Barnala News:  ਬਰਨਾਲਾ ਸ਼ਹਿਰ ਵਿੱਚ ਐਤਵਾਰ ਦੇਰ ਰਾਤ ਇੱਕ ਪੁਲਿਸ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦੇ 25 ਏਕੜ ਰਕਬੇ ਵਿੱਚ ਸਥਿਤ ਇੱਕ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਤੇ ਰੈਸਟੋਰੈਂਟ ਦੇ ਵਰਕਰਾਂ ਵਿੱਚ ਝਗੜਾ ਹੋ ਗਿਆ ਸੀ ਜਿਸ ਤੋਂ ਬਾਅਦ ਥਾਣਾ ਸਿਟੀ ਵਨ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਰੈਸਟੋਰੈਂਟ 'ਚ ਲੜਾਈ ਕਰਨ ਵਾਲੇ ਕਬੱਡੀ ਖਿਡਾਰੀਆਂ ਦੀ ਕਾਰ 'ਚ ਬੈਠਣ ਮੌਕੇ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਵੀ ਹੋਈ।


COMMERCIAL BREAK
SCROLL TO CONTINUE READING

ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿੱਚ ਪੁਲਿਸ ਮੁਲਾਜ਼ਮ ਦੇ ਕਤਲ ਉਤੇ ਡੂੰਘਾ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਐਕਸ ਉਪਰ ਦੁੱਖ ਪ੍ਰਗਟ ਕਰਦੇ ਹੋਏ ਲਿਖਿਆ ਕਿ ਬਰਨਾਲਾ ਵਿੱਚ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ…ਜਿਸ ਵਿੱਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਜੀ ਦੀ ਮੌਤ ਹੋ ਗਈ...ਪ੍ਰਸ਼ਾਸਨ ਤੇ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ…ਦੋਸ਼ੀਆਂ ਨੂੰ ਜਲਦ ਫੜ੍ਹ ਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ…।


ਦਰਸ਼ਨ ਸਿੰਘ ਜੀ ਦੇ ਪਰਿਵਾਰ ਵਾਲਿਆਂ ਨਾਲ ਦਿਲੋਂ ਹਮਦਰਦੀ…ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦੇਵਾਂਗੇ ਤੇ ਨਾਲ ਹੀ HDFC ਬੈਂਕ ਵੱਲੋਂ ਵੀ 1 ਕਰੋੜ ਰੁਪਏ ਸਹਾਇਤਾ ਰਾਸ਼ੀ ਅਲੱਗ ਤੋਂ ਦਿੱਤੀ ਜਾਵੇਗੀ…ਬਹਾਦਰ ਪੁਲਿਸ ਕਰਮੀ ਦੇ ਜਜ਼ਬੇ ਨੂੰ ਦਿਲੋਂ ਸਲਾਮ…।


ਇਹ ਵੀ ਪੜ੍ਹੋ : Manpreet Badal News: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਅੱਗੇ ਨਹੀਂ ਹੋਣਗੇ ਪੇਸ਼, ਜਾਣੋ ਕਾਰਨ


ਘਟਨਾ ਦੇ ਚਸ਼ਮਦੀਦਾਂ ਅਨੁਸਾਰ ਮੁਲਜ਼ਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਨ। ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਰੈਸਟੋਰੈਂਟ ਦੀ ਭੰਨਤੋੜ ਵੀ ਕੀਤੀ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਇਸ ਮਾਮਲੇ ਦੀ ਜਾਂਚ 'ਚ ਜੁਟੀ ਹੈ। ਫਿਲਹਾਲ ਪੁਲਿਸ ਨੇ ਮੀਡੀਆ ਨੂੰ ਕੋਈ ਬਿਆਨ ਨਹੀਂ ਦਿੱਤਾ ਹੈ। ਮ੍ਰਿਤਕ ਦਰਸ਼ਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਥਾਣਾ ਸਿਟੀ ਇੱਕ ਵਿੱਚ ਕਾਂਸਟੇਬਲ ਵਜੋਂ ਡਿਊਟੀ ਕਰ ਰਿਹਾ ਸੀ। ਇਸ ਘਟਨਾ ਕਾਰਨ ਸ਼ਹਿਰ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ।


ਘਟਨਾ ਦੇ ਚਸ਼ਮਦੀਦ ਗਵਾਹ ਸਰਬਜੀਤ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਕੁਝ ਕਬੱਡੀ ਖਿਡਾਰੀ 25 ਏਕੜ ਵਿਚ ਬਣੇ ਰੈਸਟੋਰੈਂਟ ਵਿਚ ਬੈਠ ਕੇ ਸ਼ਰਾਬ ਪੀ ਰਹੇ ਸਨ। ਕਿਸੇ ਗੱਲ ਨੂੰ ਲੈ ਕੇ  ਰੈਸਟੋਰੈਂਟ ਮਾਲਕ ਅਤੇ ਕਬੱਡੀ ਖਿਡਾਰੀਆਂ ਵਿਚਾਲੇ ਝਗੜਾ ਹੋ ਗਿਆ, ਇਸ ਤੋਂ ਬਾਅਦ ਰੈਸਟੋਰੈਂਟ ਮਾਲਕਾਂ ਨੇ ਮੌਕੇ 'ਤੇ ਪੁਲਿਸ ਨੂੰ ਬੁਲਾਇਆ। ਮੌਕੇ ’ਤੇ ਪੁੱਜੇ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਮਗਰੋਂ ਮੁਲਜ਼ਮਾਂ ਨੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।


ਇਹ ਵੀ ਪੜ੍ਹੋ : Moga Firing News: ਅਣਪਛਾਤਿਆਂ ਨੇ ਤੜਕਸਾਰ ਪਿੰਡ ਦੇ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂ