CM Bhagwant Mann: ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਲਈ ਵੱਕਾਰ ਦਾ ਸਵਾਲ ਬਣੀਆਂ ਹੋਈਆਂ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਵਿੱਚ ਜੁੱਟੇ ਹੋਏ ਹਨ। ਸ਼ਨਿੱਚਰਵਾਰ ਨੂੰ ਅਰਵਿੰਦ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਚੱਬੇਵਾਲ ਤੋਂ 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਦਾ ਹੱਕ ਵਿੱਚ ਪ੍ਰਚਾਰ ਕਰਨ ਲਈ ਪੁੱਜੇ।


COMMERCIAL BREAK
SCROLL TO CONTINUE READING

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸੰਬੋਧਨ ਵਿਚ ਜਿੱਥੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ ਗਈਆਂ, ਉਥੇ ਹੀ ਉਨ੍ਹਾਂ ਕਾਂਗਰਸ ਅਤੇ ਭਾਜਪਾ 'ਤੇ ਨਿਸ਼ਾਨੇ ਵਿੰਨ੍ਹਦਿਆਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 'ਤੇ ਸ਼ਬਦੀ ਹਮਲੇ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਕੰਮਾਂ ਲਈ ਕਦੇ ਖਜ਼ਾਨਾ ਖਾਲੀ ਨਹੀਂ ਹੋਇਆ, ਬਸ ਇਨ੍ਹਾਂ ਦੀ ਨੀਅਤ ਸਾਫ਼ ਨਹੀਂ ਸੀ।


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਚੋਣਾਂ ਦਾ ਸਮਾਂ 20 ਨਵੰਬਰ ਤੱਕ ਵਧਾ ਦਿੱਤਾ ਗਿਆ ਹੈ। ਪਹਿਲਾਂ ਕਾਂਗਰਸ 20-25 ਹਜ਼ਾਰ ਨਾਲ ਹਾਰ ਰਹੀ ਸੀ, ਹੁਣ 50 ਹਜ਼ਾਰ ਨਾਲ ਹਾਰੇਗੀ। ਪਿਛਲੀਆਂ ਚੋਣਾਂ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਪਰਚੇ ਵੰਡਦੇ ਨਜ਼ਰ ਆਏ ਸਨ। ਦੋਹਾਂ ਧਿਰਾਂ ਨੂੰ ਪਤਾ ਨਹੀਂ ਸੀ ਕਿ ਕੋਈ ਤੀਜਾ ਵਿਅਕਤੀ ਵੀ ਆਵੇਗਾ। ਭਗਵੰਤ ਮਾਨ ਨੇ ਵਾਅਦਾ ਕੀਤਾ ਕਿ ਜਦੋਂ ਡਾ. ਇਸ਼ਾਂਕ ਵਿਧਾਨ ਸਭਾ ਪਹੁੰਚਣਗੇ ਤਾਂ ਮੰਗਾਂ ਤੁਹਾਡੀਆਂ ਹੋਣਗੀਆਂ, ਕਾਗਜ਼ ਡਾ. ਇਸ਼ਾਂਕ ਦਾ ਹੋਵੇਗਾ ਤੇ ਦਸਤਖ਼ਤ ਮੇਰੇ ਹੋਣਗੇ।


ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਮੈਂ ਤੁਹਾਨੂੰ ਗਾਰੰਟੀ ਦੇ ਕੇ ਜਾ ਰਿਹਾ ਹਾਂ। ਡਾ. ਇਸ਼ਾਂਕ ਨੂੰ ਜਿੱਤ ਦਿਉ, ਮੈਂ ਤੁਹਾਡੇ ਸਾਰੇ ਕੰਮ ਕਰਵਾ ਦਿਆਂਗਾ। ਮੈਨੂੰ ਕੁਝ ਮੰਗਾਂ ਦਿੱਤੀਆਂ ਗਈਆਂ ਸਨ। ਇੱਕ ITI ਪੌਲੀਟੈਕਨਿਕ ਕਾਲਜ ਬਣਾਇਆ ਜਾਣਾ ਹੈ। ਇੱਥੋਂ ਇੱਕ ਬਿਸਤ ਦੋਆਬਾ ਨਹਿਰ ਨਿਕਲਦੀ ਹੈ ਪਰ ਇੱਥੋਂ ਦੇ ਕਿਸਾਨਾਂ ਨੂੰ ਇਸ ਦਾ ਕੋਈ ਲਾਭ ਨਹੀਂ ਹੁੰਦਾ।


ਅਸੀਂ ਇਸ 'ਤੇ ਕੰਮ ਕਰਾਂਗੇ। ਮਹਿਲਾ ਅਧਿਕਾਰਤ ਉਦਯੋਗਾਂ ਨੂੰ ਇੱਥੇ ਲਿਆਂਦਾ ਜਾਵੇਗਾ। ਨੌਜਵਾਨਾਂ ਨੂੰ ਨਸ਼ਾ ਛੱਡ ਕੇ ਖੇਡਾਂ ਵੱਲ ਧਿਆਨ ਦੇਣ ਲਈ ਸਟੇਡੀਅਮ ਬਣਾਏ ਜਾਣਗੇ। ਆਦਮਪੁਰ ਤੋਂ ਗੜ੍ਹਸ਼ੰਕਰ ਸੜਕ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ 'ਤੇ ਰੱਖਿਆ ਜਾਵੇਗਾ। ਸਾਰੀਆਂ ਸੜਕਾਂ, ਖਾਸ ਕਰਕੇ ਗੁਰੂਧਾਮਾਂ ਨੂੰ ਜਾਣ ਵਾਲੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ।