Muktsar Sahib News: ਦੁਕਾਨਦਾਰ ਦਾ ਚਲਾਨ ਕਰਨ ਗਏ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਦੁਕਾਨਦਾਰ ਦੀ ਹੱਥੋਪਾਈ ਦੀ ਖ਼ਬਰ ਸਾਹਮਣੇ ਆ ਰਹੀ ਹੈ।
Trending Photos
Muktsar Sahib News: ਸ੍ਰੀ ਮੁਕਤਸਰ ਸਾਹਿਬ ਵਿੱਚ ਕੋਟਪਾ ਐਕਟ ਅਧੀਨ ਦੁਕਾਨਦਾਰ ਦਾ ਚਲਾਨ ਕਰਨ ਗਏ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਦੁਕਾਨਦਾਰ ਦੀ ਹੱਥੋਪਾਈ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਦਕਿ ਦੋਵੇ ਧਿਰਾਂ ਇਕ ਦੂਜੇ ਨੂੰ ਕਸੂਰਵਾਰ ਦਸ ਰਹੀਆਂ ਹਨ।
ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ਉਤੇ ਕੋਟਪਾ ਐਕਟ ਅਧੀਨ ਸਿਹਤ ਵਿਭਾਗ ਦੇ ਮੁਲਾਜ਼ਮ ਦੁਕਾਨਾਂ ਉਤੇ ਚੈਕਿੰਗ ਕਰਨ ਗਏ ਸੀ ਤਾਂ ਸ਼੍ਰੀ ਮੁਕਤਸਰ ਸਾਹਿਬ ਦੇ ਇੱਕ ਕਰਿਆਨੇ ਦੀ ਦੁਕਾਨ ਉਤੇ ਜਦੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੁਕਾਨ ਦੀ ਚੈਕਿੰਗ ਕੀਤੀ ਤਾਂ ਇਕ ਦੁਕਾਨ ਤੇ ਉਨ੍ਹਾਂ ਨੂੰ ਸਿਗਰਟ ਬੀੜੀ ਦੇ ਬੰਡਲ ਬਰਾਮਦ ਹੋਏ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਚਲਾਨ ਕੱਟਣ ਲਈ ਕਿਹਾ ਤਾਂ ਇਸ ਦੌਰਾਨ ਦੁਕਾਨਦਾਰ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਿਚ ਹੱਥੋਪਾਈ ਹੋ ਗਈ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਕਿ ਦੁਕਾਨਦਾਰ ਨੇ ਉਨ੍ਹਾਂ ਉਤੇ ਚਲਾਨ ਸਬੰਧੀ ਸੁਣਕੇ ਹਮਲਾ ਕਰ ਦਿੱਤਾ ਜਦਕਿ ਦੁਕਾਨਦਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਸਿਹਤ ਵਿਭਾਗ ਦੇ ਅਧਿਕਾਰੀ ਸਰਕਾਰੀ ਗੱਡੀ ਉਤੇ ਨਹੀਂ ਸਿਰਫ਼ ਮੋਟਰਸਾਈਕਲਾਂ ਉਤੇ ਆਏ ਸਨ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਪੁੱਛਿਆ ਕਿ ਉਹ ਕੌਣ ਹੋ ਤਾਂ ਉਨ੍ਹਾਂ ਨੇ ਆਪਣਾ ਪਛਾਣ ਪੱਤਰ ਨਹੀਂ ਦਿਖਾਇਆ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਇਹ ਸਰਕਾਰੀ ਅਧਿਕਾਰੀ ਨਹੀਂ ਹੋ ਸਕਦੇ ਤਾਂ ਉਨ੍ਹਾਂ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਨੇ ਵੀ ਆਪਣੇ ਮੋਬਾਈਲ ਉਤੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਤਾਂ ਜਦੋਂ ਉਨ੍ਹਾਂ ਦਾ ਮੋਬਾਈਲ ਖੋਹਿਆ ਤਾਂ ਉਨ੍ਹਾਂ ਨੇ ਉਸ ਉਤੇ ਹੱਥ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਵੀ ਉਨ੍ਹਾਂ ਨਾਲ ਹੱਥੋਪਾਈ ਹੋ ਗਿਆ।
ਦੁਕਾਨਦਾਰ ਦੀ ਪਤਨੀ ਨੇ ਕਿਹਾ ਕਿ ਉਹ ਤੇ ਉਸ ਦਾ ਪਤੀ ਕਰਿਆਨੇ ਦੀ ਦੁਕਾਨ ਕਰਦੇ ਹਨ ਤੇ ਉਨ੍ਹਾਂ ਦਾ ਘਰ ਵੀ ਦੁਕਾਨ ਵਿੱਚ ਹੀ ਹੀ ਜਦੋਂ ਚਾਰ ਵਿਅਕਤੀ ਆਏ ਤਾਂ ਉਨ੍ਹਾਂ ਨੇ ਚਲਾਨ ਕੱਟਣ ਦੀ ਗੱਲ ਕਹੀ ਅਸੀਂ ਕਿਹਾ ਚਲਾਨ ਕੱਟ ਲਈ ਕਿਹਾ ਤਾਂ ਇੱਕ ਮੁਲਾਜ਼ਮ ਦੁਕਾਨ ਵਿੱਚ ਲੱਗੇ ਪਰਦੇ ਵਿਚੋਂ ਉਨ੍ਹਾਂ ਦੇ ਘਰ ਵੱਲ ਦੇਖਣ ਲੱਗ ਗਿਆ।
ਉਨ੍ਹਾਂ ਨੇ ਜਦੋਂ ਉਨ੍ਹਾਂ ਨੂੰ ਰੋਕਣਾ ਚਾਹਿਆ ਤਾਂ ਉਹ ਪੁੱਠਾ ਸਿੱਧਾ ਬੋਲਣ ਲੱਗ ਗਏ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਅਧਿਕਾਰੀਆਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਉਧਰ ਥਾਣਾ ਸਿਟੀ ਦੇ ਐਸਐਚਓ ਜਸਕਰਨਦੀਪ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਜਾਂਚ ਕਰ ਰਹੇ ਜੋ ਵੀ ਜਾਂਚ ਵਿੱਚ ਆਵੇਗਾ ਉਸ ਉਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ