COMMERCIAL BREAK
SCROLL TO CONTINUE READING

Jagir Kaur News: ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਬੀ ਜਗੀਰ ਕੌਰ ਦੇ ਠੋਡੀ 'ਤੇ ਹੱਥ ਲਾਉਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਭਖਣ 'ਤੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਬੀਬੀ ਜਗੀਰ ਕੌਰ ਉਨ੍ਹਾਂ ਦੀ ਵੱਡੀ ਭੈਣ ਹੈ ਅਤੇ ਵੱਡੀ ਭੈਣ ਮਾਂ ਬਰਾਬਰ ਹੁੰਦੀ ਹੈ। ਜਿਸ ਤੋ ਬਾਅਦ ਹੁਣ ਬੀਬੀ ਜਗੀਰ ਕੌਰ ਨੇ ਵੀ ਸਾਬਕਾ ਸੀਐਮ ਚੰਨੀ ਦਾ ਮਾਮਲੇ ਵਿੱਚ ਬਚਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਗਲਤ ਵਿਖਾਇਆ ਗਿਆ ਹੈ ਅਤੇ ਅਸਲ ਵਿੱਚ ਇਹ ਸੋਸ਼ਲ ਮੀਡੀਆ 'ਤੇ ਚੱਲ ਰਹੀ ਵੀਡੀਓ ਤੋਂ ਬਹੁਤ ਵੱਖ ਸੀ। ਚੰਨੀ ਨੇ ਸਿਰਫ਼ ਉਨ੍ਹਾਂ ਦਾ ਸਤਿਕਾਰ ਕੀਤਾ ਸੀ। 


 


10 ਮਈ 2024 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇ ਅਸੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਕੇ ਵਾਪਸ ਆ ਰਹੇ ਸੀ ਤਾਂ ਉਸ ਵੇਲੇ ਉਥੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਅਤੇ ਸੀਨੀਅਰ ਕਾਂਗਰਸੀਆਂ ਆਗੂਆਂ ਨਾਲ ਕਾਗਜ਼ ਦਾਖ਼ਲ ਕਰਵਾਉਣ ਲਈ ਜਾ ਰਹੇ ਸਨ। ਆਹਮੋ-ਸਾਹਮਣੇ ਹੋਣ 'ਤੇ ਸਾਰੇ ਆਗੂਆਂ ਨੇ ਬੜੇ ਹੀ ਅਦਬ ਤੇ ਸਤਿਕਾਰ ਸਹਿਤ ਫਤਿਹੇ ਬੁਲਾਈ।


ਚਰਨਜੀਤ ਸਿੰਘ ਚੰਨੀ ਨੇ ਮੇਰੇ ਅੱਗੇ ਬਹੁਤ ਹੀ ਝੁਕ ਕੇ ਫਤਿਹੇ ਸਾਂਝੀ ਕੀਤੀ ਤੇ ਉਵੇਂ ਹੀ ਝੁਕਿਆ ਹੋਇਆ ਮੇਰੇ ਦੋਵੇ ਹੱਥ ਫੜ ਕੇ ਸਤਿਕਾਰ ਨਾਲ ਆਪਣੇ ਮੱਥੇ ਨੂੰ ਲਾਏ ਸਨ। ਇਸੇ ਖੁਸ਼ਗਵਾਰ ਤੇ ਸਤਿਕਾਰ ਵਾਲੇ ਮਾਹੌਲ ਵਿੱਚ ਹੀ ਚੰਨੀ ਨੇ ਮੇਰੀ ਠੋਡੀ ਨੂੰ ਹੱਥ ਲਾਇਆ ਸੀ।ਇਸ ਸਾਰੇ ਘਟਨਾਕ੍ਰਮ ਨੂੰ ਮੈਂ ਸਤਿਕਾਰ ਵਾਲੀ ਸਮੁੱਚਤਾ ਵਿੱਚ ਹੀ ਵੇਖਦੀ ਹਾਂ।


ਪਰ ਦੁੱਖ ਦੀ ਗੱਲ ਹੈ ਕਿ ਸ਼ੋਸ਼ਲ ਮੀਡੀਆ ਤੇ ਕਈ ਚੈਨਲਾਂ `ਤੇ ਹੋਰ ਲੋਕਾਂ ਨੇ ਉਸ ਵੀਡੀਓ ਨੂੰ ਵਾਇਰਲ ਕਰ ਦਿੱਤਾ ਜਿਸ ਵਿੱਚੋਂ ਚੰਨੀ ਵੱਲੋਂ ਮੇਰੇ ਪ੍ਰਤੀ ਬਹੁਤ ਹੀ ਝੁਕ ਕੇ ਪ੍ਰਗਟਾਏ ਸਤਿਕਾਰ ਵਾਲੇ ਹਿੱਸੇ ਨੂੰ ਕੱਟ ਦਿੱਤਾ ਅਤੇ ਬਾਕੀ ਦੀ ਛੋਟੀ ਜਿਹੀ ਕਲਿਪ ਚਲਾ ਕੇ ਇਸ ਨੂੰ ਹੱਦੋਂ ਵੱਧ ਤੂਲ ਦਿੱਤਾ ।


ਅਸਲ ਵਿੱਚ ਵੀਡੀਓ ਦੇ ਇਸ ਹਿੱਸੇ ਨੂੰ ਵੱਖਰਿਆ ਕੱਟ ਕੇ ਚਲਾਉਣਾ ਬਹੁਤ ਹੀ ਸ਼ਰਾਰਤ ਪੂਰਨ ਸੀ ਤੇ ਇਹ ਮੇਰੇ ਲਈ,ਮੇਰੇ ਪਰਿਵਾਰ ਲਈ ਅਤੇ ਮੇਰੇ ਸ਼ੁਭਚਿੰਤਕਾਂ ਲਈ ਬਹੁਤ ਹੀ ਮਾਨਸਿਕ ਪੀੜਾ ਦੇਣ ਵਾਲਾ ਅਤੇ ਕਸ਼ਟਦਾਇਕ ਹੈ।


ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਵੀ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਆਪਣੀ ਵੱਡੀ ਭੈਣ ਮੰਨਦੇ ਹਨ। ਉਨ੍ਹਾਂ ਪਹਿਲਾਂ ਬੀਬੀ ਜਗੀਰ ਕੌਰ ਸਾਹਮਣੇ ਅਦਬ ਨਾਲ ਸੀਸ ਝੁਕਾਇਆ ਤੇ ਬਾਅਦ ’ਚ ਭੈਣ-ਭਰਾ ਦੇ ਪਿਆਰ ਵਜੋਂ ਠੋਡੀ ’ਤੇ ਹੱਥ ਲਗਾ ਦਿੱਤਾ। ਹਾਲਾਂਕਿ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਬਾਰੇ ਸਵਾਲ ਪੁੱਛੇ ਜਾਣ ’ਤੇ ਉਹ ਕਿਨਾਰਾ ਕਰ ਗਏ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਿਰਫ਼ ਆਪਣੇ ਹਲਕੇ ਜਲੰਧਰ ਬਾਰੇ ਗੱਲ ਕਰਨਗੇ।


ਇਹ ਵੀ ਪੜ੍ਹੋਂ: Ferozepur News: ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਖਿਲਾਫ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ