Fazilka Clash News: ਫਾਜ਼ਿਲਕਾ ਦੇ ਪਿੰਡ ਘੁਬਾਇਆ ਵਿੱਚ ਦੋ ਧਿਰਾਂ ਵਿੱਚ ਜ਼ਬਰਦਸਤ ਟਕਰਾਅ ਦੇਖਣ ਨੂੰ ਮਿਲਿਆ।
Trending Photos
Fazilka Clash News: ਫਾਜ਼ਿਲਕਾ ਦੇ ਪਿੰਡ ਘੁਬਾਇਆ ਵਿੱਚ ਘਰੇਲੂ ਵਿਵਾਦ ਨੂੰ ਲੈ ਕੇ ਲੜਾਈ ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਧਿਰਾਂ ਆਪਸ ਵਿੱਚ ਭਿੜ ਗਈਆਂ ਹਨ। ਘਟਨਾ ਦੀ ਬਣਾਈ ਵੀਡੀਓ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਦੌਰਾਨ ਔਰਤਾਂ ਵੀ ਇਸ ਝਗੜੇ ਵਿੱਚ ਦਿਖਾਈ ਦੇ ਰਹੀਆਂ ਹਨ। ਉਥੇ ਮੌਕੇ ਉਤੇ ਪੁੱਜੇ ਪੁਲਿਸ ਮੁਲਾਜ਼ਮਾਂ ਨੇ ਝਗੜਾ ਕਰ ਰਹੇ ਲੋਕਾਂ ਨੂੰ ਹਟਾ ਮਾਮਲਾ ਸ਼ਾਂਤ ਕਰਵਾਇਆ।
ਹਸਪਤਾਲ ਵਿੱਚ ਜ਼ੇਰੇ ਇਲਾਜ ਪਿੰਡ ਚਕ ਬਜੀਦਾ ਦੇ ਰਹਿਣ ਵਾਲੇ ਰਾਜ ਸਿੰਘ ਨੇ ਦੱਸਿਆ ਕਿ ਪਹਿਲਾਂ ਤੋਂ ਹੀ ਉਨ੍ਹਾਂ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਹੈ। ਇਸ ਵਿੱਚ ਉਨ੍ਹਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਉਤੇ ਨਾਜਾਇਜ਼ ਤੌਰ ਉਤੇ ਪਹਿਲਾ ਵੀ ਪਰਚੇ ਦਰਜ ਕਰਵਾਏ ਗਏ ਹਨ। ਉਹ ਆਪਣੀ ਭੈਣ ਨੂੰ ਲੈਣ ਲਈ ਪਿੰਡ ਘੁਬਾਇਆ ਗਿਆ ਸੀ।
ਉਨ੍ਹਾਂ ਨੂੰ ਲੈ ਕੇ ਜਿਸ ਨੂੰ ਉਹ ਵਾਪਸ ਆਉਣ ਲੱਗੇ ਤਾਂ ਘੁਬਾਇਆ ਪਿੰਡ ਵਿੱਚ ਹੀ ਉਕਤ ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਦੀ ਗੱਡੀ ਦੀ ਜਿਥੇ ਭੰਨਤੋੜ ਕੀਤੀ ਗਈ। ਉਥੇ ਉਨ੍ਹਾਂ ਨੂੰ ਗੱਡੀ ਤੋਂ ਬਾਹਰ ਕੱਢ ਕੇ ਉਨ੍ਹਾਂ ਦੇ ਨਾਲ ਕੁੱਟਮਾਰ ਕੀਤੀ ਗਈ। ਇਸ ਦੌਰਾਨ ਮਾਹੌਲ ਤਣਾਅਪੂਰਨ ਬਣ ਗਿਆ।
ਇਹ ਵੀ ਪੜ੍ਹੋ : Khanna News: ਖੰਨਾ 'ਚ ਵਿਆਹ ਤੋਂ ਇਨਕਾਰ ਕਰਨ 'ਤੇ ਪ੍ਰੇਮਿਕਾ ਨੂੰ ਪੈਟਰੋਲ ਪਾ ਕੇ ਅੱਗ ਲਗਾਈ, ਦੋਵਾਂ ਦੀ ਹਾਲਤ ਨਾਜ਼ੁਕ
ਉਨ੍ਹਾਂ ਨੇ ਦੋਸ਼ ਲਗਾਇਆ ਕਿ ਉਕਤ ਲੋਕ ਹਾਕੀ, ਬੇਸਬਾਲ ਹੋਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ, ਜਿਨ੍ਹਾਂ ਵੱਲੋਂ ਉਨ੍ਹਾਂ ਦੇ ਨਾਲ ਕੁੱਟਮਾਰ ਕੀਤੀ ਗਈ, ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਸ਼ਿਕਾਇਤ ਪੁਲਿਸ ਨੂੰ ਕੀਤੀ ਗਈ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਉਧਰ ਇਸ ਮਾਮਲੇ ਵਿੱਚ ਥਾਣਾ ਸਦਰ ਜਲਾਲਾਬਾਦ ਦੇ ਐਸਐਚਓ ਪਰਮਜੀਤ ਸਿੰਘ ਨੇ ਦੱਸਿਆ ਕਿ ਕੈਲਾਸ਼ ਰਾਣੀ ਅਤੇ ਰਾਜ ਸਿੰਘ ਦੇ ਵਿਚਾਲੇ ਘਰੇਲੂ ਵਿਵਾਦ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਦੌਰਾਨ ਦੋਵੇਂ ਧਿਰਾਂ ਦੇ ਲੋਕ ਹਸਪਤਾਲ ਵਿੱਚ ਦਾਖਲ ਹੋਏ ਹਨ, ਜਿਸ ਮਾਮਲੇ ਵਿੱਚ ਤਫਤੀਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Jarnail Singh Bajwa: ਸੰਨੀ ਇਨਕਲੇਵ ਦੇ ਮਾਲਕ ਜਰਨੈਲ ਸਿੰਘ ਬਾਜਵਾ ਨੂੰ ਹਾਈ ਕੋਰਟ ਵਿੱਚ ਪੇਸ਼ ਕੀਤਾ ਗਿਆ, ਬੀਤੀ ਰਾਤ ਕੀਤਾ ਸੀ ਗ੍ਰਿਫ਼ਤਾਰ