Punjab News: ਮੀਂਹ ਦਾ ਕਹਿਰ! CM ਭਗਵੰਤ ਮਾਨ ਦੀ ਲੋਕਾਂ ਨੂੰ ਅਪੀਲ- `ਘਬਰਾਓ ਨਾ, ਘਰ `ਚ ਰਹੋ`
Punjab Weather Today News: ਇਸ ਟਵੀਟ ਵਿੱਚ ਭਗਵੰਤ ਮਾਨ ਨੇ ਲਿਖਿਆ ਹੈ, `ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ...
Punjab Weather Today News: ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਹਾਲਾਤ ਕਾਫੀ ਖ਼ਰਾਬ ਬਣੇ ਹੋਏ ਹਨ। ਅੱਜ ਵੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਦਾ ਕਹਿਰ ਜਾਰੀ ਰਿਹਾ। ਪੰਜਾਬ ਵਿੱਚ ਦਰਿਆ ਆਪਣੇ ਖ਼ਤਰੇ ਦੇ ਨਿਸ਼ਾਨ ਉਤੇ ਵਹਿ ਰਹੇ ਹਨ। ਪੰਜਾਬ ਵਿੱਚ ਕਈ ਥਾਈਂ ਸਕੂਲੀ ਬੱਚੇ, ਮਜ਼ਦੂਰ ਤੇ ਹੋਰ ਹੜ੍ਹ ਵਰਗੇ ਹਾਲਾਤ ਕਾਰਨ ਫਸ ਗਏ ਹਨ ਜਿਨ੍ਹਾਂ ਨੂੰ ਬਚਾਅ ਟੀਮਾਂ ਵੱਲੋਂ ਰੈਸਕਿਓ ਕਰ ਲਿਆ ਗਿਆ ਹੈ।
ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਰਿਸ਼ ਨੂੰ ਲੈ ਕੇ ਇੱਕ ਟਵੀਟ ਕੀਤਾ ਹੈ। ਇਸ ਟਵੀਟ ਵਿੱਚ ਭਗਵੰਤ ਮਾਨ ਨੇ ਲਿਖਿਆ ਹੈ, "ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ ..ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ..ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ.."।
ਇਹ ਵੀ ਪੜ੍ਹੋ: Punjab Weather Today: ਪੰਜਾਬ 'ਚ ਹੜ੍ਹ ਵਰਗੇ ਬਣੇ ਹਾਲਾਤ! ਪ੍ਰਸ਼ਾਸਨ ਹਾਈ ਅਲਰਟ 'ਤੇ, ਸਕੂਲ ਬੰਦ ਕਰਨ ਦੇ ਹੁਕਮ
ਦੱਸਣਯੋਗ ਹੈ ਕਿ ਰਾਜਪੁਰਾ ਵਿੱਚ ਐੱਸਵਾਈਐਲ ਨਹਿਰ ਦਾ ਪਾਣੀ ਪਿੰਡਾਂ ਦੇ ਕਈ ਘਰਾਂ ਵਿੱਚ ਦਾਖ਼ਲ ਹੋ ਗਿਆ ਹੈ। ਪਿੰਡ ਫਤਿਹਪੁਰ ਗੜ੍ਹੀ ਵਿੱਚ ਖੇਤਾਂ ਵਿੱਚ ਪਰਵਾਸੀ ਮਜ਼ਦੂਰ ਝੋਨਾ ਲਾ ਰਹੇ ਸਨ ਜੋ ਕਿ ਪਰਿਵਾਰ ਸਮੇਤ ਆਏ ਹੜ੍ਹ ਕਾਰਨ ਖੇਤਾਂ ਵਿੱਚ ਫਸ ਗਏ, ਜਿਨ੍ਹਾਂ ਨੂੰ ਆਰਮੀ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਨਾਲ ਕਿਸ਼ਤੀਆਂ ਰਾਹੀਂ ਖੇਤਾਂ ਵਿੱਚ ਕੱਢ ਲਿਆ ਗਿਆ ਹੈ।
ਪੰਜ ਜ਼ਿਲ੍ਹਿਆਂ ਕਪੂਰਥਲਾ, ਪਟਿਆਲਾ, ਮੋਹਾਲੀ, ਮੋਗਾ ਅਤੇ ਪਠਾਨਕੋਟ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਦਰਜਨਾਂ ਪਿੰਡਾਂ ਵਿੱਚ ਬਚਾਅ ਕਾਰਜ ਜਾਰੀ ਹਨ। ਪਟਿਆਲਾ ਦੀਆਂ ਛੋਟੀਆਂ ਅਤੇ ਵੱਡੀਆਂ ਦੋਵੇਂ ਨਦੀਆਂ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਈਆਂ ਹਨ। ਪ੍ਰਸ਼ਾਸਨ ਨੇ ਹੜ੍ਹ ਦਾ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਨੀਵੇਂ ਇਲਾਕਿਆਂ 'ਚ ਸਥਿਤ ਘਰਾਂ ਨੂੰ ਖਾਲੀ ਕਰਵਾ ਲਿਆ ਹੈ। ਮੋਹਾਲੀ 'ਚ ਸਥਿਤੀ 'ਤੇ ਕਾਬੂ ਪਾਉਣ ਲਈ ਫੌਜ ਨੂੰ ਬੁਲਾਇਆ ਗਿਆ ਹੈ।