Jalandhar News: ਜਲੰਧਰ ਦੀ ਵਿਦਿਅਕ ਸੰਸਥਾ `ਚ ਦੋ ਧਿਰਾਂ ਵਿਚਾਲੇ ਝਗੜੇ ਦੀ ਵੀਡੀਓ ਵਾਇਰਲ; ਗਲਤਫਹਿਮੀ ਬਣੀ ਲੜਾਈ ਦਾ ਕਾਰਨ
Jalandhar News: ਜਲੰਧਰ ਵਿੱਚ ਇੱਕ ਵਿੱਦਿਅਕ ਸੰਸਥਾ ਵਿੱਚ ਦੋ ਧਿਰਾਂ ਵਿਚਾਲੇ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀ ਹੈ।
Jalandhar News (ਸੁਨੀਲ ਮਹਿੰਦਰੂ) : ਸੋਸ਼ਲ ਮੀਡੀਆ ਉਪਰ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਥੇ ਇੱਕ ਕੈਂਪਸ ਵਿੱਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਰਹੀ ਹੈ। ਦੱਸ ਦੇਈਏ ਕਿ ਇਹ ਘਟਨਾ ਜਲੰਧਰ ਦੇ ਸਿਟੀ ਇੰਸਟੀਚਿਊਟ ਵਿੱਚ ਵਾਪਰੀ ਹੈ ਜਿਥੇ ਕਿਸੇ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ਉਤੇ ਪੁੱਜ ਕੇ ਮਾਮਲਾ ਸ਼ਾਂਤ ਕਰਵਾਇਆ।
ਇਹ ਵੀ ਪੜ੍ਹੋ : Mohalla Clinics: ਅੱਜ ਪੰਜਾਬ ਦੇ ਦੌਰੇ 'ਤੇ ਅਰਵਿੰਦ ਕੇਜਰੀਵਾਲ, 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ
ਇਸ ਮਾਮਲੇ ਨੂੰ ਲੈ ਕੇ ਡੀਸੀਪੀ ਅੰਕੁਰ ਗੁਪਤਾ ਨੇ ਕਿਹਾ ਕਿ ਸਿਟੀ ਇੰਸਟੀਚਿਊਟ ਵਿੱਚ ਦੋ ਧਿਰਾਂ ਵਿਚਾਲੇ ਗਲਤਫਹਿਮੀ ਕਾਰਨ ਵਿਵਾਦ ਹੋ ਗਿਆ ਸੀ। ਅੱਜ ਦੋਵੇਂ ਧਿਰਾਂ ਨੂੰ ਬਿਠਾ ਕੇ ਪੁਲਿਸ ਨੇ ਕੌਂਸਲਿੰਗ ਕੀਤੀ ਗਈ। ਪ੍ਰਬੰਧਕਾਂ ਨੇ ਇੱਕ ਅੰਦਰੂਨੀ ਕਮੇਟੀ ਬਿਠਾ ਦਿੱਤੀ ਹੈ ਜੋ ਕਿ ਕੈਂਪਸ ਵਿੱਚ ਲੱਗੇ ਸੀਸੀਟੀਵੀ ਦੀ ਜਾਂਚ ਕਰੇਗੀ ਅਤੇ ਜੋ ਦੋਸ਼ੀ ਪਾਇਆ ਗਿਆ ਉਸ ਉਪਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਨੇ ਸੀਟੀ ਇੰਸਟੀਚਿਊਟ ਦੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਮੰਗੇ ਹਨ। ਜਦੋਂ ਵਿਵਾਦ ਚੱਲ ਰਿਹਾ ਸੀ ਤਾਂ ਵਿਦਿਆਰਥੀ ਨੇ ਨਾਅਰੇਬਾਜ਼ੀ ਕਰਦੇ ਹੋਏ ਪਥਰਾਅ ਸ਼ੁਰੂ ਕਰ ਦਿੱਤਾ। ਇਸ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਸ ਵਿੱਚ ਵਿਦਿਆਰਥੀ ਪੱਥਰ ਸੁੱਟਦੇ ਅਤੇ ਨਾਅਰੇਬਾਜ਼ੀ ਕਰਦੇ ਨਜ਼ਰ ਆ ਰਹੇ ਹਨ। ਜਦੋਂ ਕੈਂਪਸ ਦੇ ਸੁਰੱਖਿਆ ਕਰਮਚਾਰੀ ਘੱਟ ਗਏ ਤਾਂ ਇਲਾਕਾ ਪੁਲਿਸ ਨੂੰ ਤੁਰੰਤ ਬੁਲਾਇਆ ਗਿਆ। ਇਸ ਤੋਂ ਬਾਅਦ ਪੁਲਿਸ ਨੇ ਕਿਸੇ ਤਰ੍ਹਾਂ ਮਾਮਲਾ ਸ਼ਾਂਤ ਕੀਤਾ। ਇਸ ਤੋਂ ਪਹਿਲਾਂ ਕੈਂਪਸ ਅੰਦਰ ਧਰਨੇ 'ਤੇ ਬੈਠੇ ਪੰਜਾਬੀ ਵਿਦਿਆਰਥੀਆਂ ਨੇ ਪੁਲਿਸ ਤੋਂ ਕਸ਼ਮੀਰੀ ਵਿਦਿਆਰਥੀਆਂ ਵਿਰੁੱਧ ਧਾਰਾ 295-ਏ ਤਹਿਤ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਸੀ।
ਗੱਲਬਾਤ ਕਰਦਿਆਂ ਸੀਟੀ ਗਰੁੱਪ ਦੇ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹੁਣ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਘਟਨਾ ਦੇ ਮੱਦੇਨਜ਼ਰ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕਮੇਟੀ ਨੇ ਮੁੱਢਲੀ ਜਾਂਚ ਤੋਂ ਬਾਅਦ ਕੈਂਪਸ ਵਿੱਚ ਗੜਬੜ ਪੈਦਾ ਕਰਨ ਵਾਲੇ 14 ਵਿਦਿਆਰਥੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਪ੍ਰਬੰਧਕਾਂ ਨੇ ਇੱਕ ਅੰਤ੍ਰਿੰਗ ਕਮੇਟੀ ਬਣਾਈ ਹੈ, ਜੋ ਪੁਲਿਸ ਨਾਲ ਮਿਲ ਕੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਪੁਲਿਸ ਇਸ ਮਾਮਲੇ ਵਿੱਚ ਵੱਖਰੀ ਕਾਰਵਾਈ ਕਰੇਗੀ। ਹਰਪ੍ਰੀਤ ਨੇ ਕਿਹਾ ਕਿ ਸੰਸਥਾ ਕੈਂਪਸ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਡੀਸੀਪੀ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਨੇ ਕਿਹਾ ਕਿ ਝਗੜਾ ਗਲਤਫਹਿਮੀ ਕਾਰਨ ਹੋਇਆ ਹੈ। ਅਸੀਂ ਸਥਿਤੀ ਨੂੰ ਸੰਭਾਲਾਂਗੇ ਅਤੇ ਜਾਂਚ ਵਿਚ ਦੋਸ਼ੀ ਪਾਏ ਗਏ ਵਿਦਿਆਰਥੀਆਂ ਦੇ ਖਿਲਾਫ ਕਾਰਵਾਈ ਕਰਾਂਗੇ।
ਇਹ ਵੀ ਪੜ੍ਹੋ : Punjab News: ਪੰਜ ਵਾਰ ਕਾਂਗਰਸ ਦੇ ਕੌਂਸਲਰ ਰਹੇ ਗੁਰਮਿੰਦਰ ਸਿੰਘ ਲਾਲੀ ਦੀ ਹੋਈ ਮੌਤ