Bathinda News: ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ (ਪੀਬੀ 11 ਡੀਬੀ-6631) ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ, ਜਿਸ 'ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ।
Trending Photos
Bathinda News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਭਿਆਨਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖ਼ਸ਼ਣ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਵਜੋਂ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।
ਕਾਬਿਲੇਗੌਰ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ (ਪੀਬੀ 11 ਡੀਬੀ-6631) ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ, ਜਿਸ 'ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ 2 ਸਾਲਾ ਬੱਚੀ ਅਤੇ ਉਸ ਦੀ ਮਾਂ ਵੀ ਸ਼ਾਮਲ ਹੈ।
ਪੀੜਤ ਪਰਿਵਾਰਾਂ ਨੇ ਰੋਸ ਪ੍ਰਗਟ ਕਰਦਿਆਂ ਸਰਕਾਰ ਤੋਂ ਮ੍ਰਿਤਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ ਮੁਆਵਜ਼ਾ ਅਤੇ ਇੱਕ ਜੀਅ ਨੂੰ ਨੌਕਰੀ ਦੀ ਮੰਗ ਕੀਤੀ ਹੈ। ਇਸ ਨਾਲ ਹੀ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦਾ ਚੰਗੇ ਹਸਪਤਾਲਾਂ ਵਿੱਚ ਮੁਫਤ ਇਲਾਜ ਕਰਾਉਣ ਦੀ ਵੀ ਮੰਗ ਕੀਤੀ ਹੈ।