ਜਲੰਧਰ: ਜਲੰਧਰ ਦੇ ਹਲਕਾ ਨਕੋਦਰ 'ਚ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਦੱਸ ਦੇਈਏ ਕਿ ਦਿਨ ਦਿਹਾੜੇ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਕੋਦਰ ਵਾਸੀ ਟਿੰਮੀ ਚਾਵਲਾ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ। ਫਿਰੌਤੀ ਨਾ ਮਿਲਣ ਕਾਰਨ ਟਿੰਮੀ ਚਾਵਲਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ 'ਚ ਭੁਪਿੰਦਰ ਸਿੰਘ ਉਰਫ ਟਿੰਮੀ ਚਾਵਲਾ ਦੇ ਗੰਨਮੈਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। 


COMMERCIAL BREAK
SCROLL TO CONTINUE READING

ਜਾਣਕਾਰੀ ਅਨੁਸਾਰ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ ਚਾਵਲਾ ਵਾਸੀ ਆਦਰਸ਼ ਕਲੋਨੀ, ਨਕੋਦਰ ਨੂੰ ਪਿਛਲੇ ਕੁਝ ਦਿਨਾਂ ਤੋਂ ਗੈਂਗਸਟਰਾਂ ਵੱਲੋਂ 50 ਲੱਖ ਰੁਪਏ ਦੀ ਫਿਰੌਤੀ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਅੱਜ ਸ਼ਾਮ ਕੱਪੜਾ ਕਾਰੋਬਾਰੀ ਟਿੰਮੀ ਚਾਵਲਾ ਦੀ ਉਸ ਦੀ ਦੁਕਾਨ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾਂਦਾ ਹੈ ਕਿ ਹਮਲਾਵਰ 3 ਸਨ ਅਤੇ ਉਨ੍ਹਾਂ ਨੇ ਜਿਵੇਂ ਹੀ ਟਿੰਮੀ ਚਾਵਲਾ ਦੁਕਾਨ ਤੋਂ ਬਾਹਰ ਆਇਆ ਤਾਂ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਟਿੰਮੀ ਚਾਵਲਾ ਦਾ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਨਕੋਦਰ ਦੇ ਕੁਝ ਹੋਰ ਲੋਕਾਂ ਨੂੰ ਵੀ ਫਿਰੌਤੀ ਦੇ ਫੋਨ ਆਏ ਹਨ। ਨਕੋਦਰ ਵਿੱਚ ਦਹਿਸ਼ਤ ਦੇ ਨਾਲ-ਨਾਲ ਗੁੱਸਾ ਵੀ ਪਾਇਆ ਜਾ ਰਿਹਾ ਹੈ।


ਇਹ ਵੀ ਪੜ੍ਹੋ: ਮੁੜ ਪੰਜਾਬ ਲਿਆਇਆ ਜਾ ਰਿਹਾ ਹੈ ਲਾਰੈਂਸ ਬਿਸ਼ਨੋਈ

ਥਾਣਾ ਸਿਟੀ ਨਕੋਦਰ ਤੋਂ ਮਹਿਜ਼ 300 ਮੀਟਰ ਦੂਰ ਰਾਇਲ ਟਾਵਰ ਦੇ ਬਾਹਰ ਬਾਈਕ ਸਵਾਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸਿੱਟੇ ਵਜੋਂ ਕਾਰ ਦੀ ਡਰਾਈਵਰ ਸੀਟ 'ਤੇ ਬੈਠੇ ਟਿੰਮੀ ਦੀ ਛਾਤੀ ਦੇ ਕੋਲ ਚਾਰ ਗੋਲੀਆਂ ਲੱਗੀਆਂ, ਜਦਕਿ ਬੰਦੂਕਧਾਰੀ ਜ਼ਖਮੀ ਹੋ ਗਿਆ। ਦੋਵਾਂ ਨੂੰ ਪਹਿਲਾਂ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਉਥੋਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ। ਇਸ ਦੌਰਾਨ ਟਿੰਮੀ ਦੀ ਮੌਤ ਹੋ ਗਈ ਸੀ। ਮ੍ਰਿਤਕ ਟਿੰਮੀ ਦਾ ਪਿਤਾ ਹਰਮਿੰਦਰ ਸਿੰਘ ਮੌਕੇ ’ਤੇ ਚੁੱਪ-ਚਾਪ ਖੜ੍ਹਾ ਰਿਹਾ। ਉਸ ਨੇ ਕਿਹਾ, 'ਮੇਰਾ ਪੁੱਤਰ ਚਲਾ ਗਿਆ ਹੈ। ਪੁਲਿਸ ਨੇ ਕੀ ਕੀਤਾ? ਮੈਨੂੰ ਇੱਕ ਮਹੀਨਾ ਪਹਿਲਾਂ ਧਮਕੀ ਮਿਲੀ ਸੀ। ਮੈਂ ਫਾਰਮ ਭਰਿਆ ਅਤੇ ਆਪਣੀ ਜ਼ਿੰਮੇਵਾਰੀ ਖਤਮ ਕਰ ਦਿੱਤੀ। ਸਭ ਕੁਝ ਖਤਮ ਹੋ ਗਿਆ ਹੈ। ਕਾਤਲਾਂ ਨੇ ਉਨ੍ਹਾਂ ਤੋਂ ਉਨ੍ਹਾਂ ਦਾ ਜਵਾਨ ਪੁੱਤਰ ਖੋਹ ਲਿਆ। ਜੇਕਰ ਪੁਲਿਸ ਨੇ ਧਮਕੀ ਨੂੰ ਗੰਭੀਰਤਾ ਨਾਲ ਲਿਆ ਹੁੰਦਾ ਤਾਂ ਉਸਦਾ ਪੁੱਤਰ ਜ਼ਿੰਦਾ ਹੁੰਦਾ।


(ਜੈਵੀਰ ਸ਼ੇਰ ਗਿੱਲ ਦੀ ਰਿਪੋਰਟ )