Gurdaspur Tractor Stunt Video: ਪੰਜਾਬ ਵਿੱਚ ਟਰੈਕਟਰਾਂ ਉਪਰ ਸਟੰਟ ਵਿਖਾਉਣ ਦਾ ਰੁਝਾਨ ਕਾਫੀ ਵਧ ਗਿਆ ਹੈ। ਖੇਡ ਮੇਲਿਆਂ ਤੇ ਹੋਰ ਸਮਾਰੋਹਾਂ ਦੌਰਾਨ ਖਾਸ ਤੌਰ ਉਤੇ ਪਿੰਡਾਂ ਦੇ ਨੌਜਵਾਨ ਟਰੈਕਟਰਾਂ ਰਾਹੀਂ ਆਪਣੇ ਸਟੰਟ ਦਾ ਮੁਜ਼ਾਹਰਾ ਕਰਦੇ ਹਨ। ਹਾਲ ਹੀ ਵਿੱਚ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਤੋਂ ਸਟੰਟ ਵਿਖਾਉਂਦੇ ਹੋਏ ਨੌਜਵਾਨ ਦੀ ਮੌਤ ਹੋ ਗਈ। ਇਸ ਹਾਦਸੇ ਦੀ ਵੀਡੀਓ ਪੰਜਾਬ ਭਰ ਵਿੱਚ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤੋਂ ਬਾਅਦ ਇਸ ਸੰਬੰਧੀ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। 


COMMERCIAL BREAK
SCROLL TO CONTINUE READING

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਅਤੇ ਕਿਹਾ ਹੈ ਕਿ ਪਿਆਰੇ ਪੰਜਾਬੀਓ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ..ਇਹਨੂੰ ਮੌਤ ਦਾ ਦੂਤ ਨਾ ਬਣਾਓ.. ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ ਤੇ ਪੰਜਾਬ ਚ ਪਾਬੰਦੀ ਲਗਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..



ਇਹ ਵੀ ਪੜ੍ਹੋ: Gurdaspur News: ਟਰੈਕਟਰ 'ਤੇ ਸਟੰਟ ਦਿਖਾਉਂਦੇ ਸਮੇਂ ਨੌਜਵਾਨ ਦੀ ਹੋਈ ਦਰਦਨਾਕ ਮੌਤ; ਵੇਖ ਨੀਂ ਸਕੋਗੇ ਤਸਵੀਰਾਂ 


ਗੌਰਤਲਬ ਹੈ ਕਿ ਬੀਤੇ ਦਿਨੀ ਪਿੰਡ ਸਾਰਚੂਰ ਵਿੱਚ ਖੇਡ ਮੇਲੇ ਦਰਮਿਆਨ ਦੇਰ ਸ਼ਾਮ ਪਿੰਡ ਠੱਠੇ ਦੇ ਸਟੰਟ ਮੇਨ ਦੀ ਸਟੰਟ ਵਿਖਾਉਣ ਦੌਰਾਨ ਟਰੈਕਟਰ ਥੱਲੇ ਆਉਣ ਨਾਲ ਮੌਤ ਹੋ ਗਈ। ਇਸ ਤੋਂ ਬਾਅਦ ਮੇਲੇ ਵਿੱਚ ਭਗਦੜ ਮੱਚ ਗਈ। ਲੋਕਾਂ ਨੇ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਮਨਦੀਪ ਸਿੰਘ ਵਜੋਂ ਹੋਈ ਹੈ ਤੇ ਉਹ ਅਕਸਰ ਟਰੈਕਟਰ ਉਪਰ ਆਪਣੇ ਸਟੰਟ ਵਿਖਾਉਂਦਾ ਹੁੰਦਾ ਸੀ।


ਖੇਡ ਮੇਲੇ ਵਿੱਚ ਟਰੈਕਟਰ ਉਪਰ ਸਟੰਟ ਕਰ ਰਿਹਾ ਸੀ। ਇਹ ਹਾਦਸਾ ਸੁਖਮਨਦੀਪ ਸਿੰਘ ਸਟੰਟ ਕਰਦੇ ਸਮੇਂ ਟਰੈਕਟਰ ਦੇ ਥੱਲੇ ਆ ਗਿਆ। ਵੀਡੀਓ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਸਟੰਟ ਦਿਖਾਉਂਦੇ ਸਮੇਂ ਉਹ ਟਰੈਕਟਰ ਨੂੰ ਪਿਛਲੇ ਦੋ ਟਾਇਰ ਉਪਰ ਖੜ੍ਹਾ ਕਰਕੇ ਖੁਦ ਥੱਲੇ ਉੱਤਰ ਆਉਂਦਾ ਹੈ ਤਾਂ ਟਰੈਕਟਰ ਕਾਫੀ ਦੇਰ ਉਥੇ ਹੀ ਘੁਮਦਾ ਰਹਿੰਦਾ ਹੈ। ਇਸ ਦੌਰਾਨ ਸੁਖਮਨਦੀਪ ਮੁੜ ਟਰੈਕਟਰ ਉਪਰ ਚੜ੍ਹਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਚਾਨਕ ਉਸ ਦਾ ਸੰਤੁਲਨ ਵਿਗੜ ਜਾਂਦਾ ਹੈ ਉਹ ਤੇਜ਼ੀ ਨਾਲ ਘੁਮ ਰਹੇ ਟਰੈਕਟਰ ਦੇ ਥੱਲੇ ਆ ਜਾਂਦਾ ਹੈ।


ਹਾਲਾਂਕਿ ਆਲੇ-ਦੁਆਲੇ ਦੇ ਨੌਜਵਾਨਾਂ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਟਰੈਕਟਰ ਦੇ ਦੋਵੇਂ ਪਿਛਲੇ ਟਾਇਰਾਂ ਦੇ ਵਿਚਾਲੇ ਫਸ ਜਾਂਦਾ ਹੈ। ਇਸ ਦੌਰਾਨ ਸੁਖਮਨਦੀਪ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਤੇਜ਼ੀ ਨਾਲ ਘੁੰਮ ਰਹੇ ਟਰੈਕਟਰ ਤੋਂ ਖੁਦ ਵੀ ਬਚਾਉਂਦੇ ਹੋਏ ਦਿਖਾਈ ਦਿੰਦੇ ਹਨ। ਇਸ ਤੋਂ ਬਾਅਦ ਬੇਸੁੱਧ ਹੋਏ ਨੌਜਵਾਨ ਨੂੰ ਚੁੱਕ ਕੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।