Khanna News (ਧਰਮਿੰਦਰ ਸਿੰਘ): ਖੰਨਾ ਦੇ ਲਲਹੇੜੀ ਰੋਡ ਇਲਾਕੇ ਵਿੱਚ ਦਰੱਖਤ ਉਤੇ ਚੜ੍ਹ ਕੇ ਜਾਮਣ ਤੋੜ ਰਹੇ 12 ਸਾਲਾ ਬੱਚੇ ਦੀ ਮੌਤ ਹੋ ਗਈ। ਇਹ ਬੱਚਾ ਕਰੀਬ 30 ਫੁੱਟ ਦੀ ਉਚਾਈ ਤੋਂ ਸਿੱਧਾ ਹੇਠਾਂ ਡਿੱਗ ਗਿਆ। ਸਿਰ ਉਤੇ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਹਾਲਤ ਨਾਜ਼ੁਕ ਹੋ ਗਈ।


COMMERCIAL BREAK
SCROLL TO CONTINUE READING

ਪਰਿਵਾਰਕ ਮੈਂਬਰ ਬੱਚੇ ਨੂੰ ਸਿਵਲ ਹਸਪਤਾਲ ਲੈ ਗਏ ਪਰ ਡਾਕਟਰ ਉਸਨੂੰ ਬਚਾ ਨਹੀਂ ਸਕੇ। ਹਸਪਤਾਲ ਵਿੱਚ ਕੁਝ ਮਿੰਟਾਂ ਬਾਅਦ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਨੰਦ ਕੁਮਾਰ (12) ਵਾਸੀ ਦਸ਼ਮੇਸ਼ ਨਗਰ, ਲਲਹੇੜੀ ਰੋਡ, ਖੰਨਾ ਵਜੋਂ ਹੋਈ ਹੈ।


ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਵਿਰਲਾਪ ਕਰਨਾ ਸ਼ੁਰੂ ਕਰ ਦਿੱਤਾ। ਬੱਚੇ ਦੇ ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰਾਂ ਦੀ ਹਾਲਤ ਦੇਖ ਕੇ ਹੋਰਨਾਂ ਲੋਕਾਂ ਦੀਆਂ ਅੱਖਾਂ ਵਿੱਚੋਂ ਵੀ ਹੰਝੂ ਵਹਿਣ ਲੱਗੇ।


ਆਨੰਦ ਦੀ ਮਾਂ ਰੋਂਦੀ ਹੋਈ ਇੱਕੋ ਗੱਲ ਦੁਹਰਾ ਰਹੀ ਸੀ - ਮੇਰੇ ਬੱਚੇ ਨੂੰ ਲੌਟਾ ਦਿਓ... ਪਰਿਵਾਰ ਵਾਲੇ ਉਸਨੂੰ ਦਿਲਾਸਾ ਦੇ ਕੇ ਚੁੱਪ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਨੇੜੇ ਖੇਤਾਂ ਵਿੱਚ ਮੋਟਰ ਲੱਗੀ ਹੋਈ ਹੈ। ਉੱਥੇ ਜਾਮਣ ਦਾ ਦਰੱਖਤ ਲਾਇਆ ਹੋਇਆ ਹੈ।


ਬੱਚੇ ਇਸ ਦਰੱਖਤ ਤੋਂ ਜਾਮਣ ਤੋੜਦੇ ਰਹਿੰਦੇ ਹਨ। ਆਨੰਦ ਵੀ ਜਾਮਣ ਤੋੜਨ ਲਈ ਘਰੋਂ ਨਿਕਲਿਆ ਅਤੇ ਕਿਸੇ ਨੂੰ ਨਹੀਂ ਦੱਸਿਆ। ਉੱਥੇ ਦਰੱਖਤ ਤੋਂ ਡਿੱਗ ਕੇ ਉਸਦੀ ਮੌਤ ਹੋ ਗਈ। ਜਦੋਂ ਬਾਹਰ ਰੌਲਾ ਪੈ ਰਿਹਾ ਸੀ ਕਿ ਬੱਚਾ ਡਿੱਗ ਗਿਆ ਹੈ ਤਾਂ ਉਦੋਂ ਉਨ੍ਹਾਂ ਨੂੰ ਪਤਾ ਲੱਗਿਆ।


ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਟੱਕਰ, ਦੋ ਨੌਜਵਾਨ ਆਪਸ ‘ਚ ਭਿੜੇ ਚੱਲੀਆਂ ਗੋਲੀਆਂ


ਉਥੇ ਹੀ ਦੂਜੇ ਪਾਸੇ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਡਿਊਟੀ ਉਤੇ ਤਾਇਨਾਤ ਡਾਕਟਰ ਅਮਰਦੀਪ ਕੌਰ ਨੇ ਦੱਸਿਆ ਕਿ ਜਦੋਂ ਬੱਚੇ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸਦੀ ਹਾਲਤ ਬਹੁਤ ਨਾਜ਼ੁਕ ਸੀ। ਉਹਨਾਂ ਨੇ ਆਪਣੇ ਵੱਲੋਂ ਬਹੁਤ ਯਤਨ ਕੀਤੇ। ਪਰ ਬੱਚੇ ਨੂੰ ਬਚਾਇਆ ਨਹੀਂ ਜਾ ਸਕਿਆ। ਬੱਚਾ ਕਰੀਬ 25 ਤੋਂ 30 ਫੁੱਟ ਦੀ ਉਚਾਈ ਤੋਂ ਡਿੱਗਆ। ਜਿਸ ਕਾਰਨ ਗੰਭੀਰ ਜ਼ਖਮੀ ਹੋਇਆ।


ਇਹ ਵੀ ਪੜ੍ਹੋ : Ludhiana News: ਲੁਧਿਆਣਾ ਵਿੱਚ ਹਿੰਦੂ ਨੇਤਾ ਅਮਿਤ ਅਰੋੜਾ ਤੋਂ ਗੁਜਰਾਤ ਪੁਲਿਸ ਨੇ ਕੀਤੀ ਪੁੱਛਗਿੱਛ!