Punjab Budget Session: ਸੀਐਮ ਮਾਨ ਨੇ ਵਿਧਾਨ ਸਭਾ 'ਚ ਦਿੱਤਾ ਬਿਆਨ; ਮਿੱਡ ਡੇ ਮੀਲ 'ਚ ਬੱਚਿਆਂ ਨੂੰ ਕੇਲਿਆਂ ਦੀ ਬਜਾਏ ਪੰਜਾਬ ਦੇ ਮੌਸਮੀ ਫਲ਼ ਮਿਲਣਗੇ
Advertisement
Article Detail0/zeephh/zeephh2140650

Punjab Budget Session: ਸੀਐਮ ਮਾਨ ਨੇ ਵਿਧਾਨ ਸਭਾ 'ਚ ਦਿੱਤਾ ਬਿਆਨ; ਮਿੱਡ ਡੇ ਮੀਲ 'ਚ ਬੱਚਿਆਂ ਨੂੰ ਕੇਲਿਆਂ ਦੀ ਬਜਾਏ ਪੰਜਾਬ ਦੇ ਮੌਸਮੀ ਫਲ਼ ਮਿਲਣਗੇ

Punjab Budget Session: ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਉਪਰ ਬਹਿਸ ਚੱਲ ਰਹੀ ਹੈ।

Punjab Budget Session: ਸੀਐਮ ਮਾਨ ਨੇ ਵਿਧਾਨ ਸਭਾ 'ਚ ਦਿੱਤਾ ਬਿਆਨ; ਮਿੱਡ ਡੇ ਮੀਲ 'ਚ ਬੱਚਿਆਂ ਨੂੰ ਕੇਲਿਆਂ ਦੀ ਬਜਾਏ ਪੰਜਾਬ ਦੇ ਮੌਸਮੀ ਫਲ਼ ਮਿਲਣਗੇ

Punjab Budget Session: ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਉਪਰ ਬਹਿਸ ਚੱਲ ਰਹੀ ਹੈ। ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ (4 ਮਾਰਚ) ਦੂਜਾ ਦਿਨ ਹੈ। ਇਸ ਦੌਰਾਨ ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਉਨ੍ਹਾਂ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਤਾਲਾ-ਚਾਬੀ ਵਾਲਾ ਲਿਫਾਫਾ ਭੇਂਟ ਕੀਤਾ।

ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਮਿੱਡ ਡੇ ਮੀਲ ਵਿੱਚ ਬੱਚਿਆਂ ਨੂੰ ਕੇਲਿਆਂ ਦੀ ਬਜਾਏ ਕਿੰਨੂੰ ਮਿਲਣਗੇ। ਉਨ੍ਹਾਂ ਨੇ ਕਿਹਾ ਕਿ ਕੇਲੇ ਪੰਜਾਬ ਦਾ ਫਲ ਨਹੀਂ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਕਿੰਨੂ ਤੋਂ ਬਾਅਦ ਮੌਸਮ ਮੁਤਾਬਕ ਅਮਰੂਦ ਤੇ ਲੀਚੀ ਮੁਹੱਈਆ ਕਰਵਾਈ ਜਾਵੇਗੀ। 

ਇਨ੍ਹਾਂ ਫਲਾਂ ਵਿੱਚ ਕਿੰਨੂ, ਅਮਰੂਦ, ਲੀਚੀ, ਆਲੂ, ਸੇਬ ਅਤੇ ਅੰਬ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਇਸ ਕਦਮ ਨਾਲ ਪੰਜਾਬ ਦੇ ਕਿੰਨੂ ਦੀ ਖਪਤ ਹੋਵੇਗੀ ਅਤੇ ਕਿੰਨੂ ਦੇ ਕਾਸ਼ਤਕਾਰਾਂ ਨੂੰ ਫਾਇਦਾ ਪੁੱਜੇਗਾ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਮੌਸਮੀ ਫਲ ਦੇਣ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ ਸੀ। ਇਸ ਦੇ ਪਿੱਛੇ ਦੀ ਕੋਸ਼ਿਸ਼ ਸਾਡੇ ਸਥਾਨਕ ਫਲ ਉਤਪਾਦਕਾਂ ਨੂੰ ਲਾਭ ਪਹੁੰਚਾਉਣ ਦੀ ਵੀ ਹੈ। ਨਾਲ ਹੀ ਵਿਦਿਆਰਥੀਆਂ ਦੀ ਸਿਹਤ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ।

ਇਹ ਮੁੱਦਾ ਵਿਧਾਇਕਾਂ ਅਤੇ ਖੇਤੀ ਮਾਹਿਰਾਂ ਵੱਲੋਂ ਲੰਬੇ ਸਮੇਂ ਤੋਂ ਉਠਾਇਆ ਜਾ ਰਿਹਾ ਸੀ। ਇਸ ਸਕੀਮ ਵਿੱਚ ਪ੍ਰਤੀ ਵਿਦਿਆਰਥੀ 5 ਤੋਂ 6 ਰੁਪਏ ਖਰਚ ਕਰਨ ਦੀ ਯੋਜਨਾ ਹੈ। ਇਹ ਸਾਰੀ ਰਣਨੀਤੀ ਪੂਰੀ ਸੋਚ ਵਿਚਾਰ ਤੋਂ ਬਾਅਦ ਬਣਾਈ ਗਈ ਹੈ।

ਇਸ ਸਮੇਂ ਸੂਬੇ ਦੇ 19120 ਸਰਕਾਰੀ ਸਕੂਲਾਂ 'ਚ ਪ੍ਰੀ-ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ 18.35 ਲੱਖ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਦਿੱਤਾ ਜਾਂਦਾ ਹੈ। ਮੌਸਮੀ ਫਲਾਂ 'ਤੇ ਪ੍ਰਤੀ ਵਿਦਿਆਰਥੀ 6 ਰੁਪਏ ਖ਼ਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ : Punjab Budget Session: ਸੀਐੱਮ ਮਾਨ ਨੇ ਸਪੀਕਰ ਨੂੰ ਦਿੱਤਾ ਤਾਲਾ, ਬੋਲੇ-ਵਿਧਾਨ ਸਭਾ ਨੂੰ ਲੌਕ ਕਰਦੋਂ...

ਇਸ ਤਰ੍ਹਾਂ ਸਾਲਾਨਾ 52.86 ਕਰੋੜ ਰੁਪਏ ਖ਼ਰਚ ਹੋਣਗੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਮਿਡ-ਡੇ-ਮੀਲ ਸਕੀਮ ਤਹਿਤ 456 ਕਰੋੜ ਰੁਪਏ ਖ਼ਰਚ ਕੀਤੇ ਜਾਂਦੇ ਹਨ। ਮਿੱਡ-ਡੇ-ਮੀਲ ਮੀਨੂ ਨੂੰ ਸਰਕਾਰ ਦੁਆਰਾ ਸੀਜ਼ਨ ਦੇ ਆਧਾਰ 'ਤੇ ਸਾਲ ਵਿੱਚ 2 ਤੋਂ 3 ਵਾਰ ਬਦਲਿਆ ਜਾਂਦਾ ਹੈ।

ਇਹ ਵੀ ਪੜ੍ਹੋ : Punjab Budget Session: ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਕਿਸਾਨ ਆਪਣੀ ਜਮੀਨ ਚੋਂ ਰੇਤਾਂ ਕੱਢਕੇ ਵੇਚ ਸਕਦੇ

Trending news