Punjab News:  ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾ ਬੀਤੇ ਦਿਨ ਲੇਹ ਵਿੱਚ ਵਾਪਰੇ ਵਿੱਚ ਸ਼ਹੀਦ ਹੋਏ ਨਾਇਬ ਸੂਬੇਦਾਰ ਰਮੇਸ਼ ਕੁਮਾਰ ਦੇ ਪਿੰਡ ਸਿਰਸਾੜੀ ਵਿਖੇ ਪਹੁੰਚੇ। ਉਨ੍ਹਾਂ ਨੇ ਸ਼ਹੀਦ ਸੈਨਿਕ ਰਮੇਸ਼ ਕੁਮਾਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।


COMMERCIAL BREAK
SCROLL TO CONTINUE READING

ਸੂਬੇਦਾਰ ਰਮੇਸ਼ ਕੁਮਾਰ ਪਿਛਲੇ ਦਿਨੀਂ ਲੱਦਾਖ ਵਿੱਚ ਇੱਕ ਸੜਕ ਹਾਦਸੇ ਵਿੱਚ ਸ਼ਹੀਦ ਹੋ ਗਏ ਸਨ। ਇਸ ਮੌਕੇ ਉਨ੍ਹਾਂ ਨੇ ਪਿੰਡ ਵਿੱਚ ਖੇਡ ਸਟੇਡੀਅਮ ਅਤੇ ਪਿੰਡ ਦੀ ਸੜਕ ਦਾ ਨਾਮ ਸ਼ਹੀਦ ਸੂਬੇਦਾਰ ਰਮੇਸ਼ ਕੁਮਾਰ ਦੇ ਨਾਮ ਉਤੇ ਰੱਖਣ ਦਾ ਐਲਾਨ ਕੀਤਾ। ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਵੱਲੋਂ ਐਲਾਨੀ ਇੱਕ ਕਰੋੜ ਰਾਸ਼ੀ ਦਾ ਚੈੱਕ ਵੀ ਪਰਿਵਾਰ ਨੂੰ ਸੌਂਪਿਆ।


ਕਾਬਿਲੇਗੌਰ ਹੈ ਕਿ ਲੱਦਾਖ ਵਿੱਚ ਵਾਪਰੇ ਭਿਆਨਕ ਹਾਦਸੇ ਵਿੱਚ ਭਾਰਤ ਦੇ 9 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿੱਚ ਪੰਜਾਬ ਦੇ 2 ਜਵਾਨ ਵੀ ਸ਼ਾਮਿਲ ਸਨ। ਪੰਜਾਬ ਦੇ ਦੋ ਸ਼ਹੀਦ ਜਵਾਨਾਂ ਵਿੱਚ ਇੱਕ ਫ਼ਰੀਦਕੋਟ ਜ਼ਿਲ੍ਹੇ ਦਾ ਨਾਇਬ ਸੂਬੇਦਾਰ ਰਮੇਸ਼ ਕੁਮਾਰ ਸੀ ਤੇ ਦੂਜਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਦੇ ਨਜ਼ਦੀਕੀ ਪਿੰਡ ਕਾਮਲੀ ਦਾ ਮਹਿਜ਼ 23 ਸਾਲਾਂ ਦਾ ਨੌਜਵਾਨ ਤਰਨਦੀਪ ਸਿੰਘ ਵੀ ਹਾਦਸੇ ਵਿੱਚ ਸ਼ਹੀਦ ਹੋ ਗਿਆ ਸੀ।


ਅੱਜ ਸ਼ਹੀਦ ਤਰਨਦੀਪ ਸਿੰਘ ਨਮਿੱਤ ਅੰਤਿਮ ਅਰਦਾਸ ਵੀ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਸ਼ਹੀਦ ਜਵਾਨ ਤਰਨਜੀਤ ਤੇ ਰਮੇਸ਼ ਲਾਲ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਸੀ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ।


ਇਹ ਵੀ ਪੜ੍ਹੋ : Himachal Pradesh Weather News: ਹਿਮਾਚਲ 'ਚ 2 ਗਰਭਵਤੀ ਔਰਤਾਂ ਨੂੰ ਕੀਤਾ ਗਿਆ ਏਅਰਲਿਫਟ, ਮੰਡੀ ਦੇ ਹਸਪਤਾਲ ਪਹੁੰਚਾਇਆ


ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਤਨਦੇਹੀ ਦਿਖਾਈ ਅਤੇ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਤਰਨਦੀਪ ਸਿੰਘ ਦੇ ਨਾਮ ਉਤੇ ਪਿੰਡ ਵਿੱਚ ਸਟੇਡੀਅਮ ਦੀ ਉਸਾਰੀ ਦਾ ਵੀ ਜ਼ਿਕਰ ਕੀਤਾ।


ਇਹ ਵੀ ਪੜ੍ਹੋ : Ladakh Accident News: ਲੱਦਾਖ 'ਚ ਸ਼ਹੀਦ ਹੋਏ ਜਵਾਨਾਂ ਦੇ ਘਰ ਜਾਣਗੇ CM ਭਗਵੰਤ ਮਾਨ, ਪਰਿਵਾਰਾਂ ਨੂੰ ਦੇਣਗੇ 1 ਕਰੋੜ ਦੀ ਮਦਦ ਰਾਸ਼ੀ


ਕੋਟਕਪੂਰਾ ਤੋਂ ਕੇ ਸੀ ਸੰਜੇ ਦੀ ਰਿਪੋਰਟ