Sangrur News: ਸੀਐਮ ਦੀ ਰਿਹਾਇਸ਼ ਦੀ ਘਿਰਾਓ ਕਰਨ ਜਾ ਰਹੇ ਅਧਿਆਪਕਾਂ ਤੇ ਪੁਲਿਸ ਵਿਚਾਲੇ ਟਕਰਾਅ
Sangrur News: ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੀ ਘਿਰਾਓ ਕਰਨ ਜਾ ਰਹੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਦਾ ਪੁਲਿਸ ਨੇ ਟਕਰਾਅ ਹੋ ਗਿਆ ਹੈ।
Sangrur News: ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੀ ਘਿਰਾਓ ਕਰਨ ਜਾ ਰਹੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਦਾ ਪੁਲਿਸ ਨੇ ਟਕਰਾਅ ਹੋ ਗਿਆ ਹੈ। ਇਸ ਦੌਰਾਨ ਪਾਣੀ ਦੀਆਂ ਬੁਛਾੜਾਂ ਕਾਰਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਲਥ ਗਈਆਂ। ਇਸ ਦੌਰਾਨ ਪ੍ਰਦਰਸ਼ਨਕਾਰੀ ਔਰਤਾਂ ਬੇਹੋਸ਼ ਵੀ ਹੋ ਗਈਆਂ।
ਟਕਰਾਅ ਤੋਂ ਇੱਕ ਘੰਟਾ ਪਹਿਲਾਂ ਲਗਭਗ 500 ਪ੍ਰਦਰਸ਼ਕਾਰੀਆਂ ਨੇ ਦੋਵੇਂ ਪਾਸੇ ਤੋਂ ਬਠਿੰਡਾ ਚੰਡੀਗੜ੍ਹ ਮੁੱਖ ਮਾਰਗ ਠੱਪ ਕਰ ਦਿੱਤਾ। ਪੁਲਿਸ ਨੇ ਟ੍ਰੈਫਿਕ ਇੱਕ ਘੰਟਾ ਡਾਈਵਰਟ ਕਰਕੇ ਰੱਖਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ। ਪ੍ਰਦਰਸ਼ਕਾਰੀਆਂ ਨੇ ਬੈਰੀਕੇਡਿੰਗ ਤੋੜ ਮੁੱਖ ਮੰਤਰੀ ਦੇ ਘਰ ਵੱਲ ਜਾਣ ਦਾ ਫ਼ੈਸਲਾ ਕੀਤਾ, ਜਿਸ ਕਾਰਨ ਟਕਰਾਅ ਹੋ ਗਿਆ।
ਈਟੀਟੀ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਮੁਲਾਜ਼ਮਾਂ 'ਤੇ ਮੰਗਲਵਾਰ ਨੂੰ ਪੁਲਿਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਭਾਰੀ ਲਾਠੀਚਾਰਜ ਕੀਤਾ। ਇਸ ਲਾਠੀਚਾਰਜ ਦੌਰਾਨ ਜਿੱਥੇ ਇੱਕ ਦਰਜਨ ਤੋਂ ਵੱਧ ਬੇਰੁਜ਼ਗਾਰ ਅਧਿਆਪਕ ਜ਼ਖ਼ਮੀ ਹੋ ਗਏ, ਉੱਥੇ ਹੀ ਪੁਲਿਸ ਨੇ ਮੁੱਖ ਮੰਤਰੀ ਨਿਵਾਸ ਵੱਲ ਵਧ ਰਹੇ ਬੇਰੁਜ਼ਗਾਰਾਂ ਨੂੰ ਪਾਣੀ ਦੀਆਂ ਬੁਛਾੜਾਂ ਮਾਰ ਕੇ ਭਜਾਉਣ ਦੀ ਕੋਸ਼ਿਸ਼ ਕੀਤੀ।
ਇਸ ਦੌਰਾਨ ਮੁੱਖ ਮੰਤਰੀ ਦੀ ਕੋਠੀ ਵੱਲ ਵਧਦੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਹੱਥੋਪਾਈ ਹੋਈ। ਬੇਰੁਜ਼ਗਾਰਾਂ ਨੂੰ ਭਜਾਉਣ ਲਈ ਪਾਣੀ ਦੀ ਬੁਛਾੜਾਂ ਮਾਰੀਆਂ ਗਈਆਂ। ਪਰ ਇਸਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਲਾਠੀਚਾਰਜ ਕਰਕੇ ਬੇਰੁਜ਼ਗਾਰਾਂ ਦਾ 150 ਮੀਟਰ ਦੀ ਦੂਰੀ ਤੱਕ ਪਿੱਛਾ ਕੀਤਾ।
ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ ਪਟਿਆਲਾ 'ਚ 472 ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਈਟੀਟੀ 2364 ਭਰਤੀ ਸਬੰਧੀ ਪ੍ਰੋਵੀਜਨਲ ਸਿਲੈਕਸ਼ਨ ਲਿਸਟਾਂ ਸਿੱਖਿਆ ਵਿਭਾਗ ਵੱਲੋਂ 25 ਜੁਲਾਈ 2024 ਨੂੰ ਅਤੇ 5994 ਭਰਤੀਆਂ ਦੀ ਪ੍ਰੋਵੀਜ਼ਨਲ ਸਿਲੈਕਸ਼ਨ ਲਿਸਟਾਂ 1 ਸਤੰਬਰ 2024 ਨੂੰ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਪਰ ਅਜੇ ਤੱਕ ਸਿੱਖਿਆ ਵਿਭਾਗ ਵੱਲੋਂ ਸਾਨੂੰ ਜੁਆਇਨ ਨਹੀ ਕਰਵਾਇਆ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਚਾਰ ਹਲਕਿਆਂ ਅੰਦਰ ਉਪ ਚੋਣਾਂ ਹੋਣ ਕਾਰਨ ਸਿੱਖਿਆ ਵਿਭਾਗ ਨੇ ਚੋਣ ਜ਼ਾਬਤਾ ਲੱਗਾ ਹੋਣ ਦਾ ਬਹਾਨਾ ਬਣਾ ਕੇ ਭਰਤੀ ਪ੍ਰਕਿਰਿਆ ਰੋਕ ਦਿੱਤੀ ਸੀ।
ਇਹ ਵੀ ਪੜ੍ਹੋ : Punjab News: ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ: ਲਾਲ ਚੰਦ ਕਟਾਰੂਚੱਕ