ਉਸ ਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
Trending Photos
Punjab Tarn Taran molestation news: ਪੰਜਾਬ ਵਿਚ ਮਾਹੌਲ ਦਿਨੋ-ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ। ਆਏ ਦਿਨ ਬੇਹੱਦ ਸ਼ਰਮਸਾਰ ਕਰਨ ਵਾਲੀਆਂ ਘਟਨਾਵਾਂ ਸਾਹਮਣੇ ਆਈ ਰਹੀਆਂ ਹਨ। ਅੱਜ ਤਾਜਾਂ ਮਾਮਲਾ ਪੰਜਾਬ ਦੇ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜਿਥੇ ਨਾਬਾਲਗ ਨਾਲ ਛੇੜਛਾੜ ਦੀ ਕੋਸ਼ਿਸ਼ ਕੀਤੀ ਗਈ। ਇਸ ਬਾਰੇ ਜਦੋਂ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਜਿਸ ਤੋਂ ਬਾਅਦ ਗੁਸੇ ਵਿਚ ਆ ਕੇ ਨੌਜਵਾਨ ਨੇ ਘਰ 'ਚ ਦਾਖਲ ਹੋ ਕੇ ਦੋ ਪੁੱਤਰਾਂ ਅਤੇ ਉਨ੍ਹਾਂ ਦੀ ਮਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖਮੀ ਕਰ ਦਿੱਤਾ।
ਇਸ ਦੌਰਾਨ ਹਮਲੇ 'ਚ ਕਿਸੇ ਦੀਆਂ ਉਂਗਲਾਂ, ਕਿਸੇ ਦੇ ਸਿਰ ਅਤੇ ਕਿਸੇ ਦੇ ਚਿਹਰੇ ਅਤੇ ਸਰੀਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਇਸ ਬਾਰੇ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਨਾਬਾਲਗ ਨਾਲ (Tarn Taran molestation case) ਛੇੜਛਾੜ ਦੀ ਸ਼ਿਕਾਇਤ ਪੁਲਿਸ ਨੂੰ ਕਰਨ 'ਤੇ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਲੜਕੀ ਦੇ ਪਰਿਵਾਰ 'ਤੇ ਹਮਲਾ ਕਰ ਦਿੱਤਾ। ਇਹ ਘਟਨਾ ਬੀਤੇ ਦਿਨੀ ਐਤਵਾਰ ਦੀ ਹੈ।
ਇਹ ਵੀ ਪੜੋ: ਫ਼ਿਲਮ 'Carry On Jatta 3' ਦੀ ਸ਼ੂਟਿੰਗ ਪੂਰੀ ਹੋਣ 'ਤੇ ਕੇਕ ਕੱਟ ਟੀਮ ਨੇ ਮਨਾਈ ਖੁਸ਼ੀ ; ਵੇਖੋ ਖੂਬਸੂਰਤ ਵੀਡੀਓ
ਨਾਬਾਲਗ ਦੇ ਘਰ ਵਾਲਿਆਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ 11 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਉਹ ਸਭ ਲੋਕ ਹੀ ਫਰਾਰ ਹਨ ਜਿਨ੍ਹਾਂ ਨੇ ਲੜਕੀ ਦੇ ਪਰਿਵਾਰ ਵਾਲਿਆਂ 'ਤੇ (Tarn Taran molestation case) ਹਮਲਾ ਕੀਤਾ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਕਿਰਤੋਵਾਲ ਖੁਰਦ ਦੇ ਵਸਨੀਕ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਕੰਬਾਈਨ ਚਲਾਉਂਦਾ ਹੈ ਅਤੇ ਵੱਡਾ ਭਰਾ ਨਿਸ਼ਾਨ ਸਿੰਘ ਮਜ਼ਦੂਰੀ ਕਰਦਾ ਹੈ।
ਜਸਵਿੰਦਰ ਸਿੰਘ ਪੁੱਤਰ ਗੁਰਚੇਤ ਸਿੰਘ ਨਿਸ਼ਾਨ ਦੀ ਨਾਬਾਲਗ ਲੜਕੀ 'ਤੇ ਬੁਰੀ (Tarn Taran molestation case) ਨਜ਼ਰ ਰੱਖਦਾ ਸੀ। ਕਰੀਬ ਛੇ ਮਹੀਨੇ ਪਹਿਲਾਂ ਉਸ ਨੇ ਇਸ ਮਾਮਲੇ ਵਿੱਚ ਗੁਰਚੇਤ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਪਰ ਫਿਰ ਵੀ ਪੁਲਿਸ ਨੇ ਮਾਮਲਾ ਦਰਜ ਨਹੀਂ ਕੀਤਾ, ਕਿਉਂਕਿ ਪੰਚਾਇਤ ਨੇ ਸਮਝੌਤਾ ਕਰਵਾ ਲਿਆ ਸੀ। ਇਸ ਦੇ ਬਾਵਜੂਦ ਗੁਰਚੇਤ ਹਰਕਤਾਂ ਤੋਂ ਬਾਜ਼ ਨਹੀਂ ਆਇਆ। ਉਸਨੂੰ ਅਤੇ ਉਸਦੇ ਪਰਿਵਾਰ ਨੂੰ ਕਈ ਵਾਰ ਸਮਝਾਇਆ ਗਿਆ। ਇਸ ਦੁਸ਼ਮਣੀ ਵਿੱਚ ਗੁਰਚੇਤ ਦੇ ਵੱਡੇ ਭਰਾ ਚੰਨਣ ਸਿੰਘ ਨੇ ਉਸ ਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਚੰਨਣ ਦੀ ਕਰੀਬ ਇੱਕ ਮਹੀਨਾ ਪਹਿਲਾਂ ਕਿਸੇ ਬਿਮਾਰੀ ਕਾਰਨ ਮੌਤ ਹੋ ਗਈ ਸੀ। ਜਸਵਿੰਦਰ ਨੇ ਆਪਣੇ (ਸਤਨਾਮ ਦੇ) ਪਰਿਵਾਰ 'ਤੇ ਇਕ ਸਾਜ਼ਿਸ਼ ਤਹਿਤ ਚੰਨਣ ਦਾ ਕਤਲ ਕਰਨ ਦਾ ਦੋਸ਼ ਲਾਇਆ। ਉਹ ਝੂਠਾ ਕੇਸ ਦਰਜ ਕਰਨਾ ਚਾਹੁੰਦਾ ਸੀ ਪਰ ਪੁਲਿਸ ਨੇ ਅਜਿਹਾ ਨਹੀਂ ਕੀਤਾ।