Bathinda News (ਕੁਲਬੀਰ ਸਿੰਘ ਬੀਰਾ) : 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਚਰਚਾ ਵਿਕਾਸ ਦੀ ਨਾਮਕ ਪ੍ਰੋਗਰਾਮ ਦੌਰਾਨ ਯੂਥ ਵਰਕਰ ਆਹਮੋ-ਸਾਹਮਣੇ ਹੋ ਗਏ। ਪੈਲੇਸ ਅੰਦਰ ਕੁਰਸੀਆਂ ਚੱਲੀਆਂ। ਸਾਬਕਾ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਆਮਦ ਤੋਂ ਪਹਿਲਾਂ ਇਹ ਘਟਨਾ ਵਾਪਰੀ। ਪ੍ਰਬੰਧਕਾਂ ਵੱਲੋਂ ਬੜੀ ਮੁਸ਼ਕਿਲ ਨਾਲ ਯੂਥ ਨੂੰ ਕੰਟਰੋਲ ਕੀਤਾ ਗਿਆ।


COMMERCIAL BREAK
SCROLL TO CONTINUE READING

ਇਸ ਘਟਨਾ ਦੀਆਂ ਕੁਝ ਵੀਡੀਓਜ਼ ਅਤੇ ਫੋਟੋਆਂ ਸਾਹਮਣੇ ਆਈਆਂ ਹਨ, ਜਿਸ 'ਚ ਪਾਰਟੀ ਵਰਕਰ ਇਕ-ਦੂਜੇ 'ਤੇ ਕੁਰਸੀਆਂ ਸੁੱਟਦੇ ਨਜ਼ਰ ਆ ਰਹੇ ਹਨ। ਘਟਨਾ ਤੋਂ ਬਾਅਦ ਪੂਰੇ ਰਿਜ਼ੋਰਟ 'ਚ ਹਫੜਾ-ਦਫੜੀ ਮਚ ਗਈ। ਮੌਕੇ 'ਤੇ ਮੌਜੂਦ ਸੁਰੱਖਿਆ ਕਰਮੀਆਂ ਨੇ ਆਗੂਆਂ ਨੂੰ ਕਿਸੇ ਤਰ੍ਹਾਂ ਬਾਹਰ ਕੱਢਿਆ। ਬਠਿੰਡਾ ਪੁਲਿਸ ਵੀ ਜਾਂਚ ਲਈ ਮੌਕੇ ’ਤੇ ਪਹੁੰਚ ਗਈ। ਜਾਣਕਾਰੀ ਅਨੁਸਾਰ ਬਠਿੰਡਾ ਤੋਂ ਪਾਰਟੀ ਦੀ ਐਲਾਨੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਪ੍ਰੋਗਰਾਮ ਤੋਂ ਕੁਝ ਦੇਰ ਬਾਅਦ ਹੀ ਪਹੁੰਚਣਾ ਸੀ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਇਹ ਵਿਵਾਦ ਛਿੜ ਗਿਆ, ਜਿਸ ਕਾਰਨ ਪ੍ਰੋਗਰਾਮ ਨੂੰ ਮੁਲਤਵੀ ਕਰਨਾ ਪਿਆ।


ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਯੂਥ ਵਿੰਗ ਦੇ ਆਗੂਆਂ ਨੇ ਉਕਤ ਰੈਲੀ ਕੀਤੀ ਸੀ। ਇਸ ਵਿੱਚ ਉਹ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਲਈ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਸਟੇਜ ਦੇ ਨੇੜੇ ਮੌਜੂਦ ਵਰਕਰਾਂ ਨੇ ਇੱਕ ਦੂਜੇ 'ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਹਾਲਾਂਕਿ ਝਗੜੇ ਸਮੇਂ ਕੋਈ ਵੀ ਮੁੱਖ ਆਗੂ ਮੌਕੇ 'ਤੇ ਮੌਜੂਦ ਨਹੀਂ ਸੀ। ਇਸ ਵਿਵਾਦ ਬਾਰੇ ਜਦੋਂ ਆਗੂਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਪ੍ਰੋਗਰਾਮ ਮੁਲਤਵੀ ਕਰ ਦਿੱਤਾ।


ਇਹ ਵੀ ਪੜ੍ਹੋ : Punjab Loksabha Seat: ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ


ਕਾਬਿਲੇਗੌਰ ਹੈ ਕਿ ਹਰਸਿਮਰਤ ਕੌਰ ਬਾਦਲ ਅਕਾਲੀ ਦਲ ਵੱਲੋਂ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਹਨ। ਉਹ ਚੋਣ ਪ੍ਰਚਾਰ ਵਿੱਚ ਡਟੇ ਹੋਏ ਹਨ ਅਤੇ ਰੋਜ਼ਾਨਾ ਮੀਟਿੰਗਾਂ ਅਤੇ ਵਰਕਰਾਂ ਨਾਲ ਚਰਚਾ ਕਰ ਰਹੇ ਹਨ। ਅਕਾਲੀ ਦਲ ਲਈ ਇਹ ਸੀਟ ਵੱਕਾਰ ਦਾ ਸਵਾਲ ਬਣੀ ਹੋਈ ਹੈ ਅਤੇ ਉਹ ਬਠਿੰਡਾ ਮੌਜੂਦਾ ਸੰਸਦ ਮੈਂਬਰ ਵੀ ਹਨ।


ਇਹ ਵੀ ਪੜ੍ਹੋ : Madev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ 'ਚ