Amritsar News: ਅੰਮ੍ਰਿਤਸਰ ਦੇ ਪਿੰਡ ਭਿੱਟੇ ਵੱਢ 'ਚ ਕਿਸਾਨਾਂ ਤੇ ਬੀਜੇਪੀ ਵਰਕਰਾਂ ਵਿਚਾਲੇ ਟਕਰਾਅ; ਮਾਹੌਲ ਤਣਾਅਪੂਰਨ
Advertisement

Amritsar News: ਅੰਮ੍ਰਿਤਸਰ ਦੇ ਪਿੰਡ ਭਿੱਟੇ ਵੱਢ 'ਚ ਕਿਸਾਨਾਂ ਤੇ ਬੀਜੇਪੀ ਵਰਕਰਾਂ ਵਿਚਾਲੇ ਟਕਰਾਅ; ਮਾਹੌਲ ਤਣਾਅਪੂਰਨ

Amritsar News:  ਅੰਮ੍ਰਿਤਸਰ ਦੇ ਪਿੰਡ ਭਿੱਟੇ ਵੱਢ ਵਿੱਚ ਭਾਜਪਾ ਦੇ ਸਮਾਗਮ ਦਾ ਮਾਹੌਲ ਤਣਾਅਪੂਰਨ ਬਣ ਗਿਆ। ਦਰਅਸਲ ਵਿੱਚ ਭਾਜਪਾ ਦੇ ਸਮਾਗਮ ਦੀ ਸੂਚਨਾ ਮਿਲਣ ਉਤੇ ਮੌਕੇ ਉਪਰ ਪੁੱਜ ਕੇ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

Amritsar News: ਅੰਮ੍ਰਿਤਸਰ ਦੇ ਪਿੰਡ ਭਿੱਟੇ ਵੱਢ 'ਚ ਕਿਸਾਨਾਂ ਤੇ ਬੀਜੇਪੀ ਵਰਕਰਾਂ ਵਿਚਾਲੇ ਟਕਰਾਅ; ਮਾਹੌਲ ਤਣਾਅਪੂਰਨ

Amritsar News: ਅੰਮ੍ਰਿਤਸਰ ਦੇ ਪਿੰਡ ਭਿੱਟੇ ਵੱਢ ਵਿੱਚ ਭਾਜਪਾ ਦੇ ਸਮਾਗਮ ਦਾ ਮਾਹੌਲ ਤਣਾਅਪੂਰਨ ਬਣ ਗਿਆ। ਦਰਅਸਲ ਵਿੱਚ ਭਾਜਪਾ ਦੇ ਸਮਾਗਮ ਦੀ ਸੂਚਨਾ ਮਿਲਣ ਉਤੇ ਮੌਕੇ ਉਪਰ ਪੁੱਜ ਕੇ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਵਿਰੋਧ ਕਰ ਰਹੇ ਕਿਸਾਨਾਂ ਉਤੇ ਬੀਜੇਪੀ ਸਮਰਥਕਾਂ ਨੇ ਇੱਟਾਂ-ਰੋੜਿਆਂ ਨਾਲ ਹਮਲਾ ਬੋਲ ਦਿੱਤਾ। ਇੱਟਾਂ ਰੋੜੇ ਚੱਲਣ ਤੋਂ ਬਾਅਦ ਕਿਸਾਨਾਂ ਨੇ ਭੱਜ ਕੇ ਆਪਣੀ ਜਾਨ ਬਚਾਈ ਅਤੇ ਪੁਲਿਸ ਵੀ ਅੱਗੇ ਲੱਗ ਕੇ ਭੱਜੀ। ਕਿਸਾਨਾਂ ਨੇ ਕਿਹਾ ਕਿ ਉਹ ਆਪਣਾ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਨ ਤੇ ਉਨ੍ਹਾਂ ਉਤੇ ਇੱਟਾਂ ਰੋੜੇ ਚਲਾਏ ਗਏ।

ਬੁੱਧਵਾਰ ਦੇਰ ਸ਼ਾਮ ਅੰਮ੍ਰਿਤਸਰ ਨੇੜਲੇ ਪਿੰਡ ਭਿੱਟੇਵੱਡ ਵਿੱਚ ਭਾਜਪਾ ਵਰਕਰਾਂ ਦੀ ਚੋਣ ਮੀਟਿੰਗ ਦੌਰਾਨ ਕਿਸਾਨ ਰੋਸ ਪ੍ਰਗਟ ਕਰਨ ਲਈ ਪੁੱਜੇ। ਇਸ ਦੌਰਾਨ ਕਿਸਾਨਾਂ ਅਤੇ ਭਾਜਪਾ ਵਰਕਰਾਂ ਵਿਚਾਲੇ ਝੜਪ ਹੋ ਗਈ। ਮੌਕੇ 'ਤੇ ਪੁਲਿਸ ਵੀ ਮੌਜੂਦ ਸੀ। ਇਸ ਦੇ ਬਾਵਜੂਦ ਮੌਕੇ ’ਤੇ ਹੀ ਪਥਰਾਅ ਹੋ ਗਿਆ ਅਤੇ ਕੁਝ ਕਿਸਾਨਾਂ ਨੂੰ ਪੱਥਰਾਂ ਕਾਰਨ ਸੱਟਾਂ ਵੀ ਲੱਗੀਆਂ। ਇਸ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਦੁਪਹਿਰ ਕਿਸਾਨਾਂ ਵੱਲੋਂ ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : Election Commission News: ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

 

ਬੁੱਧਵਾਰ ਦੇਰ ਸ਼ਾਮ ਕੁਝ ਭਾਜਪਾ ਵਰਕਰ ਭਾਜਪਾ ਆਗੂ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਚੋਣ ਪ੍ਰਚਾਰ ਪ੍ਰੋਗਰਾਮ ਕਰ ਰਹੇ ਸਨ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਰਕਰ ਪ੍ਰੋਗਰਾਮ ਦਾ ਵਿਰੋਧ ਕਰਨ ਲਈ ਪੁੱਜੇ। ਇਸ ਦੌਰਾਨ ਭਾਜਪਾ ਵਰਕਰਾਂ ਅਤੇ ਕਿਸਾਨਾਂ ਵਿਚਾਲੇ ਤਕਰਾਰ ਹੋ ਗਈ। ਇਸ ਦੌਰਾਨ ਧੱਕਾ-ਮੁੱਕੀ ਅਤੇ ਪੱਥਰਬਾਜ਼ੀ ਸ਼ੁਰੂ ਹੋ ਗਈ। ਪੁਲੀਸ ਨੇ ਵੀ ਝਗੜੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਮਾਮਲਾ ਵਿਗੜ ਗਿਆ। ਭਾਜਪਾ ਵਰਕਰਾਂ ਵੱਲੋਂ ਕੀਤੀ ਪਥਰਾਅ ਦੌਰਾਨ ਕਿਸਾਨ ਉਥੋਂ ਭੱਜ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਨੇ ਮਾਮਲੇ ਨੂੰ ਹੱਲ ਕਰਨ ਪ੍ਰਤੀ ਗੰਭੀਰਤਾ ਨਹੀਂ ਦਿਖਾਈ। ਜਿਸ ਕਾਰਨ ਵਿਵਾਦ ਵਧ ਗਿਆ।

ਇਹ ਵੀ ਪੜ੍ਹੋ : Rupnagar News: ਰੋਪੜ 'ਚ ਵਾਪਰੀ ਵੱਡੀ ਘਟਨਾ; ਮੁਰੰਮਤ ਦੌਰਾਨ ਪੁਰਾਣਾ ਮਕਾਨ ਡਿੱਗਿਆ, 4 ਮਜ਼ਦੂਰ ਮਲਬੇ ਥੱਲੇ ਦੱਬੇ

 

Trending news