Nihal Singh Wala Clash: ਡੀਏਪੀ ਖਾਦ ਨੂੰ ਲੈ ਕੇ ਨਿਹਾਲ ਸਿੰਘ ਵਾਲਾ 'ਚ ਦੁਕਾਨਦਾਰ ਤੇ ਕਿਸਾਨ ਯੂਨੀਅਨ ਵਿਚਾਲੇ ਟਕਰਾਅ
Advertisement
Article Detail0/zeephh/zeephh2481935

Nihal Singh Wala Clash: ਡੀਏਪੀ ਖਾਦ ਨੂੰ ਲੈ ਕੇ ਨਿਹਾਲ ਸਿੰਘ ਵਾਲਾ 'ਚ ਦੁਕਾਨਦਾਰ ਤੇ ਕਿਸਾਨ ਯੂਨੀਅਨ ਵਿਚਾਲੇ ਟਕਰਾਅ

ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਦੁਕਾਨਦਾਰ ਤੇ ਕਿਸਾਨਾਂ ਯੂਨੀਅਨ ਆਹਮੋ ਸਾਹਮਣੇ ਹੋ ਗਏ ਹਨ। ਦਰਅਸਲ ਵਿੱਚ ਡੀਏਪੀ ਖਾਦ ਨੂੰ ਲੈ ਕੇ ਹੋਏ ਝਗੜੇ ਵਿੱਚ ਨਗਰ ਕੌਂਸਲ ਨਿਹਾਲ ਸਿੰਘ ਵਾਲਾ ਦੇ ਸਾਬਕਾ ਪ੍ਰਧਾਨ ਇੰਦਰਜੀਤ ਗਰਗ ਜੋਲੀ ਜ਼ਖ਼ਮੀ ਹੋ ਗਏ ਹਨ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਏ ਹਨ। ਰੋਸ ਵਜੋਂ ਦੁਕਾਨਦਾਰਾਂ ਨੇ ਨਿਹਾਲ ਸਿੰਘ

Nihal Singh Wala Clash: ਡੀਏਪੀ ਖਾਦ ਨੂੰ ਲੈ ਕੇ ਨਿਹਾਲ ਸਿੰਘ ਵਾਲਾ 'ਚ ਦੁਕਾਨਦਾਰ ਤੇ ਕਿਸਾਨ ਯੂਨੀਅਨ ਵਿਚਾਲੇ ਟਕਰਾਅ

Nihal Singh Wala Clash: ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਦੁਕਾਨਦਾਰ ਤੇ ਕਿਸਾਨਾਂ ਯੂਨੀਅਨ ਆਹਮੋ ਸਾਹਮਣੇ ਹੋ ਗਏ ਹਨ। ਦਰਅਸਲ ਵਿੱਚ ਡੀਏਪੀ ਖਾਦ ਨੂੰ ਲੈ ਕੇ ਹੋਏ ਝਗੜੇ ਵਿੱਚ ਨਗਰ ਕੌਂਸਲ ਨਿਹਾਲ ਸਿੰਘ ਵਾਲਾ ਦੇ ਸਾਬਕਾ ਪ੍ਰਧਾਨ ਇੰਦਰਜੀਤ ਗਰਗ ਜੋਲੀ ਜ਼ਖ਼ਮੀ ਹੋ ਗਏ ਹਨ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਏ ਹਨ। ਰੋਸ ਵਜੋਂ ਦੁਕਾਨਦਾਰਾਂ ਨੇ ਨਿਹਾਲ ਸਿੰਘ ਵਾਲਾ ਸ਼ਹਿਰ ਮੁਕੰਮਲ ਤੌਰ ਉਤੇ ਬੰਦ ਕਰ ਦਿੱਤਾ ਹੈ।

ਕਿਸਾਨਾਂ ਨੇ ਦੋਸ਼ ਲਗਾਉਂਦਿਆਂ ਹੋਇਆ ਕਿਹਾ ਕਿ ਜੋ ਡੀਏਪੀ ਖਾਦ ਨਿਹਾਲ ਸਿੰਘ ਵਾਲਾ ਤੋਂ ਲੈ ਕੇ ਗਏ ਸੀ ਉਹ ਅਸਰਦਾਰ ਨਹੀਂ ਸੀ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਲੈ ਕੇ ਕਈ ਦਿਨਾਂ ਤੋਂ ਉਨ੍ਹਾਂ ਦੀ ਦੁਕਾਨਦਾਰ ਨਾਲ ਗੱਲਬਾਤ ਚੱਲ ਰਹੀ ਸੀ। ਉਨ੍ਹਾਂ ਨੇ ਧਰਨਾ ਲਾਇਆ ਤਾਂ ਦੁਕਾਨਦਾਰਾਂ ਨੇ ਇਸ ਦਾ ਵਿਰੋਧ ਕੀਤਾ ਜਿਸ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ।

ਉੱਥੇ ਦੁਕਾਨਦਾਰ ਨੇ ਦੱਸਿਆ ਕਿ ਉਸ ਵੱਲੋਂ ਬਕਾਇਦਾ ਬਿੱਲ ਕੱਟ ਕੇ ਡੀਏਪੀ ਦਿੱਤੀ ਗਈ ਸੀ ਪਰ ਕਿਸਾਨਾਂ ਵੱਲੋਂ ਅੱਜ ਦੁਕਾਨ ਦੇ ਬਾਹਰ ਇਹ ਕਹਿ ਕੇ ਧਰਨਾ ਲਗਾ ਦਿੱਤਾ ਗਿਆ ਕਿ ਜੋ ਡੀਏਪੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਗਲਤ ਹੈ।

ਇਹ ਵੀ ਪੜ੍ਹੋ : Mega PTM: ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਐਲਾਨ, ਭਲਕੇ ਪੰਜਾਬ ਦੇ ਸਕੂਲਾਂ 'ਚ ਹੋਣਗੀਆਂ ਮੈਗਾ PTM

ਦੁਕਾਨਦਾਰ ਨੇ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਧਰਨਾ ਦੁਕਾਨ ਦੇ ਅੱਗੇ ਨਾ ਲਗਾਉਣ ਜਿਸਨੂੰ ਲੈ ਕੇ ਟਕਰਾਅ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਰੋਸ ਵਜੋਂ ਅੱਜ ਪੂਰਾ ਨਿਹਾਲ ਸਿੰਘ ਵਾਲਾ ਸ਼ਹਿਰ ਬੰਦ ਕਰ ਦਿੱਤਾ ਗਿਆ ਹੈ। ਜਦ ਤੱਕ ਉਨ੍ਹਾਂ ਇਨਸਾਫ ਨਹੀਂ ਮਿਲਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਰੀਬ ਤਿੰਨ ਤੋਂ ਚਾਰ ਵਿਅਕਤੀ ਜ਼ਖਮੀ ਹੋਏ ਹਨ।

ਇਹ ਵੀ ਪੜ੍ਹੋ : Women T20 World Cup: ਫਾਈਨਲ ਜਿੱਤਣ ਤੋਂ ਬਾਅਦ ਨਿਊਜ਼ੀਲੈਂਡ ਟੀਮ 'ਤੇ ਪੈਸਿਆਂ ਦੀ ਬਰਸਾਤ, ਟੀਮ ਇੰਡੀਆ ਨੂੰ ਵੀ ਮਿਲੇ ਕਰੋੜਾਂ

Trending news